ਸਰਹੱਦੀ ਇਲਾਕੇ ‘ਚ BSF ਨੂੰ ਵੱਡੀ ਕਾਮਯਾਬੀ, ਪੁਲਿਸ ਨਾਲ ਸਾਂਝੇ ਅਭਿਆਨ ਦੌਰਾਨ ਬਰਾਮਦ ਕੀਤਾ ਡਰੋਨ ਤੇ ਹੈਰੋਇਨ
Drone Recovery: ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਡੀਜੀਪੀ ਪੰਜਾਬ ਵੱਲੋਂ ਲਈ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ ਹੈ। ਇਸ ਦੌਰਾਨ ਕਮਿਸ਼ਨਰੇਟ ਅੰਮ੍ਰਿਤਸਰ, ਅੰਮ੍ਰਿਤਸਰ ਦਿਹਾਤੀ, ਬਟਾਲਾ ਤੇ ਤਰਨਤਾਰਨ ਜ਼ਿਲ੍ਹਿਆਂ ਦੇ ਸਾਰੇ ਅਧਿਕਾਰੀਆਂ ਅਤੇ ਐਸਐਚਓਜ਼ ਨਾਲ ਮੀਟਿੰਗ ਕੀਤੀ।
Drone Recovery: ਅੰਮ੍ਰਿਤਸਰ ਦਿਹਾਤੀ ਪੁਲਿਸ ਤੇ ਬੀਐੱਸਐੱਫ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੀਐੱਸ.ਐੱਫ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਥਾਣਾ ਰਮਦਾਸ ਦੇ ਸਰਹੱਦੀ ਪਿੰਡ ਬੇਦੀ ਛੰਨਾ ਦੇ ਖੇਤਾਂ ਤੋਂ 550 ਗ੍ਰਾਮ ਹੈਰੋਇਨ ਦੇ ਇੱਕ ਪੈਕਟ ਸਮੇਤ ਇੱਕ ਟੁੱਟਾ ਡੀਜੇਆਈ ਕਲਾਸਿੱਕ ਡਰੋਨ ਬਰਾਮਦ ਕੀਤਾ ਹੈ। ਇਹ ਆਪ੍ਰੇਸ਼ਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮੁਕਾਬਲਾ ਕਰਨ ਲਈ ਲਗਾਤਾਰ ਯਤਨਾਂ ਨੂੰ ਉਜਾਗਰ ਕਰਦਾ ਹੈ।
ਇਸ ਤੋਂ ਇਲਾਵਾ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਡੀਜੀਪੀ ਪੰਜਾਬ ਵੱਲੋਂ ਲਈ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ ਹੈ। ਇਸ ਦੌਰਾਨ ਕਮਿਸ਼ਨਰੇਟ ਅੰਮ੍ਰਿਤਸਰ, ਅੰਮ੍ਰਿਤਸਰ ਦਿਹਾਤੀ, ਬਟਾਲਾ ਤੇ ਤਰਨਤਾਰਨ ਜ਼ਿਲ੍ਹਿਆਂ ਦੇ ਸਾਰੇ ਅਧਿਕਾਰੀਆਂ ਅਤੇ ਐਸਐਚਓਜ਼ ਨਾਲ ਮੀਟਿੰਗ ਕੀਤੀ। ਮੁੱਖ ਪੁਲਿਸਿੰਗ ਤਰਜੀਹਾਂ ਜਿਵੇਂ ਕਿ ਅੱਤਵਾਦ ਵਿਰੋਧੀ, ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸਟ੍ਰੀਟ ਕ੍ਰਾਈਮ ‘ਤੇ ਧਿਆਨ ਕੇਂਦਰਿਤ ਕਰਨ ਤੇ ਜ਼ੋਰ ਦਿੱਤਾ ਗਿਆ।
ਸਾਰੇ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਤੋੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਪਰਾਧਾਂ ਦਾ ਪਤਾ ਲਗਾਉਣ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਯਕੀਨੀ ਬਣਾਉਣ ਲਈ ਤਕਨੀਕੀ ਅਤੇ ਫੋਰੈਂਸਿਕ ਸਾਧਨਾਂ ਦੀ ਵਰਤੋਂ ਕਰਕੇ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ। ਪੰਜਾਬ ਪੁਲਿਸ ਅਪਰਾਧ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਤੇ ਸੂਬੇ ਦੇ ਹਰੇਕ ਨਾਗਰਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।