AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪਤਨੀ ਨੇ ਆਪਣੇ ਪ੍ਰੇਮੀ ਤੋਂ ਕਰਵਾਇਆ ਪਤੀ ਦਾ ਕਤਲ: ਦੋਵੇਂ ਹੱਥ ਫੜ ਕੇ ਵੱਢਿਆ ਗਲਾ, ਲਾਸ਼ ਖੇਤਾਂ ‘ਚ ਸੁੱਟੀ

ਪੁਲਿਸ ਦੇ ਅਨੁਸਾਰ, ਪਿੰਡ ਆਲੀਆ ਦੇ ਵਸਨੀਕ ਜਸਵੀਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ 4 ਨਵੰਬਰ ਨੂੰ ਸ਼ਾਮ 7 ਵਜੇ ਉਹ ਖੇਤਾਂ ਵਿੱਚ ਗਿਆ ਅਤੇ ਸਿਮਰਨਜੀਤ ਸਿੰਘ ਮਾਨ ਦੇ ਖੇਤ ਵਿੱਚ ਖੂਨ ਨਾਲ ਲੱਥਪੱਥ ਲਾਸ਼ ਪਈ ਦੇਖੀ। ਲਾਸ਼ ਨੂੰ ਖੇਤ ਵਿੱਚ ਪਪੀਤੇ ਦੇ ਦਰੱਖਤਾਂ ਵਿਚਕਾਰ ਸੁੱਟ ਦਿੱਤਾ ਗਿਆ ਸੀ।

ਪਤਨੀ ਨੇ ਆਪਣੇ ਪ੍ਰੇਮੀ ਤੋਂ ਕਰਵਾਇਆ ਪਤੀ ਦਾ ਕਤਲ: ਦੋਵੇਂ ਹੱਥ ਫੜ ਕੇ ਵੱਢਿਆ ਗਲਾ, ਲਾਸ਼ ਖੇਤਾਂ 'ਚ ਸੁੱਟੀ
tv9-punjabi
| Updated On: 06 Nov 2025 21:13 PM IST
Share

ਫਤਿਹਗੜ੍ਹ ਸਾਹਿਬ ਵਿੱਚ ਇੱਕ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਫਿਰ ਉਨ੍ਹਾਂ ਨੇ ਉਸ ਦੀ ਲਾਸ਼ ਨੂੰ ਇੱਕ ਖੇਤ ਵਿੱਚ ਸੁੱਟ ਦਿੱਤਾ। ਉਸ ਦਾ ਪਤੀ ਹੁਣ ਹੀ ਦੁਬਈ ਤੋਂ ਵਾਪਸ ਆਇਆ ਸੀ।

ਦੋ ਦਿਨ ਪਹਿਲਾਂ ਲਾਸ਼ ਬਰਾਮਦ ਹੋਣ ਤੋਂ ਬਾਅਦ ਪੁਲਿਸ ਨੇ ਪਹਿਲਾਂ ਪ੍ਰੇਮੀ ਅਤੇ ਫਿਰ ਦੋਸ਼ੀ ਪਤਨੀ ਨੂੰ ਗ੍ਰਿਫ਼ਤਾਰ ਕੀਤਾ। ਫਤਿਹਗੜ੍ਹ ਸਾਹਿਬ ਦੇ ਐਸਐਸਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋ ਹੋਰ ਦੋਸ਼ੀ ਸ਼ਾਮਲ ਹਨ।

ਜਾਣੋ ਕਤਲ ਕਾਂਡ ਦੀ ਪੂਰੀ ਕਹਾਣੀ

4 ਨਵੰਬਰ ਨੂੰ ਮਿਲੀ ਸੀ ਲਾਸ਼: ਬਰਨਾਲਾ ਪੁਲਿਸ ਦੇ ਅਨੁਸਾਰ, ਪਿੰਡ ਆਲੀਆ ਦੇ ਵਸਨੀਕ ਜਸਵੀਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ 4 ਨਵੰਬਰ ਨੂੰ ਸ਼ਾਮ 7 ਵਜੇ ਉਹ ਖੇਤਾਂ ਵਿੱਚ ਗਿਆ ਅਤੇ ਸਿਮਰਨਜੀਤ ਸਿੰਘ ਮਾਨ ਦੇ ਖੇਤ ਵਿੱਚ ਖੂਨ ਨਾਲ ਲੱਥਪੱਥ ਲਾਸ਼ ਪਈ ਦੇਖੀ। ਲਾਸ਼ ਨੂੰ ਖੇਤ ਵਿੱਚ ਪਪੀਤੇ ਦੇ ਦਰੱਖਤਾਂ ਵਿਚਕਾਰ ਸੁੱਟ ਦਿੱਤਾ ਗਿਆ ਸੀ। ਉਸ ਨੇ ਲਾਸ਼ ਦੀ ਪਛਾਣ ਉਸਦੇ ਚਾਚੇ ਸੁਰਜੀਤ ਸਿੰਘ ਉਰਫ ਸੋਨੀ ਵਜੋਂ ਕੀਤੀ, ਜਿਸ ਨੂੰ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਮਾਰ ਦਿੱਤਾ ਗਿਆ ਸੀ।

