ਤਰਨ ਤਾਰਨ ‘ਚ ਹੋਇਆ ਐਨਕਾਊਂਟਰ, ਪੁਲਿਸ ਨੇ ਦੋ ਹਥਿਆਰ ਤਸਕਰਾਂ ਨੂੰ ਕੀਤਾ ਗ੍ਰਿਫਤਾਰ
Tarn Taran encounter : ਤਰਨਤਾਰਨ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਰੁਕਣ ਲਈ ਕਿਹਾ ਤਾਂ ਉਹਨਾਂ ਨੇ ਪੁਲਿਸ ਪਾਰਟੀ ਉੱਪਰ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਪੁਲਿਸ ਦੀ ਜਵਾਬੀ ਕਾਰਵਾਈ ਦੇ ਵਿੱਚ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲਗ ਗਈ ਅਤੇ ਜ਼ਖਮੀ ਮੁਲਜ਼ਮ ਅਤੇ ਉਸਦੇ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਗਿਆ।

Tarn Taran encounter : ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਖ਼ਤਮ ਕਰਨ ਲਈ ਸੂਬੇ ਅੰਦਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਨਸ਼ਾ ਤਸਕਰਾਂ ਉੱਪਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਤਰਨ ਤਰਨ ਪੁਲਿਸ ਵੱਲੋਂ ਆਏ ਦਿਨ ਹੀ ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਮੁੱਖ ਮੁਲਜਮਾਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਤਰਨ ਤਾਰਨ ਪੁਲਿਸ ਨੇ ਉਸੇ ਰੱਖ ਥਾਣਾ ਸਰਾਏ ਅਮਾਨਤ ਖਾਂ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੋਟਰਸਾਇਕਲ ਤੇ ਆ ਰਹੇ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਪੁਲਿਸ ਪਾਰਟੀ ਉਪਰ ਹੀ ਅੱਗੋ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਜਿਸ ਦੀ ਜਵਾਬੀ ਕਾਰਵਾਈ ਦੇ ਵਿੱਚ ਪੁਲਿਸ ਨੇ ਵੀ ਉਹਨਾਂ ਦੇ ਉੱਪਰ ਫਾਇਰਿੰਗ ਕੀਤੀ ਅਤੇ ਇਕ ਮੁਲਜ਼ਮ ਦੀ ਲੱਤ ਦੇ ਵਿੱਚ ਗੋਲੀ ਲਗ ਗਈ ਜਿਸ ਨਾਲ ਉਹ ਗੰਭੀਰ ਜਖ਼ਮੀ ਹੋ ਗਿਆ।
#WATCH | तरनतारन, पंजाब: पुलिस और अमृतसर ग्रामीण से आ रहे दो हथियार आपूर्तिकर्ताओं के बीच मुठभेड़ हुई। वीडियो घटनास्थल से है। https://t.co/4Q9RsRCvpJ pic.twitter.com/R6vUlNxuQ5
— ANI_HindiNews (@AHindinews) April 22, 2025
ਇਹ ਵੀ ਪੜ੍ਹੋ
ਇਸ ਦੇ ਨਾਲ ਹੀ ਪੁਲਿਸ ਨੇ ਤੁਰੰਤ ਹੀ ਜ਼ਖਮੀ ਹੋਏੁ ਮੁਲਜ਼ਮ ਅਤੇ ਉਸਦੇ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮਾਂ ਦੀ ਪਹਿਚਾਣ ਸੁਖਦੇਵ ਸਿੰਘ ਉਰਫ ਦੇਵ ਅਤੇ ਸਵਰਨ ਕੁਮਾਰ ਉਰਫ ਘੋੜਾ ਵੱਜੋਂ ਹੋਈ ਹੈ। ਜਿਨ੍ਹਾਂ ਦੇ ਕੋਲੋਂ 2 ਪਿਸਤੌਲ ਗਲਾਕ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਜਖ਼ਮੀ ਨੂੰ ਸਿਵਲ ਹਸਪਤਾਲ ਤਰਨਤਾਰਨ ਵਿੱਚ ਦਾਖਲ ਕਰਵਾਇਆ ਗਿਆ।
ਐਸਪੀ ਦਾ ਬਿਆਨ
ਬਦਮਾਸ਼ਾਂ ਨਾਲ ਹੋਈ ਮੁਠਭੇੜ ‘ਤੇ ਐਸਪੀ ਡਿਟੈਕਟਿਵ ਅਜੇ ਰਾਜ ਸਿੰਘ ਨੇ ਕਿਹਾ ਕਿ ਸਾਨੂੰ ਅੱਜ ਸਵੇਰੇ ਸੂਚਨਾ ਮਿਲੀ ਕਿ ਕੁਝ ਬਦਮਾਸ਼ ਅੰਮ੍ਰਿਤਸਰ ਦਿਹਾਤੀ ਤੋਂ ਤਰਨਤਾਰਨ ਵੱਲ ਆ ਰਹੇ ਹਨ ਅਤੇ ਉਨ੍ਹਾਂ ਕੋਲ ਹਥਿਆਰ ਹਨ। ਉਨ੍ਹਾਂ ਨੇ ਪਹਿਲਾਂ ਵੀ ਹਥਿਆਰ ਸਪਲਾਈ ਕੀਤੇ ਸਨ ਅਤੇ ਅੱਜ ਵੀ ਉਹ ਹਥਿਆਰ ਸਪਲਾਈ ਕਰਨ ਜਾ ਰਹੇ ਸਨ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਤਾਂ ਉਨ੍ਹਾਂ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਤਿੰਨ ਗੋਲੀਆਂ ਚਲਾਈਆਂ ਅਤੇ ਪੁਲਿਸ ਨੇ ਦੋ ਗੋਲੀਆਂ ਚਲਾਈਆਂ। ਘਟਨਾ ਵਿੱਚ ਸੁਖਦੇਵ ਸਿੰਘ ਜ਼ਖਮੀ ਹੋ ਗਿਆ ਹੈ। ਉਸਨੂੰ ਇਲਾਜ ਲਈ ਭੇਜਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।
#WATCH | Tarn Taran, Punjab: On an encounter with miscreants, SP Detective Ajay Raj Singh says, “… We received information this morning that some miscreants are coming towards Tarn Taran from Amritsar Rural and they have weapons. They have supplied weapons earlier and today too pic.twitter.com/kd7hSI56tJ
— ANI (@ANI) April 22, 2025
ਡੀਜੀਪੀ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ
ਇਸ ਮਾਮਲੇ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਤਰਨਤਾਰਨ ਪੁਲਿਸ ਨੇ ਦੋ ਮੁਲਜ਼ਮਾ ਨੂੰ ਗ੍ਰਿਫਤਾਰ ਕੀਤਾ ਹੈ। ਜਿਹਨਾਂ ਦੇ ਕੋਲੋ ਇੱਕ ਗਲੌਕ 9MM ਅਤੇ ਇੱਕ PX5 .30 ਕੈਲੀਬਰ ਪਿਸਤੌਲ, 7 ਜ਼ਿੰਦਾ ਕਾਰਤੂਸ, ਅਤੇ 3 ਖਾਲੀ ਖੋਲ ਮਿਲੇ ਹਨ।
In an intelligence-led operation, @TarnTaranPolice foiled a major weapons smuggling module by arresting two persons—Sukhdev Singh @ Dev and Swarn Kumar @ Ghoda—near Sarai Amanat Khan, #TarnTaran.
Accused Sukhdev Singh @ Dev opened fire on the police; sustained a bullet injury in pic.twitter.com/fb2m5CaYma
— DGP Punjab Police (@DGPPunjabPolice) April 22, 2025
ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ #ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਤਰਨਤਾਰਨ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਹਥਿਆਰ ਸਪਲਾਈ ਕਰ ਰਹੇ ਸਨ। ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।