Road Accident: ਸੜਕ ਹਾਦਸੇ ‘ਚ ਪਹਿਲਾਂ ਗਏ 3 ਜੀਅ, 7 ਦਿਨਾਂ ਤੱਕ ਮੌਤ ਨਾਲ ਜੰਗ ਤੋਂ ਬਾਅਦ ਹੁਣ ਫੌਜੀ ਨੇ ਵੀ ਤੋੜਿਆ ਦਮ
Fazilka Road Accident: ਬੀਤੀ 8 ਅਪ੍ਰੈਲ ਨੂੰ ਫਾਜ਼ਿਲਕਾ ਫਿਰੋਜ਼ਪੁਰ ਹਾਈਵੇ ਤੇ ਇੱਕ ਕਾਰ ਹਾਦਸੇ ਵਿੱਚ ਪਿੰਡ ਪਾਲੀਵਾਲਾਂ ਦੇ ਫੌਜੀ ਪਰਿਵਾਰ ਦੇ 3 ਲੋਕਾਂ ਦੀ ਮੌਕੇ ਤੇ ਹੀ ਮੌਤ ਹੋਣ ਤੋਂ ਬਾਅਦ ਕਾਰ ਚਲਾ ਰਹੇ ਫੌਜੀ ਸੁਰਿੰਦਰ ਸਿੰਘ ਨੂੰ ਵੀ ਨਹੀਂ ਬਚਾਇਆ ਜਾ ਸਕਿਆ ਹੈ। ਪੂਰਾ ਪਰਿਵਾਰ ਇਸ ਹਾਦਸੇ ਚ ਖਤਮ ਹੋ ਗਿਆ ਹੈ।
ਫਾਜਿਲਕਾ ਨਿਊਜ: ਜਲਾਲਾਬਾਦ ਹਲਕੇ ਦੇ ਪਿੰਡ ਪਾਲੀਵਾਲਾ ਦੇ ਰਹਿਣ ਵਾਲੇ ਫੌਜੀ ਸੁਰਿੰਦਰ ਸਿੰਘ ਨਾਲ ਬੀਤੀ 9 ਅਪ੍ਰੈਲ ਅਜਿਹਾ ਹਾਦਸਾ ਵਾਪਰਿਆ ਕਿ ਉਹ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਹੀ ਮੌਤ ਦੇ ਮੁੰਹ ਵਿੱਚ ਚਲਾ ਗਿਆ। ਸੁਰਿੰਦਰ ਸਿੰਘ ਆਪਣੇ ਪਰਿਵਾਰ ਨਾਲ ਫਾਜਿਲਕਾ ਵਿਖੇ ਇਕ ਵਿਆਹ ਸਮਾਗਮ ਵਿਚ ਸ਼ਿਰਕਤ ਕਰਨ ਲਈ ਗਏ ਸਨ। ਰਾਤ ਨੂੰ ਵਜੇ ਦੇ ਕਰੀਬ ਜਦੋਂ ਉਹ ਵਾਪਸ ਆਪਣੇ ਪਿੰਡ ਪਾਲੀਵਾਲਾ ਲਈ ਪਰਤ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਦੀ ਫਾਜ਼ਿਲਕਾ ਜਲਾਲਾਬਾਦ ਹਾਈਵੇ ਤੇ ਪਿੰਡ ਬਾਧਾ ਨਜ਼ਦੀਕ ਇੱਕ ਢਾਬੇ ਤੇ ਖੜ੍ਹੇ ਟਰਾਲੇ ਦੇ ਨਾਲ ਟੱਕਰ ਹੋ ਗਈ। ਦੱਸਿਆ ਜਾਂਦਾ ਹੈ ਕਿ ਕਾਂਰ ਕਾਫੀ ਤੇਜ਼ ਰਫ਼ਤਾਰ ਤੇ ਸੀ।
ਪਹਿਲਾਂ ਇਹ ਕਾਰ ਕਿਸੇ ਅਣਪਛਾਤੇ ਵਾਹਨ ਨਾਲ ਟਕਰਾਈ, ਉਸ ਤੋਂ ਬਾਅਦ ਬੇਕਾਬੂ ਹੋ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਪਰਿਵਾਰ ਦੇ 5 ਵਿਚੋਂ 3 ਜੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਕਾਰ ਚਲਾ ਰਹੇ ਫੋਜੀ ਸੁਰਿੰਦਰ ਸਿੰਘ ਗੰਭੀਰ ਰੂਪ ਨਾਲ ਜਖ਼ਮੀ ਹੋ ਗਏ।
