ਜਲੰਧਰ ਦੇ ਜੰਡਿਆਲਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਟਰੈਵਲ ਏਜੰਟ ਤੋਂ ਮੰਗੀ ਗਈ ਫਿਰੌਤੀ
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲਿਸ ਨੇ ਇੱਕ ਅਜਿਹੇ ਅਪਰਾਧੀ ਦਾ ਸਾਹਮਣਾ ਕੀਤਾ ਹੈ ਜੋ ਇੱਕ ਟਰੈਵਲ ਏਜੰਸੀ ਤੋਂ ਫਿਰੌਤੀ ਮੰਗ ਰਿਹਾ ਸੀ। ਉਸ ਨੇ ਬੀਤੇ ਦਿਨ ਬੱਸ ਸਟੈਂਡ ਨੇੜੇ ਸਥਿਤ ਡੈਲਟਾ ਟਾਵਰ ਵਿੱਚ ਇੱਕ ਟਰੈਵਲ ਏਜੰਟ ਤੇ ਗੋਲੀ ਚਲਾ ਦਿੱਤੀ ਸੀ। ਜ਼ਖਮੀ ਗੈਂਗਸਟਰ ਦੀ ਪਛਾਣ ਦਵਿੰਦਰ ਵਜੋਂ ਹੋਈ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਦਾ ਸਬੰਧ ਹਰਿਆਣਾ ਦੇ ਗੈਂਗਸਟਰ ਕੌਸ਼ਲ ਚੌਧਰੀ ਨਾਲ ਸੀ।
ਜਲੰਧਰ ਦੇ ਜੰਡਿਆਲਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਗੋਲੀਬਾਰੀ ਵਿੱਚ ਇੱਕ ਬਦਮਾਸ਼ ਨੂੰ ਗੋਲੀ ਲੱਗੀ ਹੈ। ਇਹ ਮੁਕਾਬਲਾ ਸੀਆਈਏ ਸਟਾਫ਼ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਟੀਮ ਵੱਲੋਂ ਕੀਤਾ ਗਿਆ ਹੈ। ਜ਼ਖਮੀ ਗੈਂਗਸਟਰ ਦੀ ਪਛਾਣ ਦਵਿੰਦਰ ਵਜੋਂ ਹੋਈ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਦਾ ਸਬੰਧ ਹਰਿਆਣਾ ਦੇ ਗੈਂਗਸਟਰ ਕੌਸ਼ਲ ਚੌਧਰੀ ਨਾਲ ਸੀ।
ਟਰੈਵਲ ਏਜੰਸੀ ਤੋਂ ਮੰਗੀ ਫਿਰੌਤੀ
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲਿਸ ਨੇ ਇੱਕ ਅਜਿਹੇ ਅਪਰਾਧੀ ਦਾ ਸਾਹਮਣਾ ਕੀਤਾ ਹੈ ਜੋ ਇੱਕ ਟਰੈਵਲ ਏਜੰਸੀ ਤੋਂ ਫਿਰੌਤੀ ਮੰਗ ਰਿਹਾ ਸੀ। ਉਸ ਨੇ ਬੀਤੇ ਦਿਨ ਬੱਸ ਸਟੈਂਡ ਨੇੜੇ ਸਥਿਤ ਡੈਲਟਾ ਟਾਵਰ ਵਿੱਚ ਇੱਕ ਟਰੈਵਲ ਏਜੰਟ ਤੇ ਗੋਲੀ ਚਲਾ ਦਿੱਤੀ ਸੀ।
ਗੈਂਗਸਟਰਾਂ ਨੇ ਪੁਲਿਸ ‘ਤੇ ਗੋਲੀਆਂ ਚੱਲਾ ਦਿੱਤੀਆਂ
ਜਾਣਕਾਰੀ ਦਿੰਦਿਆਂ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਹ ਉਹੀ ਗੈਂਗਸਟਰ ਹੈ, ਜਿਸ ਨੇ ਹਾਲ ਹੀ ‘ਚ ਇੱਕ ਇਮੀਗ੍ਰੇਸ਼ਨ ਮੁਲਾਜ਼ਮ ਦੀ ਕਾਰ ‘ਤੇ ਫਾਇਰਿੰਗ ਕਰਕੇ ਫਿਰੌਤੀ ਦੀ ਮੰਗ ਕੀਤੀ ਸੀ। ਗੈਂਗਸਟਰਾਂ ਨੇ ਪੁਲਿਸ ‘ਤੇ ਗੋਲੀਆਂ ਚੱਲਾ ਦਿੱਤੀਆਂ ਅਤੇ ਪੁਲਿਸ ਨੂੰ ਜਵਾਬੀ ਕਾਰਵਾਈ ਕਰਨੀ ਪਈ। ਇਸ ਦੌਰਾਨ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਇੱਕ ਗੈਂਗਸਟਰ ਨੂੰ ਫੜ ਲਿਆ ਗਿਆ ਹੈ ਅਤੇ ਦੂਜੇ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