ਚਾਚਾ ਦੁਬਈ ਗਿਆ ਤਾਂ ਚਾਚੀ ਦਾ ਨਾਜਾਇਜ਼ ਸਬੰਧ: ਜਸਵੀਰ ਸਿੰਘ ਨੇ ਦੱਸਿਆ ਕਿ ਉਸਦਾ ਚਾਚਾ ਸੁਰਜੀਤ ਸਿੰਘ ਉਰਫ ਸੋਨੀ (46) ਤਿੰਨ-ਚਾਰ ਸਾਲ ਤੋਂ ਦੁਬਈ ਵਿੱਚ ਰਿਹਾ ਸੀ ਅਤੇ ਹਾਲ ਹੀ ਵਿੱਚ ਉੱਥੋਂ ਵਾਪਸ ਆਇਆ ਸੀ। ਦੁਬਈ ਵਿੱਚ ਰਹਿੰਦਿਆਂ ਉਸਦੀ ਪਤਨੀ ਬਲਵੀਰ ਕੌਰ ਉਰਫ ਬੀਰੋ ਦੇ ਅਮਰਨਾਥ ਉਰਫ ਜੈਮਲ ਨਾਲ ਨਾਜਾਇਜ਼ ਸਬੰਧ ਸਨ।

ਦੁਬਈ ਤੋਂ ਪਰਤਨ ‘ਤੇ ਪਤਾ ਚੱਲਿਆ: ਜਸਵੀਰ ਨੇ ਪੁਲਿਸ ਨੂੰ ਅੱਗੇ ਦੱਸਿਆ ਕਿ ਦੁਬਈ ਤੋਂ ਵਾਪਸ ਆਉਣ ‘ਤੇ, ਉਸ ਦੇ ਚਾਚੇ ਨੂੰ ਉਸ ਦੀ ਪਤਨੀ ਦੇ ਨਾਜਾਇਜ਼ ਸਬੰਧਾਂ ਦਾ ਪਤਾ ਲੱਗਿਆ। ਉਸਵਨੇ ਉਸਵਨੂੰ ਰੋਕਣਾ ਸ਼ੁਰੂ ਕਰ ਦਿੱਤਾ। ਇਸ ਨਾਲ ਉਸ ਦੀ ਪਤਨੀ ਗੁੱਸੇ ਵਿੱਚ ਆ ਗਈ ਅਤੇ ਉਹ ਉਸ ਤੋਂ ਨਾਰਾਜ਼ ਹੋ ਗਈ। ਵਾਰ-ਵਾਰ ਸ਼ਿਕਾਇਤਾਂ ਕਰਨ ਤੋਂ ਬਾਅਦ ਵੀ, ਉਸ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਨੇ ਉਸਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਭਤੀਜੇ ਦੀ ਸ਼ਿਕਾਇਤ ਦੇ ਆਧਾਰ ‘ਤੇ, ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ।

ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਮਾਰਨ ਦੀ ਯੋਜਨਾ: ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਇਸ ਤੋਂ ਬਾਅਦ ਪਤਨੀ ਬੀਰੋ ਨੇ ਆਪਣੇ ਪ੍ਰੇਮੀ ਜਮਾਲ ਨਾਲ ਮਿਲ ਕੇ ਆਪਣੇ ਪਤੀ ਨੂੰ ਮਾਰਨ ਦੀ ਯੋਜਨਾ ਬਣਾਉਣੀ ਸ਼ੁਰੂ ਕਰ ਦਿੱਤੀ। ਇਹ ਫੈਸਲਾ ਕੀਤਾ ਗਿਆ ਕਿ ਪਤਨੀ ਆਪਣੇ ਪਤੀ ਨੂੰ ਕਿਸੇ ਬਹਾਨੇ ਬਾਹਰ ਭੇਜ ਦੇਵੇਗੀ, ਅਤੇ ਜਮਾਲ ਆਪਣੇ ਸਾਥੀਆਂ ਨਾਲ ਮਿਲ ਕੇ ਉਸਨੂੰ ਉੱਥੇ ਕਤਲ ਕਰ ਦੇਵੇਗਾ, ਤਾਂ ਜੋ ਉਨ੍ਹਾਂ ਦੇ ਨਾਜਾਇਜ਼ ਸਬੰਧਾਂ ਵਿੱਚ ਕੋਈ ਰੁਕਾਵਟ ਨਾ ਪਵੇ।

Follow Us
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ...
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ...
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ...
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ...