ED ਦੀ PMPPL ਖਿਲਾਫ ਕਾਰਵਾਈ, MD ਚਰਨਜੀਤ ਸਮੇਤ 4 ‘ਤੇ ਮੁਕੱਦਮਾ ਦਰਜ
ਜਲੰਧਰ ਈਡੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਤੋਂ ਇਲਾਵਾ ਕੰਪਨੀ ਨੇ ਫੰਡਾਂ ਦੀ ਦੁਰਵਰਤੋਂ ਕਰਕੇ ਕਰੀਬ 37.82 ਕਰੋੜ ਰੁਪਏ ਡਾਇਵਰਟ ਕੀਤੇ। ਜਾਂਚ 'ਚ ਸਾਰਾ ਪੈਸਾ ਵੱਖ-ਵੱਖ ਅਦਾਰਿਆਂ ਨੂੰ ਡਾਇਵਰਟ ਕੀਤਾ ਗਿਆ। ਈਡੀ ਨੇ ਇਸ ਤੋਂ ਪਹਿਲਾਂ 11 ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਸੀ।
ਜਲੰਧਰ ਈਡੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੈਂਕ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਈਡੀ ਦੀ ਟੀਮ ਨੇ ਇਹ ਕਾਰਵਾਈ ਪਿਓਰ ਮਿਲਕ ਪ੍ਰੋਡਕਟਸ ਪ੍ਰਾਈਵੇਟ ਲਿਮਟਿਡ (ਪੀਐਮਪੀਪੀਐਲ) ਖ਼ਿਲਾਫ਼ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਦੀ ਟੀਮ ਨੇ 62.13 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਵਿੱਚ ਪਿਓਰ ਮਿਲਕ ਪ੍ਰੋਡਕਟਸ ਪ੍ਰਾਈਵੇਟ ਲਿਮਟਿਡ ਖ਼ਿਲਾਫ਼ ਮੁਹਾਲੀ ਵਿੱਚ ਸਰਕਾਰੀ ਵਕੀਲ ਦੀ ਸ਼ਿਕਾਇਤ ਦਰਜ ਕਰਵਾਈ ਹੈ।
ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਮਨੀ ਲਾਂਡਰਿੰਗ ਮਾਮਲੇ ‘ਚ ਚਰਨਜੀਤ ਸਿੰਘ ਬਜਾਜ ਸਮੇਤ 4 ਲੋਕਾਂ ਖਿਲਾਫ ਮੋਹਾਲੀ ਦੀ ਸਪੈਸ਼ਲ ਕੋਰਟ (ਪੀਐੱਮਐੱਲਏ) ‘ਚ ਇਸਤਗਾਸਾ ਦੀ ਸ਼ਿਕਾਇਤ ਦਾਇਰ ਕੀਤੀ ਹੈ।
ਜਲੰਧਰ ਈਡੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਤੋਂ ਇਲਾਵਾ ਕੰਪਨੀ ਨੇ ਫੰਡਾਂ ਦੀ ਦੁਰਵਰਤੋਂ ਕਰਕੇ ਕਰੀਬ 37.82 ਕਰੋੜ ਰੁਪਏ ਡਾਇਵਰਟ ਕੀਤੇ। ਜਾਂਚ ‘ਚ ਸਾਰਾ ਪੈਸਾ ਵੱਖ-ਵੱਖ ਅਦਾਰਿਆਂ ਨੂੰ ਡਾਇਵਰਟ ਕੀਤਾ ਗਿਆ। ਈਡੀ ਨੇ ਇਸ ਤੋਂ ਪਹਿਲਾਂ 11 ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਜਿਸ ਵਿੱਚ 1.14 ਕਰੋੜ ਰੁਪਏ ਦੀ ਨਕਦੀ ਅਤੇ ਸੋਨਾ ਬਰਾਮਦ ਕੀਤਾ ਗਿਆ। ਇਸ ਤੋਂ ਪਹਿਲਾਂ ਈਡੀ ਨੇ 24.94 ਕਰੋੜ ਰੁਪਏ ਦੀ ਅਚੱਲ ਜਾਇਦਾਦ ਵੀ ਜ਼ਬਤ ਕੀਤੀ ਸੀ।
ਈਡੀ ਨੇ ਆਈਪੀਸੀ 1860 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨਵੀਂ ਦਿੱਲੀ ਦੁਆਰਾ ਦਰਜ ਕੀਤੀ ਗਈ ਐਫਆਈਆਰ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ ਹੈ। ਈਡੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪੀਐਮਪੀਪੀਐਲ ਨੇ ਉਸ ਉਦੇਸ਼ ਲਈ ਕਰਜ਼ੇ ਦੀ ਵਰਤੋਂ ਨਹੀਂ ਕੀਤੀ ਜਿਸ ਲਈ ਕਰਜ਼ਾ ਦਿੱਤਾ ਗਿਆ ਸੀ ਅਤੇ ਪੀਐਮਪੀਪੀਐਲ ਦੇ ਐਮਡੀ ਚਰਨਜੀਤ ਸਿੰਘ ਬਜਾਜ ਨੇ ਵੱਖ-ਵੱਖ ਸ਼ੈੱਲ ਸੰਸਥਾਵਾਂ ਰਾਹੀਂ ਅਪਰਾਧ ਦੀ ਕਮਾਈ ਨੂੰ ਮੋੜ ਦਿੱਤਾ।