ਫਰੀਦਕੋਟ ‘ਚ ਐਨਕਾਊਂਟਰ, ਪੁਲਿਸ ਨੇ ਗੈਂਗਸਟਰ ਸਿੰਮਾ ਬਹਿਬਲ ਦੇ 2 ਗੁਰਗੇ ਕੀਤੇ ਕਾਬੂ
ਪੁਲਿਸ ਨੇ ਗੈਂਗਸਟਰ ਹਰਸਿਮਰਨਜੀਤ ਉਰਫ ਸਿੰਮਾ ਬਹਿਬਲ ਦੇ 2 ਸਾਥੀਆਂ ਨੂੰ ਫਰੀਦਕੋਟ ਦੇ ਬੀੜ ਸਿੱਖਾ ਵਾਲਾ ਨਜਦੀਕ ਮੁਠਭੇੜ ਤੋਂ ਬਾਅਦ ਕਾਬੂ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸੁਖਜੀਤ ਸਿੰਘ ਉਰਫ ਸੁੱਖ ਰੋਮਾਣਾ ਉਰਫ ਕਾਲਾ ਪੁੱਤਰ ਬਲਜੀਤ ਸਿੰਘ ਵਾਸੀ ਰੋਮਾਣਾ ਅਲਬੇਲ ਸਿੰਘ ਅਤੇ ਹਰਮਨਦੀਪ ਸਿੰਘ ਉਰਫ ਰੂਸ਼ਾ ਪੁੱਤਰ ਜੋਰਾ ਸਿੰਘ ਵਾਸੀ ਬਹਿਬਲ ਕਲਾ ਵਜੋਂ ਹੋਈ ਹੈ

ਫਰੀਦਕੋਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਬੰਬੀਹਾ ਗੈਗ ਦੇ ਏ ਕੈਟਾਗਿਰੀ ਗੈਂਗਸਟਰ ਹਰਸਿਮਰਨਜੀਤ ਉਰਫ ਸਿੰਮਾ ਬਹਿਬਲ ਦੇ 2 ਸਾਥੀਆਂ ਨੂੰ ਫਰੀਦਕੋਟ ਦੇ ਬੀੜ ਸਿੱਖਾ ਵਾਲਾ ਨਜਦੀਕ ਮੁਠਭੇੜ ਤੋਂ ਬਾਅਦ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਰਸਿਮਰਨਜੀਤ ਉਰਫ ਸਿੰਮਾ ਜਿਸ ਉੱਪਰ ਕਤਲ, ਨਸ਼ੇ, ਚੋਰੀ, ਖੋਹ ਅਤੇ ਅਸਲੇ ਐਕਟ ਤਹਿਤ ਕਰੀਬ 26 ਮੁਕੱਦਮੇ ਦਰਜ ਰਜਿਸਟਰ ਹਨ, ਉਸ ਦੇ ਸਾਥੀ ਫਰੀਦਕੋਟ ਦੇ ਏਰੀਆਂ ਵਿੱਚ ਘੁੰਮ ਰਹੇ ਹਨ।