ਕਿਵੇਂ ਵਾਪਰਿਆ ਹਾਦਸਾ, ਪੜ੍ਹੋ – Fazilka ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਫੌਜੀ ਦੇ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ
ਫੌਜੀ ਨੇ 7 ਦਿਨਾਂ ਨਾਲ ਮੌਤ ਨਾਲ ਕੀਤੀ ਜੰਗ
ਫੌਜੀ ਸੁਰਿੰਦਰ ਦੀ ਨਾਜ਼ੁਕ ਹਾਲਤ ਵੇਖਦਿਆਂ ਹੋਇਆਂ ਉਨ੍ਹਾਂ ਨੂੰ ਸ੍ਰੀਗੰਗਾਨਗਰ ਦੇ ਇਕ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਫੌਜ ਵੱਲੋਂ ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਚੰਡੀਗੜ੍ਹ ਵਿਖੇ ਫੌਜੀ ਹਸਪਤਾਲ ਲਿਜਾਇਆ ਗਿਆ। ਇੱਥੇ ਇਕ ਹਫਤੇ ਤੱਕ ਜ਼ਿੰਦਗੀ ਅਤੇ ਮੌਤ ਦੀ ਜੰਗ ਲੜਣ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਨ ਤੋਂ ਬਾਅਦ ਉਨ੍ਹਾਂ ਦੀ ਡੈਡ ਬੋਡੀ ਉਨ੍ਹਾਂ ਦੇ ਜੱਦੀ ਪਿੰਡ ਪਾਲੀਵਾਲਾ ਵਿਖੇ ਲਿਆਂਦਾ ਗਿਆ, ਜਿੱਥੇ ਪੂਰੇ ਫੌਜੀ ਸਨਮਾਨ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ
ਅਵਾਰਾ ਪਸ਼ੂ ਬਣ ਰਹੇ ਹਾਦਸਿਆਂ ਦੀ ਵਜ੍ਹਾ
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇ ਤੇ ਲਗਾਤਾਰ ਸੜਕੀ ਹਾਦਸੇ ਵਾਪਰ ਰਹੇ ਹਨ ਦੱਸ ਦਈਏ ਕਿ ਇਸ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ। ਪਰ ਜ਼ਿਆਦਾਤਰ ਸੜਕੀ ਹਾਦਸੇ ਆਵਾਰਾ ਪਸ਼ੂਆਂ ਨਾਲ ਟਕਰਾਉਣ ਕਾਰਨ ਹੋ ਰਹੇ ਹਨ। ਬੀਤੇ ਦਿਨਾਂ ਵਿਚ ਪੰਜਾਬ ਪੁਲਿਸ ਦੇ ਏਐੱਸਆਈ ਵੀ ਸੜਕ ਹਾਦਸੇ ਵਿੱਚ ਮੌਤ ਹੋ ਚੁੱਕੀ ਹੈ , ਜਦਕਿ ਅਵਾਰਾ ਪਸ਼ੂ ਨਾਲ ਟਕਰਾਉਣ ਤੋਂ ਬਾਅਦ ਇੱਕ ਪੁਲਿਸ ਮੁਲਾਜਮ ਗੰਭੀਰ ਰੂਪ ਨਾਲ ਜਖਮੀ ਹੋ ਗਈ। ਲੋਕਾਂ ਦੀ ਅਪੀਲ ਹੈ ਕਿ ਸਰਕਾਰ ਇਸ ਵੱਲ ਧਿਆਨ ਦੇਵੇ ਅਤੇ ਅਵਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾਉਣ ਦੀ ਯੋਜਨਾ ਬਣਾਈ ਜਾਵੇਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।