AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Road Accident: ਸੜਕ ਹਾਦਸੇ ‘ਚ ਪਹਿਲਾਂ ਗਏ 3 ਜੀਅ, 7 ਦਿਨਾਂ ਤੱਕ ਮੌਤ ਨਾਲ ਜੰਗ ਤੋਂ ਬਾਅਦ ਹੁਣ ਫੌਜੀ ਨੇ ਵੀ ਤੋੜਿਆ ਦਮ

Fazilka Road Accident: ਬੀਤੀ 8 ਅਪ੍ਰੈਲ ਨੂੰ ਫਾਜ਼ਿਲਕਾ ਫਿਰੋਜ਼ਪੁਰ ਹਾਈਵੇ ਤੇ ਇੱਕ ਕਾਰ ਹਾਦਸੇ ਵਿੱਚ ਪਿੰਡ ਪਾਲੀਵਾਲਾਂ ਦੇ ਫੌਜੀ ਪਰਿਵਾਰ ਦੇ 3 ਲੋਕਾਂ ਦੀ ਮੌਕੇ ਤੇ ਹੀ ਮੌਤ ਹੋਣ ਤੋਂ ਬਾਅਦ ਕਾਰ ਚਲਾ ਰਹੇ ਫੌਜੀ ਸੁਰਿੰਦਰ ਸਿੰਘ ਨੂੰ ਵੀ ਨਹੀਂ ਬਚਾਇਆ ਜਾ ਸਕਿਆ ਹੈ। ਪੂਰਾ ਪਰਿਵਾਰ ਇਸ ਹਾਦਸੇ ਚ ਖਤਮ ਹੋ ਗਿਆ ਹੈ।

Road Accident: ਸੜਕ ਹਾਦਸੇ 'ਚ ਪਹਿਲਾਂ ਗਏ 3 ਜੀਅ, 7 ਦਿਨਾਂ ਤੱਕ ਮੌਤ ਨਾਲ ਜੰਗ ਤੋਂ ਬਾਅਦ ਹੁਣ ਫੌਜੀ ਨੇ ਵੀ ਤੋੜਿਆ ਦਮ
arvinder-taneja-fazilka
| Updated On: 20 Apr 2023 19:51 PM IST
Share
ਫਾਜਿਲਕਾ ਨਿਊਜ: ਜਲਾਲਾਬਾਦ ਹਲਕੇ ਦੇ ਪਿੰਡ ਪਾਲੀਵਾਲਾ ਦੇ ਰਹਿਣ ਵਾਲੇ ਫੌਜੀ ਸੁਰਿੰਦਰ ਸਿੰਘ ਨਾਲ ਬੀਤੀ 9 ਅਪ੍ਰੈਲ ਅਜਿਹਾ ਹਾਦਸਾ ਵਾਪਰਿਆ ਕਿ ਉਹ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਹੀ ਮੌਤ ਦੇ ਮੁੰਹ ਵਿੱਚ ਚਲਾ ਗਿਆ। ਸੁਰਿੰਦਰ ਸਿੰਘ ਆਪਣੇ ਪਰਿਵਾਰ ਨਾਲ ਫਾਜਿਲਕਾ ਵਿਖੇ ਇਕ ਵਿਆਹ ਸਮਾਗਮ ਵਿਚ ਸ਼ਿਰਕਤ ਕਰਨ ਲਈ ਗਏ ਸਨ। ਰਾਤ ਨੂੰ ਵਜੇ ਦੇ ਕਰੀਬ ਜਦੋਂ ਉਹ ਵਾਪਸ ਆਪਣੇ ਪਿੰਡ ਪਾਲੀਵਾਲਾ ਲਈ ਪਰਤ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਦੀ ਫਾਜ਼ਿਲਕਾ ਜਲਾਲਾਬਾਦ ਹਾਈਵੇ ਤੇ ਪਿੰਡ ਬਾਧਾ ਨਜ਼ਦੀਕ ਇੱਕ ਢਾਬੇ ਤੇ ਖੜ੍ਹੇ ਟਰਾਲੇ ਦੇ ਨਾਲ ਟੱਕਰ ਹੋ ਗਈ। ਦੱਸਿਆ ਜਾਂਦਾ ਹੈ ਕਿ ਕਾਂਰ ਕਾਫੀ ਤੇਜ਼ ਰਫ਼ਤਾਰ ਤੇ ਸੀ। ਪਹਿਲਾਂ ਇਹ ਕਾਰ ਕਿਸੇ ਅਣਪਛਾਤੇ ਵਾਹਨ ਨਾਲ ਟਕਰਾਈ, ਉਸ ਤੋਂ ਬਾਅਦ ਬੇਕਾਬੂ ਹੋ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਪਰਿਵਾਰ ਦੇ 5 ਵਿਚੋਂ 3 ਜੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਕਾਰ ਚਲਾ ਰਹੇ ਫੋਜੀ ਸੁਰਿੰਦਰ ਸਿੰਘ ਗੰਭੀਰ ਰੂਪ ਨਾਲ ਜਖ਼ਮੀ ਹੋ ਗਏ। ਕਿਵੇਂ ਵਾਪਰਿਆ ਹਾਦਸਾ, ਪੜ੍ਹੋ – Fazilka ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਫੌਜੀ ਦੇ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ

ਫੌਜੀ ਨੇ 7 ਦਿਨਾਂ ਨਾਲ ਮੌਤ ਨਾਲ ਕੀਤੀ ਜੰਗ

ਫੌਜੀ ਸੁਰਿੰਦਰ ਦੀ ਨਾਜ਼ੁਕ ਹਾਲਤ ਵੇਖਦਿਆਂ ਹੋਇਆਂ ਉਨ੍ਹਾਂ ਨੂੰ ਸ੍ਰੀਗੰਗਾਨਗਰ ਦੇ ਇਕ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਫੌਜ ਵੱਲੋਂ ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਚੰਡੀਗੜ੍ਹ ਵਿਖੇ ਫੌਜੀ ਹਸਪਤਾਲ ਲਿਜਾਇਆ ਗਿਆ। ਇੱਥੇ ਇਕ ਹਫਤੇ ਤੱਕ ਜ਼ਿੰਦਗੀ ਅਤੇ ਮੌਤ ਦੀ ਜੰਗ ਲੜਣ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਨ ਤੋਂ ਬਾਅਦ ਉਨ੍ਹਾਂ ਦੀ ਡੈਡ ਬੋਡੀ ਉਨ੍ਹਾਂ ਦੇ ਜੱਦੀ ਪਿੰਡ ਪਾਲੀਵਾਲਾ ਵਿਖੇ ਲਿਆਂਦਾ ਗਿਆ, ਜਿੱਥੇ ਪੂਰੇ ਫੌਜੀ ਸਨਮਾਨ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਅਵਾਰਾ ਪਸ਼ੂ ਬਣ ਰਹੇ ਹਾਦਸਿਆਂ ਦੀ ਵਜ੍ਹਾ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇ ਤੇ ਲਗਾਤਾਰ ਸੜਕੀ ਹਾਦਸੇ ਵਾਪਰ ਰਹੇ ਹਨ ਦੱਸ ਦਈਏ ਕਿ ਇਸ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ। ਪਰ ਜ਼ਿਆਦਾਤਰ ਸੜਕੀ ਹਾਦਸੇ ਆਵਾਰਾ ਪਸ਼ੂਆਂ ਨਾਲ ਟਕਰਾਉਣ ਕਾਰਨ ਹੋ ਰਹੇ ਹਨ। ਬੀਤੇ ਦਿਨਾਂ ਵਿਚ ਪੰਜਾਬ ਪੁਲਿਸ ਦੇ ਏਐੱਸਆਈ ਵੀ ਸੜਕ ਹਾਦਸੇ ਵਿੱਚ ਮੌਤ ਹੋ ਚੁੱਕੀ ਹੈ , ਜਦਕਿ ਅਵਾਰਾ ਪਸ਼ੂ ਨਾਲ ਟਕਰਾਉਣ ਤੋਂ ਬਾਅਦ ਇੱਕ ਪੁਲਿਸ ਮੁਲਾਜਮ ਗੰਭੀਰ ਰੂਪ ਨਾਲ ਜਖਮੀ ਹੋ ਗਈ। ਲੋਕਾਂ ਦੀ ਅਪੀਲ ਹੈ ਕਿ ਸਰਕਾਰ ਇਸ ਵੱਲ ਧਿਆਨ ਦੇਵੇ ਅਤੇ ਅਵਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾਉਣ ਦੀ ਯੋਜਨਾ ਬਣਾਈ ਜਾਵੇਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...