AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਧੀ-ਜਵਾਈ ਨੂੰ ਮਾਰਨ ਦੀ ਜਿਨ੍ਹਾਂ ਨੂੰ ਦਿੱਤੀ ਸੀ ਸੁਪਾਰੀ, ਉਨ੍ਹਾਂ ਨੇ ਹੀ ਕਰ ਦਿੱਤਾ ਕਤਲ, ਗੁਰਦਾਸਪੁਰ ਪੁਲਿਸ ਨੇ ਸੁਲਝਾਈ ਡਬਲ ਮਰਡਰ ਦੀ ਗੁਥੀ

ਬੀਤੇ ਦਿਨੀਂ ਪਿੰਡ ਮੀਕੇ ਦੇ ਰਹਿਣ ਵਾਲੇ ਲਸ਼ਕਰ ਸਿੰਘ ਅਤੇ ਉਸ ਦੀ ਪਤਨੀ ਅਮਰੀਕ ਕੌਰ ਦੀ ਲਾਸ਼ ਘਰੋਂ ਮਿਲੀ ਸੀ। ਘੁਮਾਣ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਸੀ।

ਧੀ-ਜਵਾਈ ਨੂੰ ਮਾਰਨ ਦੀ ਜਿਨ੍ਹਾਂ ਨੂੰ ਦਿੱਤੀ ਸੀ ਸੁਪਾਰੀ, ਉਨ੍ਹਾਂ ਨੇ ਹੀ ਕਰ ਦਿੱਤਾ ਕਤਲ, ਗੁਰਦਾਸਪੁਰ ਪੁਲਿਸ ਨੇ ਸੁਲਝਾਈ ਡਬਲ ਮਰਡਰ ਦੀ ਗੁਥੀ
avtar-singh
| Updated On: 17 Aug 2023 14:14 PM IST
Share
ਗੁਰਦਾਸਪੁਰ ਨਿਊਜ਼। ਪੰਜਾਬ ਦੇ ਬਟਾਲਾ ਵਿੱਚ ਇੱਕ ਵਿਅਕਤੀ ਨੇ ਆਪਣੀ ਧੀ ਅਤੇ ਜਵਾਈ ਦਾ ਕਤਲ ਕਰਨ ਦੀ ਸੁਪਾਰੀ ਦਿੱਤੀ ਸੀ। ਪਰ ਹੋਇਆ ਕੁਝ ਅਜਿਹਾ ਕਿ ਬਦਮਾਸ਼ਾਂ ਨੇ ਸੁਪਾਰੀ ਦੇਣ ਵਾਲੇ ਪਿਤਾ ਅਤੇ ਮਾਂ ਦਾ ਕਤਲ ਕਰ ਦਿੱਤਾ। ਘਰ ‘ਚੋਂ ਲਾਸ਼ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਘਟਨਾ ਪਿੰਡ ਮੀਕੇ ਦੀ ਹੈ। 10 ਅਗਸਤ ਨੂੰ ਕਮਰੇ ‘ਚੋਂ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ ਸਨ। ਫਿਲਹਾਲ, ਪੁਲਿਸ ਨੇ ਦੋ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਇੱਕ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆ ਐੱਸਐੱਸਪੀ ਬਟਾਲਾ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਪਿੰਡ ਮੀਕੇ ਵਿੱਚ ਹੋਏ ਡਬਲ ਮਰਡਰ ਕੇਸ ਵਿੱਚ ਨਾਮਜ਼ਦ ਤਿੰਨ ਮੁਲਜ਼ਮਾਂ ਦੀ ਪਛਾਣ ਸਰਵਣ ਸਿੰਘ ਵਾਸੀ ਪਿੰਡ ਮੰਡ, ਬਲਰਾਜ ਸਿੰਘ ਵਾਸੀ ਪਿੰਡ ਦਕੋਹਾ ਅਤੇ ਗੁਰਵਿੰਦਰ ਸਿੰਘ ਉਰਫ਼ ਗਿੰਦਾ ਵਾਸੀ ਮਡਿਆਲਾ ਸਬ ਥਾਣਾ ਘੁਮਾਣ ਵਜੋਂ ਹੋਈ ਹੈ। ਇਨ੍ਹਾਂ ਤਿੰਨਾਂ ਵਿੱਚੋਂ ਸਰਵਣ ਸਿੰਘ ਅਤੇ ਬਲਰਾਜ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਗੁਰਵਿੰਦਰ ਸਿੰਘ ਉਰਫ਼ ਗਿੰਦਾ ਫ਼ਰਾਰ ਹੈ। ਮੁਲਜ਼ਮਾਂ ਕੋਲੋਂ ਲਸ਼ਕਰ ਸਿੰਘ ਵੱਲੋਂ ਚੋਰੀ ਕੀਤਾ ਗਿਆ ਇੱਕ ਰਿਵਾਲਵਰ, 30 ਕਾਰਤੂਸ ਅਤੇ ਇੱਕ ਲੋਹੇ ਦੀ ਪਲੇਟ ਵੀ ਬਰਾਮਦ ਕੀਤੀ ਗਈ ਹੈ। ਐਸਐਸਪੀ ਬਟਾਲਾ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲਸ਼ਕਰ ਸਿੰਘ ਦਾ ਇੱਕ ਮੁੰਡਾ ਹੈ ਜੋ ਦੁਬਈ ਵਿੱਚ ਰਹਿੰਦਾ ਹੈ। ਇਸ ਤੋਂ ਇਲਾਵਾ ਲਸ਼ਕਰ ਸਿੰਘ ਦੀ ਧੀ ਨੇ ਪ੍ਰੇਮ ਵਿਆਹ ਕਰਵਾ ਲਿਆ ਸੀ, ਜੋ ਉਸ ਨੂੰ ਮਨਜ਼ੂਰ ਨਹੀਂ ਸੀ। ਨਾਰਾਜ਼ ਲਸ਼ਕਰ ਸਿੰਘ ਨੇ ਧੀ ਅਤੇ ਜਵਾਈ ਨੂੰ ਮਰਵਾਉਣ ਲਈ ਤਿੰਨ ਨਾਮਜ਼ਦ ਮੁਲਜ਼ਮਾਂ ਨੂੰ 2 ਲੱਖ 70 ਹਜ਼ਾਰ ਰੁਪਏ ਦੀ ਸੁਪਾਰੀ ਦਿੱਤੀ ਸੀ। ਮੁਲਜ਼ਮਾਂ ਨੇ ਲਸ਼ਕਰ ਤੋਂ ਸੁਪਾਰੀ ਲੈ ਕੇ ਵੀ ਜਵਾਈ ਤੇ ਧੀ ਦਾ ਕਤਲ ਨਹੀਂ ਕੀਤਾ ਤਾਂ ਲਸ਼ਕਰ ਸਿੰਘ ਨੇ ਮੁਲਜ਼ਮਾਂ ਨੂੰ ਉਸ ਦੇ ਪੈਸੇ ਵਾਪਸ ਕਰਨ ਲਈ ਕਿਹਾ ਤਾਂ ਦੋਵਾਂ ਵਿਚਾਲੇ ਝਗੜਾ ਹੋ ਗਿਆ। ਜਿਸ ਤੋਂ ਬਾਅਦ ਉਕਤ ਮੁਲਜ਼ਮਾਂ ਨੇ ਲਸ਼ਕਰ ਸਿੰਘ ਅਤੇ ਉਸ ਦੀ ਪਤਨੀ ਅਮਰੀਕ ਕੌਰ ਦਾ ਕਤਲ ਕਰ ਦਿੱਤਾ। ਦੱਸ ਦੇਈਏ ਕਿ ਬੀਤੀ 10 ਅਗਸਤ ਨੂੰ ਪਿੰਡ ਮੀਕੇ ਦੇ ਰਹਿਣ ਵਾਲੇ ਲਸ਼ਕਰ ਸਿੰਘ ਅਤੇ ਉਸ ਦੀ ਪਤਨੀ ਅਮਰੀਕ ਕੌਰ ਦੀਆਂ ਲਾਸ਼ਾਂ ਘਰੋਂ ਮਿਲੀਆਂ ਸਨ। ਘੁਮਾਣ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...