Drug from Pakistan: ਪਾਕਿਸਤਾਨ ਵੱਲੋਂ ਡਰੋਨ ਰਾਹੀਂ ਮੁੜ ਸੁੱਟੇ ਗਏ ਡਰੱਗ ਅਤੇ ਹਥਿਆਰ, ਜਾਂਚ ਚ ਜੁਟੀ ਪੁਲਿਸ
ਸਰਹੱਦ ਤੋਂ ਪੈਕੇਟ ਮਿਲਣ ਦੀ ਜਾਣਕਾਰੀ ਉੱਚ ਅਫ਼ਸਰਾਂ ਨੂੰ ਦਿੱਤੀ ਗਈ ਅਤੇ ਮੌਕੇ ਤੇ ਜਲਾਲਾਬਾਦ ਸਬ-ਡਿਵੀਜ਼ਨ ਤੇ ਡੀਐੱਸਪੀ ਅਤੁਲ ਸੋਨੀ ਪਹੁੰਚੇ ਅਤੇ ਉਨ੍ਹਾਂ ਦੀ ਅਗਵਾਈ ਹੇਠ ਇਸ ਹੈਰੋਇਨ ਨੂੰ ਜ਼ਬਤ ਕਰ ਕੇ ਵਜਨ ਕੀਤਾ ਗਿਆ ਤਾਂ ਇਹ 2 ਕਿੱਲੋ 120 ਗ੍ਰਾਮ ਨਿਕਲਿਆ।
ਪਾਕਿਸਤਾਨ ਤੋਂ ਆਏ ਡਰੱਗ ਅਤੇ ਹਥਿਆਰ
ਜਲਾਲਾਬਾਦ ਸਬ ਡਵੀਜ਼ਨ ਦੇ ਡੀਐੱਸਪੀ ਅਤੁਲ ਸੋਨੀ ਨੇ ਦੱਸਿਆ ਕਿ ਇਹ ਹੈਰੋਇਨ ਦੀ ਖੇਪ ਅਤੇ ਪਿਸਟਲ ਡਰੋਨ ਰਾਹੀਂ ਪਾਕਿਸਤਾਨ ਤੋਂ ਇੱਧਰਲੇ ਪਾਸੇ ਤੋਂ ਸੁੱਟਿਆ ਗਿਆ ਸੀ ਜਿਸ ਨੂੰ ਕਿ ਭਾਰਤ ਵਾਲੀ ਥਾਂ ਤੋਂ ਤਸਕਰਾਂ ਨੇ ਰਿਸੀਵ ਕਰਨਾ ਸੀ। ਪਰ ਇਸ ਤੋਂ ਪਹਿਲਾਂ ਹੀ ਪੁਲਸ ਨੂੰ ਇਸ ਦੀ ਜਾਣਕਾਰੀ ਮਿਲ ਗਈ ਅਤੇ ਪੁਲਿਸ ਨੇ ਬੀਐਸਐਫ ਦੇ ਸਹਿਯੋਗ ਨਾਲ ਇਸ ਖੇਪ ਨੂੰ ਜ਼ਬਤ ਕਰ ਥਾਣਾ ਸਦਰ ਜਲਾਲਾਬਾਦ ਵਿਖੇ ਮੁਕੱਦਮਾ ਨੰਬਰ 61 ਅਧੀਨ ਧਾਰਾ ਐਨਡੀਪੀਐਸ ਐਕਟ ਦੇ ਤਹਿਤ ਅਗਿਆਤ ਵਿਅਕਤੀ ਦੇ ਖਿਲਾਫ਼ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਸਰਹੱਦੀ ਇਲਾਕਿਆਂ ਦੇ ਵਿਚ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੀ ਸੀਆਈਏ ਸਟਾਫ਼ ਫਾਜ਼ਿਲਕਾ ਵੱਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਦੋ ਸ਼ੱਕੀ ਲੋਕਾਂ ਨੂੰ ਹਿਰਾਸਤ ਵਿਚ ਵੀ ਲਿਆ ਹੈ । ਅਤੇ ਉਹਨਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓLoading...
Unable to load recommendations.
Follow Us
