ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾ ਵਿਚਾਲੇ ਹੋਈ ਮੁਠਭੇੜ, ਲੰਡਾ ਹਰੀਕੇ ਦੇ 2 ਗੁਰਗੇ ਕਾਬੂ

Updated On: 

18 Apr 2025 19:48 PM IST

ਤਰਨਤਾਰਨ ਵਿੱਚ, ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਤਰਨਤਾਰਨ ਪੁਲਿਸ ਦੀ ਇੱਕ ਟੀਮ ਨੇ ਇੱਕ ਮੁਕਾਬਲੇ ਤੋਂ ਬਾਅਦ ਅੱਤਵਾਦੀ ਲੰਡਾ ਹਰੀਕੇ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਤਰਨਤਾਰਨ ਚ ਪੁਲਿਸ ਅਤੇ ਬਦਮਾਸ਼ਾ ਵਿਚਾਲੇ ਹੋਈ ਮੁਠਭੇੜ, ਲੰਡਾ ਹਰੀਕੇ ਦੇ 2 ਗੁਰਗੇ ਕਾਬੂ
Follow Us On

ਜਿੱਥੇ ਇੱਕ ਪਾਸੇ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਹੁਣ ਪੰਜਾਬ ਪੁਲਿਸ ਵੱਲੋਂ ਅਪ੍ਰੇਸ਼ਨ ਅਲਰਟ ਸ਼ੁਰੂ ਕੀਤਾ ਗਿਆ ਹੈ। ਇਸ ਲੜੀ ਵਿੱਚ ਅੱਜ ਤਰਨਤਾਰਨ ਵਿੱਚ, ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਤਰਨਤਾਰਨ ਪੁਲਿਸ ਦੀ ਇੱਕ ਟੀਮ ਨੇ ਇੱਕ ਮੁਕਾਬਲੇ ਤੋਂ ਬਾਅਦ ਅੱਤਵਾਦੀ ਲੰਡਾ ਹਰੀਕੇ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਦੋ ਪਿਸਤੌਲ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਇਸ ਘਟਨਾ ਵਿੱਚ ਦੋਵੇਂ ਮੁਲਜ਼ਮਾਂ ਨੂੰ ਗੋਲੀ ਲੱਗੀ ਹੈ ਅਤੇ ਉਨ੍ਹਾਂ ਨੂੰ ਪੁਲਿਸ ਸੁਰੱਖਿਆ ਹੇਠ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮਾਂ ਦੇ ਠੀਕ ਹੋਣ ਤੋਂ ਬਾਅਦ, ਉਨ੍ਹਾਂ ਨੂੰ ਤੁਰੰਤ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਕਤ ਮੁਲਜ਼ਮਾਂ ਦਾ ਲੰਡਾ ਨਾਲ ਕੀ ਸਬੰਧ ਸੀ ਅਤੇ ਉਨ੍ਹਾਂ ਨੂੰ ਹਥਿਆਰ ਕਿਸਨੇ ਪ੍ਰਦਾਨ ਕੀਤੇ।

ਆਰੋਪੀਆਂ ਨੂੰ ਏਜੀਟੀਐਫ ਨੇ ਤਰਨਤਾਰਨ ਤੋਂ ਫੜਿਆ- ਡੀਜੀਪੀ

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ (ਏਜੀਟੀਐਫ) ਤਰਨਤਾਰਨ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ, ਅੱਤਵਾਦੀ ਲੰਡਾ ਹਰੀਕੇ ਅਤੇ ਗੈਂਗਸਟਰ ਸੱਤਾ ਨੌਸ਼ਹਿਰਾ ਦੇ ਦੋ ਮੁੱਖ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਦੀ ਪਛਾਣ ਯੁਵਰਾਜ ਉਰਫ਼ ਜੱਗੂ ਅਤੇ ਮਹਿਕਪ੍ਰੀਤ ਉਰਫ਼ ਮਹਿਕ ਵਜੋਂ ਹੋਈ ਹੈ। ਇਹ ਗ੍ਰਿਫ਼ਤਾਰੀ ਤਰਨਤਾਰਨ ਦੇ ਪਿੰਡ ਜਵੰਦਾ ਨੇੜੇ ਕੀਤੀ ਗਈ।

ਦੋਵਾਂ ਨੇ ਵੱਡੀ ਵਾਰਦਾਤ ਨੂੰ ਦੇਣਾ ਸੀ ਅੰਜ਼ਾਮ-ਡੀਜੀਪੀ

ਡੀਜੀਪੀ ਯਾਦਵ ਨੇ ਇਹ ਵੀ ਕਿਹਾ ਕਿ ਬਦਮਾਸ਼ਾਂ ਨੇ ਪੁਲਿਸ ‘ਤੇ ਗੋਲੀਆਂ ਚੱਲਾਈਆਂ, ਜਵਾਬੀ ਕਾਰਵਾਈ ਵਿੱਚ ਦੋਵੇਂ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਦੋਵਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਵਿੱਚ ਐਡਮਿਟ ਕਰਵਾਇਆ ਗਿਆ। ਪੁਲਿਸ ਨੇ ਮੁਠਭੇੜ ਵਾਲੀ ਥਾਂ ਤੋਂ ਆਰੋਪੀਆਂ ਤੋਂ ਇੱਕ ਗਲਾਕ 9 ਐਮਐਮ ਅਤੇ ਇੱਕ ਪੀਐਕਸ30 .30 ਕੈਲੀਬਰ ਪਿਸਤੌਲ ਬਰਾਮਦ ਕੀਤਾ। ਕੁਝ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਦੋਵੇਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜਿਸ਼ ਰਚ ਰਹੇ ਸਨ। ਦੋਵਾਂ ਨੂੰ ਪੰਜਾਬ ਵਿੱਚ ਟਾਰਗੇਟ ਕਿਲਿੰਗ ਕਰਨੀ ਸੀ।

Related Stories