Faridkot Sacrilege Case: ਫਰੀਦਕੋਟ ਗੁਟਕਾ ਸਾਹਿਬ ਬੇਅਦਬੀ ਮਾਮਲੇ ਨੂੰ ਪੁਲਿਸ ਨੇ 24 ਘੰਟਿਆਂ ਅੰਦਰ ਕੀਤਾ ਹੱਲ
Police Investigation ਦੌਰਾਨ ਸਾਹਮਣੇ ਆਇਆ ਕਿ ਕਾਰ ਸਵਾਰ ਕੁਝ ਲੋਕਾਂ ਵੱਲੋਂ ਇਸ ਮਾੜੀ ਘਟਨਾਂ ਨੂੰ ਅੰਜਾਮ ਦਿੱਤਾ ਗਿਆ । ਉਹਨਾਂ ਦੱਸਿਆ ਕਿ ਸੀਸੀਟੀਵੀ ਦੀ ਫੁਟੇਜ ਦੇ ਅਧਾਰ ਤੇ ਕੀਤੀ ਗਈ ਜਾਂਚ ਦੌਰਾਨ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਫਰਦਿਕੋਟ ਜਿਲ੍ਹੇ ਨਾਲ ਹੀ ਸੰਬੰਧਿਤ ਹਨ।
ਫਰੀਦਕੋਟ ਨਿਊਜ: ਇੱਕ ਪਾਸੇ ਜਿੱਥੇ ਮੋਰਿੰਡਾ ਵਿੱਚ ਬੇਅਦਬੀ ਮਾਮਲੇ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ ਤਾਂ ਦੂਜੇ ਪਾਸੇ ਫਰੀਦਕੋਟ ਦੇ ਪਿੰਡ ਗੋਲੇਵਾਲਾ ਵਿਚ ਵੀ ਬੀਤੇ ਦਿਨ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ। ਪਰ ਪੁਲਿਸ ਨੇ ਮੁਸਤੈਦੀ ਨਾਲ ਕੰਮ ਲੈਂਦਿਆਂ ਨਾ ਸਿਰਫ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਸੁਲਝਾ ਲਿਆ, ਸਗੋਂ ਇਲਾਕੇ ਵਿੱਚ ਸ਼ਾਂਤੀ ਬਣਾਈ ਰੱਖਣ ਚ ਵੀ ਕਾਮਯਾਬੀ ਹਾਸਲ ਕੀਤੀ ਹੈ।
ਪੁਲਿਸ ਨੇ ਇਸ ਮਾਮਲੇ ਵਿੱਚ ਸੀਸੀਟੀਵੀ ਵੀਡੀਓ ਦੇ ਅਧਾਰ ਤੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਪੁਲਿਸ ਵੱਲੋਂ ਫੜ੍ਹੇ ਗਏ ਕਥਿਤ ਦੋਸੀਆਂ ਨੂੰ ਅਦਾਲਤ ਚ ਪੇਸ਼ ਕਰਕੇ 28 ਅਪ੍ਰੈਲ ਤੱਕ ਰਿਮਾਂਡ ਹਾਸਲ ਕੀਤਾ ਗਿਆ ਹੈ। ਹੁਣ ਪੁਲਿਸ ਇਹਨਾਂ ਕਥਿਤ ਮੁਲਜਮਾਂ ਤੋਂ ਬੇਅਦਬੀ ਮਾਮਲੇ ਵਿਚ ਪੁਛਗਿੱਛ ਕਰੇਗੀ। ਦੂਸਰੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)ਦੇ ਮੈਂਬਰਾਂ ਵੱਲੋਂ ਮੁਲਜਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।


