Police Encounter: ਫਰੀਦਕੋਟ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਠਭੇੜ, ਬੰਬੀਹਾ ਗਰੁੱਪ ਦੇ ਦੋ ਗਰੁਗੇ ਗ੍ਰਿਫ਼ਤਾਰ

Updated On: 

11 Jul 2023 15:34 PM

ਫਰੀਦਕੋਟ 'ਚ ਪੁਲਿਸ ਇੱਕ ਮੁਕਾਬਲੇ ਤੋਂ ਬਾਅਦ ਬੰਬੀਹਾ ਗੈਂਗ ਦੇ ਦੋ ਗੈਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੀ ਗੋਲੀਬਾਰੀ ਵਿੱਚ ਇੱਕ ਗੈਂਗਸਟਰ ਜਖਮੀ ਹੋ ਗਿਆ ਹੈ।

Police Encounter: ਫਰੀਦਕੋਟ ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਠਭੇੜ, ਬੰਬੀਹਾ ਗਰੁੱਪ ਦੇ ਦੋ ਗਰੁਗੇ ਗ੍ਰਿਫ਼ਤਾਰ
Follow Us On

ਫਰੀਦਕੋਟ ਨਿਊਜ਼। ਫਰੀਦਕੋਟ ਦੇ ਸੀਆਈਏ ਸਟਾਫ਼ ਨੇ ਇੱਥੋਂ ਦੇ ਪਿੰਡ ਬੀੜ ਸਿੱਖਾਂਵਾਲਾ ਨੇੜੇ ਸੋਮਵਾਰ ਦੇਰ ਸ਼ਾਮ ਇੱਕ ਮੁਕਾਬਲੇ ਤੋਂ ਬਾਅਦ ਬੰਬੀਹਾ ਗੈਂਗ (Bambiha Gang) ਦੇ ਦੋ ਗੈਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੀ ਗੋਲੀਬਾਰੀ ਵਿੱਚ ਇੱਕ ਦੀ ਲੱਤ ਵਿੱਚ ਗੋਲੀ ਲੱਗੀ ਹੈ, ਜਿਸ ਕਾਰਨ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਦੋਵੇਂ ਮੁਲਜ਼ਮ ਕੁਝ ਦਿਨ ਪਹਿਲਾਂ ਜੈਤੋ ਦੇ ਰਾਮਲੀਲਾ ਗਰਾਊਂਡ ਵਿੱਚ ਹਵਾਈ ਫਾਇਰਿੰਗ ਦੇ ਮਾਮਲੇ ਵਿੱਚ ਪੁਲਿਸ ਨੂੰ ਲੋੜੀਂਦੇ ਸਨ।

ਗੈਂਗਸਟਰਾਂ ਨੇ 5 ਲੱਖ ਦੀ ਫਿਰੌਤੀ ਮੰਗੀ ਸੀ

ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ 6 ਜੁਲਾਈ ਦੀ ਦੁਪਹਿਰ ਨੂੰ ਜੈਤੋ ਦੇ ਰਾਮਲੀਲਾ ਮੈਦਾਨ ਵਿੱਚ ਤਿੰਨ ਨਕਾਬਪੋਸ਼ ਬਾਈਕ ਸਵਾਰ ਹਵਾ ਵਿੱਚ ਗੋਲੀਆਂ ਚਲਾਉਂਦੇ ਹੋਏ ਫਰਾਰ ਹੋ ਗਏ ਸਨ। ਪੁਲਿਸ (Police) ਜਾਂਚ ਵਿੱਚ ਸਾਹਮਣੇ ਆਇਆ ਕਿ ਜੈਤੋ ਦੇ ਰਹਿਣ ਵਾਲੇ ਇੱਕ ਵਪਾਰੀ ਤੋਂ 5 ਲੱਖ ਦੀ ਫਿਰੌਤੀ ਮੰਗੀ ਗਈ ਸੀ। ਪਰ ਫਿਰੌਤੀ ਮੰਗਣ ‘ਤੇ ਵਿਅਕਤੀ ਨੇ ਦੋਸ਼ੀਆਂ ਦਾ ਫੋਨ ਚੁੱਕਣਾ ਬੰਦ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਨੇ ਰਾਮਲੀਲਾ ਗਰਾਊਂਡ ‘ਚ ਵਿਅਕਤੀ ਨੂੰ ਡਰਾਉਣ-ਧਮਕਾਉਣ ਦੇ ਮਕਸਦ ਨਾਲ ਹਵਾ ‘ਚ ਫਾਇਰਿੰਗ ਕਰ ਦਿੱਤੀ।

ਗੈਂਗਸਟਰਾਂ ਵੱਲੋਂ ਪੁੁਲਿਸ ‘ਤੇ ਗੋਲੀਬਾਰੀ

ਪੁਲਿਸ ਸੂਤਰਾਂ ਮੁਤਾਬਕ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਇਸੇ ਮਾਮਲੇ ਵਿੱਚ ਮੁਲਜ਼ਮਾਂ ਬਾਰੇ ਸੂਚਨਾ ਮਿਲੀ ਸੀ। ਉਨ੍ਹਾਂ ਨੇ ਕਿਹਾ ਕਿ ਸੋਮਵਾਰ ਦੇਰ ਸ਼ਾਮ ਇਨ੍ਹਾਂ ਨੂੰ ਕਾਬੂ ਕਰਨ ਲਈ ਬੀੜ ਸਿੱਖਣਵਾਲਾ ਨੇੜੇ ਨਾਕਾਬੰਦੀ ਕੀਤੀ ਗਈ ਸੀ। ਗੈਂਗਸਟਰਾਂ ਵੱਲੋਂ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਦੇ ਜਵਾਬ ‘ਚ ਦੋ ਬਦਮਾਸ਼ ਕਾਬੂ ਕਰ ਲਏ ਗਏ ਜਦਕਿ ਇੱਕ ਮੌਕੇ ਤੋਂ ਫਰਾਰ ਹੋ ਗਿਆ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