ਨਸ਼ਾ ਤਸਕਰੀ ਮਾਮਲੇ ‘ਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਮੋਹਾਲੀ ਅਦਾਲਤ ਨੇ ਐਲਾਨਿਆ ਭਗੌੜਾ

Updated On: 

18 Aug 2023 13:49 PM

Rajjit Singh: ਤਤਕਾਲੀ ਐਸਟੀਐਫ ਦੇ ਮੁਖੀ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਟੀਮ ਨੇ ਤਤਕਾਲੀ ਇੰਸਪੈਕਟਰ (ਮੌਜੂਦਾ ਜੇਲ੍ਹ) ਇੰਦਰਜੀਤ ਸਿੰਘ ਨੂੰ ਛੇ ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜਦੋਂ ਇਸ ਮਾਮਲੇ ਦੀ ਜਾਂਚ ਅੱਗੇ ਵਧੀ ਤਾਂ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਸ਼ੱਕ ਦੇ ਘੇਰੇ ਵਿੱਚ ਆ ਗਿਆ।

ਨਸ਼ਾ ਤਸਕਰੀ ਮਾਮਲੇ ਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਮੋਹਾਲੀ ਅਦਾਲਤ ਨੇ ਐਲਾਨਿਆ ਭਗੌੜਾ
Follow Us On

ਮੁਹਾਲੀ ਅਦਾਲਤ ਨੇ ਪੰਜਾਬ ਪੁਲੀਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ (Rajjit Singh) ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਰਾਜਜੀਤ ਸਿੰਘ ਨਸ਼ਿਆਂ ਦੀ ਤਸਕਰੀ, ਫਿਰੌਤੀ ਅਤੇ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮਾਰਚ ਮਹੀਨੇ ਤੋਂ ਫਰਾਰ ਚੱਲ ਰਿਹਾ ਹੈ। ਸਪੈਸ਼ਲ ਟਾਸਕ ਫੋਰਸ ਉਸ ਦੀ ਭਾਲ ਵਿਚ ਹੁਣ ਤੱਕ 600 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕਰ ਚੁੱਕੀ ਹੈ। ਰਾਜਜੀਤ ਨੂੰ ਹਾਈਕੋਰਟ ਤੋਂ ਵੀ ਝਟਕਾ ਲੱਗਾ ਹੈ।

ਪੰਜਾਬ ਵਿੱਚ ਬਹੁ-ਕਰੋੜੀ ਨਸ਼ਾ ਤਸਕਰੀ ਮਾਮਲੇ ਵਿੱਚ ਸੀਲਬੰਦ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ ਰਾਜਜੀਤ ਸਿੰਘ ਹੁੰਦਲ ਨੂੰ ਬਰਖਾਸਤ ਕਰ ਦਿੱਤਾ ਸੀ। ਉਦੋਂ ਤੋਂ ਰਾਜਜੀਤ ਸਿੰਘ ਫਰਾਰ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਵਿੱਚ ਨਸ਼ਿਆਂ ਦੀ ਤਸਕਰੀ ਦੀ ਜਾਂਚ ਲਈ 2017 ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਸੀ। ਜਾਂਚ ਤੋਂ ਬਾਅਦ ਐਸਆਈਟੀ ਨੇ ਹਾਈ ਕੋਰਟ ਵਿੱਚ ਚਾਰ ਸੀਲਬੰਦ ਰਿਪੋਰਟਾਂ ਦਾਇਰ ਕੀਤੀਆਂ। ਇਨ੍ਹਾਂ ਵਿੱਚੋਂ ਤਿੰਨ ਰਿਪੋਰਟਾਂ ਹਾਈ ਕੋਰਟ ਨੇ ਖੋਲ੍ਹ ਕੇ ਪੰਜਾਬ ਸਰਕਾਰ ਨੂੰ ਕਾਰਵਾਈ ਲਈ ਭੇਜ ਦਿੱਤੀਆਂ ਸਨ। ਇਨ੍ਹਾਂ ਰਿਪੋਰਟਾਂ ਦੇ ਆਧਾਰ ਤੇ ਏਆਈਜੀ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ।

ਆਪਣੇ ਹੀ ਜਾਲ ਵਿੱਚ ਫਸ ਗਿਆ ਰਾਜਜੀਤ

ਰਾਜਜੀਤ ਸਿੰਘ ਸ਼ੱਕ ਨੇ ਬਚਾਅ ਲਈ ਉਨ੍ਹਾਂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ ਕਿ ਸਿੱਧੂ ਦਾ ਉਸ ਪ੍ਰਤੀ ਨਾਂਹ-ਪੱਖੀ ਅਤੇ ਪੱਖਪਾਤੀ ਰਵੱਈਆ ਰਿਹਾ ਹੈ। ਉਸ ਨੂੰ ਝੂਠਾ ਫਸਾਇਆ ਜਾ ਰਿਹਾ ਹੈ। ਜਿਸ ‘ਤੇ ਹਾਈਕੋਰਟ ਨੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਅਗਵਾਈ ‘ਚ ਐਸਆਈਟੀ ਦਾ ਗਠਨ ਕਰਕੇ ਜਾਂਚ ਲਈ ਐਸਆਈਟੀ ਨੂੰ ਦੋ ਪਹਿਲੂ ਦਿੱਤੇ ਹਨ। ਪਹਿਲਾ- ਕੀ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਪਟੀਸ਼ਨਰ ਦੇ ਖਿਲਾਫ ਪੱਖਪਾਤੀ ਸੀ? ਦੂਜਾ, ਕੀ ਇੰਦਰਜੀਤ ਦੀ ਪੰਜਾਬ ਵਿੱਚ ਰਾਜਜੀਤ ਸਿੰਘ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਸੀ?

ਐਸਆਈਟੀ ਨੇ ਇਨ੍ਹਾਂ ਪਹਿਲੂਆਂ ‘ਤੇ ਜਾਂਚ ਨੂੰ ਅੱਗੇ ਵਧਾਇਆ ਅਤੇ ਦੂਜੇ ਪਹਿਲੂ ‘ਤੇ ਪਾਇਆ ਕਿ ਇੰਦਰਜੀਤ ਦਾ ਨਸ਼ਾ ਤਸਕਰਾਂ ਅਤੇ ਚਾਰ ਪੁਲਿਸ ਅਧਿਕਾਰੀਆਂ ਨਾਲ ਗਠਜੋੜ ਸੀ। ਇਨ੍ਹਾਂ ਵਿੱਚੋਂ ਤਿੰਨ ਪੰਜਾਬ ਪੁਲਿਸ ਸੇਵਾ ਅਧਿਕਾਰੀ (ਪੀਪੀਐਸ) ਹਨ ਅਤੇ ਇੱਕ ਪੰਜਾਬ ਕੇਡਰ ਦਾ ਆਈਪੀਐਸ ਅਧਿਕਾਰੀ ਹੈ। ਦੂਜੇ ਪਹਿਲੂ ਵਿਚ ਜਿਵੇਂ ਹੀ ਤਸਵੀਰ ਸਪੱਸ਼ਟ ਹੋਈ ਤਾਂ ਮਾਮਲਾ ਵੀ ਹੱਲ ਹੋ ਗਿਆ ਕਿ ਰਾਜਜੀਤ ਵੱਲੋਂ ਹਰਪ੍ਰੀਤ ਸਿੱਧੂ ਖਿਲਾਫ ਪਾਈ ਗਈ ਪਟੀਸ਼ਨ ਵਿਚ ਲਾਏ ਦੋਸ਼ ਝੂਠੇ ਨਿਕਲੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Related Stories