ਬੇਅਦਬੀ ਦੇ ਮੁਲਜ਼ਮ ਨੂੰ ਕੋਰਟ ਨੇ ਸੁਣਾਈ ਸਜ਼ਾ, ਫਤਿਹਗੜ੍ਹ ਸਾਹਿਬ ‘ਚ ਕੀਤੀ ਸੀ ਵਾਰਦਾਤ
Fatehgarh Beadbi Case: ਇਸ ਸਬੰਧੀ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਜ਼ਿਲ੍ਹਾ ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਦੇ ਰਹਿਣ ਵਾਲੇ ਸਹਿਜਵੀਰ ਸਿੰਘ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਅਕਤੁਬਰ 2020 ਵਿੱਚ ਪਿੰਡ ਤਰਖਾਣ ਮਾਜਰਾ ਦੇ ਪਿੰਡ ਜੱਲਾ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਦੀ ਬੇਅਦਬੀ ਕੀਤੀ ਸੀ।
Fatehgarh Beadbi Case: ਫਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਪਿੰਡ ਤਰਖਾਣ ਮਾਜਰਾ ‘ਤੇ ਪਿੰਡ ਜੱਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ ਖਿਲਾਫ਼ ਕੋਰਟ ਨੇ ਕਾਰਵਾਈ ਕੀਤੀ ਹੈ। ਫਤਿਹਗੜ੍ਹ ਸਾਹਿਬ ਦੀ ਕੋਰਟ ਨੇ ਇੱਕ ਵਿਅਕਤੀ ਨੂੰ 5 ਪੰਜ ਸਾਲ ਦੀ ਸਜ਼ਾ ਤੇ 10 ਹਜਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਸਬੰਧੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਜਾਣਕਾਰੀ ਦਿੱਤੀ ।
ਇਸ ਸਬੰਧੀ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਜ਼ਿਲ੍ਹਾ ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਦੇ ਰਹਿਣ ਵਾਲੇ ਸਹਿਜਵੀਰ ਸਿੰਘ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਅਕਤੁਬਰ 2020 ਵਿੱਚ ਪਿੰਡ ਤਰਖਾਣ ਮਾਜਰਾ ਦੇ ਪਿੰਡ ਜੱਲਾ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਦੀ ਬੇਅਦਬੀ ਕੀਤੀ ਸੀ।
ਇਸ ਮਾਮਲੇ ਵਿੱਚ ਸਹਿਜਵੀਰ ਦੇ ਖਿਲਾਫ ਥਾਣਾ ਸਰਹਿੰਦ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅੱਜ ਫਤਿਹਗੜ੍ਹ ਸਾਹਿਬ ਦੀ ਅਦਾਲਤ ਨੇ ਸਹਿਜਵੀਰ ਨੂੰ 5 ਪੰਜ ਸਾਲ ਦੀ ਸਜ਼ਾ ਅਤੇ 10 ਹਜ ਜੁਰਮਾਨਾ ਦੀ ਸਜ਼ਾ ਸੁਣਾਈ ਹੈ।
4 ਸਾਲ ਪਹਿਲਾਂ ਹੋਈ ਸੀ ਵਾਰਦਾਤ
ਅਕਤੁਬਰ 2020 ‘ਚ ਫਤਿਹਗੜ੍ਹ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕੀਤੀ ਗਈ। ਸਰਹਿੰਦ ਦੇ ਪਿੰਡ ਤਰਖਾਣਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਤੋਂ ਬਾਅਦ ਇੱਕ ਦੋਸ਼ੀ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਦੂਜਾ ਮੁਲਜ਼ਮ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਦੋਸ਼ੀ ਦੀ ਕੁੱਟਮਾਰ ਕੀਤੀ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਉਸ ਨੂੰ ਭੀੜ ਤੋਂ ਬਚਾਇਆ। ਇਸ ਦੇ ਨਾਲ ਹੀ ਇਸ ਘਟਨਾ ਦੇ ਕੁਝ ਸਮੇਂ ਬਾਅਦ ਹੀ ਫਤਿਹਗੜ੍ਹ ਸਾਹਿਬ ਦੇ ਪਿੰਡ ਜੱਲਾ ‘ਚ ਵੀ ਬੇਅਦਬੀ ਦੀ ਖਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ।