Police Encounter: ਫਰੀਦਕੋਟ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਠਭੇੜ, ਬੰਬੀਹਾ ਗਰੁੱਪ ਦੇ ਦੋ ਗਰੁਗੇ ਗ੍ਰਿਫ਼ਤਾਰ
ਫਰੀਦਕੋਟ 'ਚ ਪੁਲਿਸ ਇੱਕ ਮੁਕਾਬਲੇ ਤੋਂ ਬਾਅਦ ਬੰਬੀਹਾ ਗੈਂਗ ਦੇ ਦੋ ਗੈਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੀ ਗੋਲੀਬਾਰੀ ਵਿੱਚ ਇੱਕ ਗੈਂਗਸਟਰ ਜਖਮੀ ਹੋ ਗਿਆ ਹੈ।

ਫਰੀਦਕੋਟ ਨਿਊਜ਼। ਫਰੀਦਕੋਟ ਦੇ ਸੀਆਈਏ ਸਟਾਫ਼ ਨੇ ਇੱਥੋਂ ਦੇ ਪਿੰਡ ਬੀੜ ਸਿੱਖਾਂਵਾਲਾ ਨੇੜੇ ਸੋਮਵਾਰ ਦੇਰ ਸ਼ਾਮ ਇੱਕ ਮੁਕਾਬਲੇ ਤੋਂ ਬਾਅਦ ਬੰਬੀਹਾ ਗੈਂਗ (Bambiha Gang) ਦੇ ਦੋ ਗੈਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੀ ਗੋਲੀਬਾਰੀ ਵਿੱਚ ਇੱਕ ਦੀ ਲੱਤ ਵਿੱਚ ਗੋਲੀ ਲੱਗੀ ਹੈ, ਜਿਸ ਕਾਰਨ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਦੋਵੇਂ ਮੁਲਜ਼ਮ ਕੁਝ ਦਿਨ ਪਹਿਲਾਂ ਜੈਤੋ ਦੇ ਰਾਮਲੀਲਾ ਗਰਾਊਂਡ ਵਿੱਚ ਹਵਾਈ ਫਾਇਰਿੰਗ ਦੇ ਮਾਮਲੇ ਵਿੱਚ ਪੁਲਿਸ ਨੂੰ ਲੋੜੀਂਦੇ ਸਨ।