ਡੀਐਸਪੀ ਦਲਬੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਮੁਲਜ਼ਮ ਨੇ ਗੋਲੀ ਮਾਰ ਕੇ ਕੀਤਾ ਕਤਲ
31 ਦਸੰਬਰ ਅਤੇ 1 ਜਨਵਰੀ ਦੀ ਰਾਤ ਨੂੰ ਲੋਕ ਨਵੇਂ ਸਾਲ ਦੇ ਜਸ਼ਨਾਂ ਵਿੱਚ ਡੁੱਬੇ ਹੋਏ ਸਨ। ਉਸੇ ਰਾਤ ਜਲੰਧਰ ਵਿੱਚ ਡੀਐਸਪੀ ਦਲਬੀਰ ਸਿੰਘ ਦਿਓਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਡੀ.ਐਸ.ਪੀ.ਦਲਬੀਰ ਸਿੰਘ ਦੇ ਪੋਸਟਮਾਰਟਮ ਤੋਂ ਬਾਅਦ ਸਰਕਾਰੀ ਸਨਮਾਨਾਂ ਦੇ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਖੋਜੇਵਾਲ ਵਿਖੇ ਪੁਲਿਸ ਵਿਭਾਗ ਵੱਲੋਂ ਕੀਤਾ ਗਿਆ।

ਜਲੰਧਰ ਵਿੱਚ ਜਦੋਂ ਲੋਕ 31 ਅਤੇ 1 ਤਰੀਕ ਦੀ ਦਰਮਿਆਨੀ ਰਾਤ ਨੂੰ ਨਵੇਂ ਸਾਲ ਦਾ ਜਸ਼ਨ ਮਨਾ ਰਹੇ ਸਨ। ਉਸੇ ਰਾਤ ਪੰਜਾਬ ਪੁਲਿਸ ਦੇ ਇੱਕ ਡੀਐਸਪੀ ਦਾ ਕਤਲ ਕਰ ਦਿੱਤਾ ਜਾਂਦਾ ਹੈ ਅਤੇ ਨਵੇਂ ਸਾਲ ਦੀ ਸਵੇਰ ਨੂੰ ਜਲੰਧਰ ਦੀ ਬਸਤੀ ਬਾਬਾ ਖੇਲ ਵਿੱਚੋਂ ਲੰਘਦੀ ਇੱਕ ਨਹਿਰ ਕੋਲ ਉਸਦੀ ਲਾਸ਼ ਮਿਲੀ। ਡੀ.ਐਸ.ਪੀ ਦਲਬੀਰ ਸਿੰਘ ਦੀ ਲਾਸ਼ ਨੂੰ ਉਥੋਂ ਲੰਘਦੇ ਇੱਕ ਪੁਲਿਸ ਮੁਲਾਜ਼ਮ ਨੇ ਦੇਖਿਆ ਅਤੇ ਲਾਸ਼ ਮਿਲਣ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਅਤੇ ਥਾਣਾ 2 ਦੀ ਪੁਲਿਸ ਨੂੰ ਦਿੱਤੀ ਅਤੇ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਵਿਭਾਗ ਵੱਲੋਂ ਜਿਸ ਮੁਢਲੀ ਜਾਂਚ ਵਿੱਚ ਡੀਐਸਪੀ ਦੀ ਲਾਸ਼ ਮਿਲੀ ਸੀ, ਉਸ ਨੂੰ ਇੱਕ ਹਾਦਸਾ ਦੱਸਿਆ ਜਾ ਰਿਹਾ ਹੈ, ਪਰ ਜਦੋਂ ਦੂਜੇ ਦਿਨ ਪੋਸਟਮਾਰਟਮ ਕਰਵਾਇਆ ਗਿਆ ਤਾਂ ਇਹ ਕਤਲ ਦਾ ਮਾਮਲਾ ਸਾਹਮਣੇ ਆਇਆ। ਹੁਣ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਡੀਐਸਪੀ ਦਲਬੀਰ ਸਿੰਘ ਇੱਕ ਈ-ਰਿਕਸ਼ਾ ਵਿੱਚ ਜਲੰਧਰ ਬੱਸ ਸਟੈਂਡ ਤੋਂ ਨਿਕਲਦੇ ਦਿਖਾਈ ਦੇ ਰਹੇ ਹਨ।
ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਡੀ.ਐਸ.ਪੀ.ਦਲਬੀਰ ਸਿੰਘ ਦੇ ਪੋਸਟਮਾਰਟਮ ਤੋਂ ਬਾਅਦ ਸਰਕਾਰੀ ਸਨਮਾਨਾਂ ਦੇ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਖੋਜੇਵਾਲ ਵਿਖੇ ਪੁਲਿਸ ਵਿਭਾਗ ਵੱਲੋਂ ਕੀਤਾ ਗਿਆ।
31 ਅਤੇ 1 ਤਰੀਕ ਦੀ ਦਰਮਿਆਨੀ ਰਾਤ ਨੂੰ ਹੋਇਆ ਕਤਲ
ਡੀਐਸਪੀ ਦਲਬੀਰ ਸਿੰਘ ਦੇ ਕਤਲ ਦੀ ਸਨਸਨੀਖੇਜ਼ ਘਟਨਾ 31 ਅਤੇ 1 ਤਰੀਕ ਦੀ ਦਰਮਿਆਨੀ ਰਾਤ ਨੂੰ ਵਾਪਰੀ ਸੀ ਅਤੇ ਇਸ ਘਟਨਾ ਨੇ ਪੁਲੀਸ ਵਿਭਾਗ ਤੇ ਕਈ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਸਨ। ਪੰਜਾਬ ਦੇ ਜਲੰਧਰ ਵਿੱਚ ਵਾਪਰੇ ਡੀਐਸਪੀ ਕਤਲ ਕਾਂਡ ਨੇ ਪੁਲੀਸ ਦੀ ਨੀਂਦ ਉਡਾ ਦਿੱਤੀ ਸੀ ਅਤੇ ਪੁਲੀਸ ਵਿਭਾਗ ਡੀਐਸਪੀ ਕਤਲ ਕੇਸ ਦੀ ਗੁੱਥੀ ਸੁਲਝਾਉਣ ਵਿੱਚ ਰੁੱਝਿਆ ਹੋਇਆ ਹੈ। ਜਲੰਧਰ ਪੁਲਿਸ ਨੇ ਮੰਗਲਵਾਰ ਰਾਤ ਇੱਕ ਈ-ਰਿਕਸ਼ਾ ਆਟੋ ਚਾਲਕ ਨੂੰ ਹਿਰਾਸਤ ਵਿੱਚ ਲਿਆ ਸੀ।
ਪੁਲਿਸ ਸੂਤਰਾਂ ਅਤੇ ਡੀਐਸਪੀ ਦੇ ਨਜ਼ਦੀਕੀ ਨੇ ਦੱਸਿਆ ਕਿ ਇਹ ਉਹੀ ਈ-ਰਿਕਸ਼ਾ ਆਟੋ ਚਾਲਕ ਹੈ ਜਿਸ ਨੇ ਆਪਣੇ ਹੀ ਰਿਵਾਲਵਰ ਨਾਲ ਗੋਲੀ ਮਾਰ ਕੇ ਡੀਐਸਪੀ ਦੀ ਹੱਤਿਆ ਕਰ ਦਿੱਤੀ ਸੀ। ਫਿਲਹਾਲ ਜਦੋਂ ਇਸ ਮਾਮਲੇ ‘ਚ ਜਲੰਧਰ ਦੇ ਪੁਲਿਸ ਕਮਿਸ਼ਨਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਭਿਵਿਆ ਕੋਈ ਪੁਸ਼ਟੀ ਨਹੀਂ ਕਰ ਸਕਦਾ ਕਿਉਂਕਿ ਉਹ ਪ੍ਰੈੱਸ ਕਾਨਫਰੰਸ ਕਰਕੇ ਇਸ ਪੂਰੇ ਕਤਲ ਕਾਂਡ ਦਾ ਖੁਲਾਸਾ ਕਰਨਗੇ। ਹਿਰਾਸਤ ‘ਚ ਲਏ ਈ-ਰਿਕਸ਼ਾ ਚਾਲਕ ਨੇ ਡੀਐੱਸਪੀ ਦਾ ਕਤਲ ਕਿਉਂ ਕੀਤਾ ਅਜੇ ਵੀ ਭੇਤ ਬਣਿਆ ਹੋਇਆ ਹੈ। ਪੁਲਿਸ ਵਿਭਾਗ ਦਾ ਕੋਈ ਵੀ ਅਧਿਕਾਰੀ ਮੀਡੀਆ ਤੋਂ ਦੂਰੀ ਬਣਾ ਕੇ ਕੁਝ ਵੀ ਦੱਸਣ ਤੋਂ ਝਿਜਕ ਰਿਹਾ ਹੈ।
ਪਰ ਅੱਜ ਮੀਡੀਆ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਜਿਸ ਈ-ਰਿਕਸ਼ਾ ਚਾਲਕ ਨਾਲ ਡੀਐਸਪੀ ਦਲਬੀਰ ਸਿੰਘ ਗਏ ਸੀ, ਉਸ ਨੇ ਗੋਲੀ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤੀ ਹੈ।
ਇਹ ਵੀ ਪੜ੍ਹੋ