ਪਾਕਿਸਤਾਨ ਤੋਂ ਮੰਗਵਾਈ ਗਈ 9 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫਤਾਰ, ਅੰਤਰਰਾਸ਼ਟਰੀ ਤਸਕਰ ਜੋਗਾ ਸਿੰਘ ਨਾਲ ਸਬੰਧਤ ਹੈ ਮਾਮਲਾ

Published: 

07 Sep 2023 17:54 PM

ਹੁਣ ਤੱਕ ਦੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਮੁਲਜ਼ਮਾਂ ਦੇ ਨਾਲ ਕੁੱਲ 6 ਵਿਅਕਤੀਆਂ ਨੇ 50 ਕਿਲੋ ਹੈਰੋਇਨ ਮੰਗਵਾਈ ਸੀ। ਇਨ੍ਹਾਂ ਨੇ 8-8 ਕਿਲੋ ਆਪਸ 'ਚ ਵੰਡ ਲਈ, ਪਰ ਮੁਲਜ਼ਮ ਕਾਲੀ ਅਤੇ ਹੋਰ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ 9 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਵਿੱਚ ਪਹਿਲਾਂ ਵੀ ਕੁੱਲ 22 ਕਿਲੋ ਹੈਰੋਇਨ ਫੜੀ ਜਾ ਚੁੱਕੀ ਹੈ।

ਪਾਕਿਸਤਾਨ ਤੋਂ ਮੰਗਵਾਈ ਗਈ 9 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫਤਾਰ, ਅੰਤਰਰਾਸ਼ਟਰੀ ਤਸਕਰ ਜੋਗਾ ਸਿੰਘ ਨਾਲ ਸਬੰਧਤ ਹੈ ਮਾਮਲਾ
Follow Us On

ਪੁਲਿਸ ਨੇ ਵੀਰਵਾਰ ਨੂੰ ਫਾਜ਼ਿਲਕਾ ਦੇ ਰਹਿਣ ਵਾਲੇ ਤਸਕਰ ਮਲਕੀਅਤ ਸਿੰਘ ਉਰਫ ਕਾਲੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੇ ਜੋਗਾ ਸਿੰਘ ਨੂੰ ਪਾਕਿਸਤਾਨ ਭੇਜ ਕੇ ਇਹ ਹੈਰੋਇਨ ਮੰਗਵਾਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਕਾਲੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 9 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਕਾਲੀ ਲੰਬੇ ਸਮੇਂ ਤੋਂ ਤਸਕਰੀ ਦਾ ਧੰਦਾ ਕਰ ਰਿਹਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਦੇ ਪਾਕਿਸਤਾਨ ਵਿੱਚ ਕਾਫੀ ਲਿੰਕ ਹਨ, ਜਿੱਥੋਂ ਉਹ ਹੈਰੋਇਨ ਲਿਆਉਂਦਾ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਮੁਲਜ਼ਮ ਇਸ ਕੰਮ ਵਿੱਚ ਚੰਗੇ ਘਰਾਂ ਦੇ ਨੌਜਵਾਨਾਂ ਨੂੰ ਸ਼ਾਮਲ ਕਰਦਾ ਹੈ, ਜਿਨ੍ਹਾਂ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਹੁੰਦਾ।

ਉਨ੍ਹਾਂ ਦੱਸਿਆ ਕਿ ਮਹਿਤਪੁਰ ਤੋਂ ਇੱਕ ਹੋਰ ਵਿਅਕਤੀ ਨੂੰ ਕਾਬੂ ਕੀਤਾ ਗਿਆ ਸੀ, ਜਿਸ ਕੋਲੋਂ ਅੱਧਾ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਵਿੱਚ ਕੁੱਲ 31.5 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਸ ‘ਚ ਹੁਣ ਤੱਕ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਜਦਕਿ 2 ਹੋਰਾਂ ਦੀ ਭਾਲ ਜਾਰੀ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਾਕਿਸਤਾਨ ਵਿੱਚ ਹਵਾਲਾ ਰਾਹੀਂ ਪੈਸੇ ਭੇਜਦਾ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਤੇ ਲਿਆ ਹੈ ਤਾਂ ਜੋ ਇਸ ਮਾਮਲੇ ਵਿੱਚ ਹੋਰ ਵੀ ਕਈ ਵੱਡੇ ਖੁਲਾਸੇ ਹੋ ਸਕਣ।