NRI ਹੋਣ ਦਾ ਬਹਾਨਾ ਲਗਾ ਕੇ ਕੁੜੀਆਂ ਨਾਲ ਧੋਖਾਧੜੀ ਕਰਨ ਵਾਲਾ ਗ੍ਰਿਫ਼ਤਾਰ, Shaadi.com ‘ਤੇ ਬਣਾਈ ਸੀ ਫੇਕ ਪ੍ਰੋਫਾਈਲ

Updated On: 

11 Dec 2023 15:46 PM

ਪੁਲਿਸ ਨੇ ਕੈਨੇਡਾ ਲਿਜਾਣ ਦੇ ਨਾਮ 'ਤੇ ਕੁੜੀਆਂ ਦਾ ਸ਼ੋਸ਼ਣ ਕਰਨ ਵਾਲੇ NRI ਨੂੰ ਗ੍ਰਿਫਤਾਰ ਕੀਤਾ ਹੈ। ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਨੇ 40 ਦੇ ਕਰੀਬ ਕੁੜੀਆਂ ਨਾਲ ਧੋਖਾਧੜੀ ਕਰਕੇ ਸਰੀਰਕ ਸਬੰਧ ਬਣਾਏ ਹਨ। ਉਸ ਨੇ ਕੈਨੇਡਾ ਦਾ ਨਾਗਰਿਕ ਹੋਣ ਦਾ ਦਾਅਵਾ ਕੀਤਾ ਸੀ। ਉਸ ਨੇ Shaadi.com 'ਤੇ ਆਪਣੀ ਪ੍ਰੋਫਾਈਲ ਬਣਾਈ ਸੀ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਕਾਰ, ਇੱਕ ਫ਼ੋਨ ਅਤੇ ਇੱਕ ਪਾਸਪੋਰਟ ਬਰਾਮਦ ਕੀਤਾ ਹੈ। ਜਲਦ ਹੀ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।

NRI ਹੋਣ ਦਾ ਬਹਾਨਾ ਲਗਾ ਕੇ ਕੁੜੀਆਂ ਨਾਲ ਧੋਖਾਧੜੀ ਕਰਨ ਵਾਲਾ ਗ੍ਰਿਫ਼ਤਾਰ, Shaadi.com ਤੇ ਬਣਾਈ ਸੀ ਫੇਕ ਪ੍ਰੋਫਾਈਲ
Follow Us On

ਜਲੰਧਰ ਦੀ ਗੁਰਾਇਆ ਪੁਲਿਸ ਨੇ ਕੈਨੇਡਾ ਲਿਜਾਣ ਦੇ ਨਾਂ ‘ਤੇ ਕੁੜੀਆਂ ਦਾ ਸ਼ੋਸ਼ਣ ਕਰਨ ਵਾਲੇ NRI ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬਰਨਾਲਾ ਦੇ ਪਿੰਡ ਬੀਹਾਲਾ ਦੇ ਰਹਿਣ ਵਾਲੇ ਹਰਪਾਲ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਗੁਰਾਇਆ ਥਾਣੇ ਵਿੱਚ ਆਈਪੀਸੀ ਦੀ ਧਾਰਾ 420, 380, 386, 465, 468, 471 ਅਤੇ 376 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

Shaadi.com ‘ਤੇ ਬਣਾਈ ਫੇਕ ਪ੍ਰੋਫਾਈਲ

ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਨੇ 40 ਦੇ ਕਰੀਬ ਕੁੜੀਆਂ ਨਾਲ ਧੋਖਾਧੜੀ ਕਰਕੇ ਸਰੀਰਕ ਸਬੰਧ ਬਣਾਏ ਹਨ। ਉਸ ਨੇ ਕੈਨੇਡਾ ਦਾ ਨਾਗਰਿਕ ਹੋਣ ਦਾ ਦਾਅਵਾ ਕੀਤਾ ਸੀ। ਉਸ ਨੇ Shaadi.com ‘ਤੇ ਆਪਣੀ ਪ੍ਰੋਫਾਈਲ ਬਣਾਈ ਸੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁਲਜ਼ਮ ਨੇ ਦਿੱਲੀ, ਪੰਜਾਬ ਅਤੇ ਚੰਡੀਗੜ੍ਹ ਦੀਆਂ ਕੁੜੀਆਂ ਨੂੰ ਧੋਖਾਧੜੀ ਦਾ ਸ਼ਿਕਾਰ ਬਣਾਇਆ ਹੈ।

ਧੋਖਾਧੜੀ ਦੀ ਸ਼ਿਕਾਇਤ ਤੋਂ ਬਾਅਦ ਹੋਈ ਗ੍ਰਿਫਤਾਰੀ

ਪੁਲਿਸ ਨੇ ਗੁਰਾਇਆ ਦੀ ਇੱਕ ਕੁੜੀ ਨਾਲ 1.50 ਲੱਖ ਰੁਪਏ ਦੀ ਠੱਗੀ ਮਾਰਨ ਸਬੰਧੀ ਮਾਮਲਾ ਦਰਜ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਸੰਮਨ ਵੀ ਜਾਰੀ ਕੀਤੇ ਹਨ ਪਰ ਉਹ ਪੇਸ਼ ਨਹੀਂ ਹੋਇਆ। ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਅਦਾਲਤ ‘ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਿਲ ਕੀਤਾ ਹੈ। ਪੁਲਿਸ ਨੇ ਰਿਮਾਂਡ ਦੌਰਾਨ ਖ਼ੁਲਾਸਾ ਕਰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ ਮੁਲਜ਼ਮ 40 ਤੋਂ ਵੱਧ ਅਜਿਹੀਆਂ ਕੁੜੀਆਂ ਨੂੰ ਆਪਣਾ ਸ਼ਿਕਾਰ ਬਣਾ ਚੁੱਕਾ ਹੈ।

ਗੁਰਾਇਆ ਤੋਂ 5 ਕੁੜੀਆਂ ਸਾਹਮਣੇ ਆਈਆਂ

ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਕੱਲੇ ਗੁਰਾਇਆ ਦੀਆਂ 5 ਦੇ ਕਰੀਬ ਲੜਕੀਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨਾਲ ਮੁਲਜ਼ਮਾਂ ਨੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਮੁਲਜ਼ਮ ਦੇ ਪਿਤਾ ਬਰਨਾਲਾ ਵਿੱਚ ਪਿੰਡ ਦੇ ਅੰਦਰ ਇੱਕ ਛੋਟੀ ਜਿਹੀ ਦੁਕਾਨ ਚਲਾਉਂਦੇ ਹਨ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਕਾਰ, ਇੱਕ ਫ਼ੋਨ ਅਤੇ ਇੱਕ ਪਾਸਪੋਰਟ ਬਰਾਮਦ ਕੀਤਾ ਹੈ। ਜਲਦੀ ਹੀ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।