ਫਰੀਦਕੋਟ ਵਿੱਚ ਮੋਟਰਸਾਇਕਲ ਦੀ ਬੱਸ ਨਾਲ ਟੱਕਰ, 3 ਦੋਸਤਾਂ ਦੀ ਹੋਈ ਮੌਤ
ਜਾਣਕਾਰੀ ਅਨੁਸਾਰ, ਵੰਸ਼ ਐਤਵਾਰ ਸਵੇਰੇ 5:30 ਵਜੇ ਆਪਣੇ ਦੋ ਦੋਸਤਾਂ ਲਵ ਅਤੇ ਹੈਪੀ ਨਾਲ ਮੋਟਰਸਾਈਕਲ 'ਤੇ ਮੋਗਾ ਦੇ ਬਾਘਾਪੁਰਾਣਾ ਤੋਂ ਕੋਟਕਪੂਰਾ ਵੱਲ ਆ ਰਿਹਾ ਸੀ। ਜਿਵੇਂ ਹੀ ਉਹ ਪੰਜਗਰਾਈਂ ਕਲਾਂ ਨੇੜੇ ਪਹੁੰਚਿਆ, ਜੈਤੋ ਤੋਂ ਚੰਡੀਗੜ੍ਹ ਆ ਰਹੀ ਪੀਆਰਟੀਸੀ ਬੱਸ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਫਰੀਦਕੋਟ ਵਿੱਚ ਪੀਆਰਟੀਸੀ ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਐਤਵਾਰ ਸਵੇਰੇ ਪਿੰਡ ਪੰਜਗਰਾਈਂ ਕਲਾਂ ਨੇੜੇ ਵਾਪਰਿਆ। ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਨੌਜਵਾਨ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ੍ਹ ਦਿੱਤਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮ੍ਰਿਤਕ ਨੌਜਵਾਨਾਂ ਦੀ ਪਛਾਣ ਵੰਸ਼ (19), ਲਵ (19) ਅਤੇ ਹੈਪੀ (20) ਵਜੋਂ ਹੋਈ ਹੈ, ਜੋ ਕਿ ਬਾਘਾਪੁਰਾਣਾ (ਮੋਗਾ) ਦੇ ਵਸਨੀਕ ਹਨ। ਥਾਣਾ ਸਦਰ ਕੋਟਕਪੂਰਾ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ, ਵੰਸ਼ ਐਤਵਾਰ (1 ਜੂਨ ਨੂੰ) ਸਵੇਰੇ ਸਾਢੇ 5 ਵਜੇ ਆਪਣੇ ਦੋ ਦੋਸਤਾਂ ਲਵ ਅਤੇ ਹੈਪੀ ਨਾਲ ਮੋਟਰਸਾਈਕਲ ‘ਤੇ ਮੋਗਾ ਦੇ ਬਾਘਾਪੁਰਾਣਾ ਤੋਂ ਕੋਟਕਪੂਰਾ ਵੱਲ ਆ ਰਿਹਾ ਸੀ। ਜਿਵੇਂ ਹੀ ਉਹ ਪਿੰਡ ਪੰਜਗਰਾਈਂ ਕਲਾਂ ਨੇੜੇ ਪਹੁੰਚਿਆ ਤਾਂ ਜੈਤੋ ਤੋਂ ਚੰਡੀਗੜ੍ਹ ਆ ਰਹੀ PRTC ਬੱਸ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਮੋਟਰਸਾਇਕਲ ਅਤੇ ਬੱਸ ਦੀ ਇਹ ਟੱਕਰ ਇੰਨੀ ਭਿਆਨਕ ਸੀ ਕਿ ਵੰਸ਼ ਅਤੇ ਲਵ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਗੰਭੀਰ ਜ਼ਖਮੀ ਹੈਪੀ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ।
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਇਸ ਮਾਮਲੇ ਵਿੱਚ, ਜਾਂਚ ਅਧਿਕਾਰੀ ਅਤੇ ਪੰਜਗਰਾਈਂ ਕਲਾਂ ਪੁਲਿਸ ਚੌਕੀ ਦੇ ਇੰਚਾਰਜ ਨਵਦੀਪ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲਾਸ਼ਾਂ ਨੂੰ ਫਰੀਦਕੋਟ ਮੈਡੀਕਲ ਹਸਪਤਾਲ ਤੋਂ ਪੋਸਟਮਾਰਟਮ ਲਈ ਭੇਜਿਆ ਜਾਵੇਗਾ।