AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਨਸ਼ਿਆਂ ਖਿਲਾਫ਼ ਜੰਗ ਨੂੰ ਵੱਡੀ ਸਫ਼ਲਤਾ, ਫਰੀਦਕੋਟ ‘ਚ 100 ਪੇਟੀਆਂ ਸ਼ਰਾਬ ਬਰਾਮਦ

ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਚੌਕੀ ਇੰਚਾਰਜ ਗੋਲੇਵਾਲਾ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਅਰਾਈਆਂ ਵਾਲਾ ਵਾਸੀ ਸਾਜਨ ਸਿੰਘ, ਜੋ ਕਿ ਇੱਕ ਬਦਨਾਮ ਨਸ਼ਾ ਤਸਕਰ ਹੈ। ਉਸ ਨੇ ਆਪਣੇ ਸਾਥੀ ਜਗਸੀਰ ਸਿੰਘ ਦੇ ਬੇ-ਅਬਾਦ ਘਰ ਚ ਸ਼ਰਾਬ ਛੁਪਾ ਕੇ ਰੱਖੀ ਹੈ। ਪੁਲਿਸ ਟੀਮ ਜਦ ਮੌਕੇ ਤੇ ਪੁੱਜੀ ਤਾਂ ਉਨ੍ਹਾਂ ਨੂੰ ਘਰ ਦੀ ਤਲਾਸ਼ੀ ਦੌਰਾਨ ਲਗਭਗ 100 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ।

ਨਸ਼ਿਆਂ ਖਿਲਾਫ਼ ਜੰਗ ਨੂੰ ਵੱਡੀ ਸਫ਼ਲਤਾ, ਫਰੀਦਕੋਟ 'ਚ 100 ਪੇਟੀਆਂ ਸ਼ਰਾਬ ਬਰਾਮਦ
sukhjinder-sahota-faridkot
| Updated On: 16 Apr 2025 01:39 AM IST

ਨਸ਼ਿਆ ਖਿਲਾਫ ਚਲ ਰਹੀ ਮੁਹਿੰਮ ਅੰਦਰ ਫ਼ਰੀਦਕੋਟ ਪੁਲਿਸ ਨੇ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਫ਼ਰੀਦਕੋਟ ਪੁਲਿਸ ਨੇ 100 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੇ ਜਾਣਾ ਦਾ ਦਾਅਵਾ ਉਨ੍ਹਾਂ ਵੱਲੋਂ ਕੀਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਚੌਕੀ ਇੰਚਾਰਜ ਗੋਲੇਵਾਲਾ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਅਰਾਈਆਂ ਵਾਲਾ ਵਾਸੀ ਸਾਜਨ ਸਿੰਘ, ਜੋ ਕਿ ਇੱਕ ਬਦਨਾਮ ਨਸ਼ਾ ਤਸਕਰ ਹੈ। ਉਸ ਨੇ ਆਪਣੇ ਸਾਥੀ ਜਗਸੀਰ ਸਿੰਘ ਦੇ ਬੇ-ਅਬਾਦ ਘਰ ਚ ਸ਼ਰਾਬ ਛੁਪਾ ਕੇ ਰੱਖੀ ਹੈ। ਪੁਲਿਸ ਟੀਮ ਜਦ ਮੌਕੇ ਤੇ ਪੁੱਜੀ ਤਾਂ ਉਨ੍ਹਾਂ ਨੂੰ ਘਰ ਦੀ ਤਲਾਸ਼ੀ ਦੌਰਾਨ ਲਗਭਗ 100 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ। ਇਨ੍ਹਾਂ ਵਿੱਚੋਂ 65 ਪੇਟੀਆਂ ਅੰਗਰੇਜ਼ੀ ਤੇ 35 ਪੇਟੀਆਂ ਦੇਸੀ ਸ਼ਰਾਬ ਦੀਆਂ ਸਨ।

ਫ਼ਰੀਦਕੋਟ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਸਾਜਨ ਸਿੰਘ ਅਰਾਈਆ ਵਾਲਾ ਤੇ ਜਗਸੀਰ ਸਿੰਘ ਅਰਾਈਆ ਵਾਲਾ ਦੇ ਖਿਲਾਫ਼ ਥਾਣਾ ਸਦਰ ਫਰੀਦਕੋਟ ਵਿਖੇ ਮੁਕੱਦਮਾ ਅਧੀਨ ਧਾਰਾ 61 ਐਕਸਾਈਜ਼ ਐਕਟ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਸਾਜਨ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਸੀ। ਇਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ ‘ਤੇ ਜਲਦ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ ਮਹਿੰਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਨੂੰ ਲਗਾਤਾਰ ਪਿਛਲੇ 45 ਦਿਨ ਤੋਂ ਜਾਰੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।

Follow Us
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...