2 ਦਿਨਾਂ ਤੋਂ ਘਰ ਨਹੀਂ ਪਰਤੀ ਧੀ ਤਾਂ ਗੁੱਸੇ ‘ਚ ਆਏ ਪਿਤਾ ਨੇ ਬਾਈਕ ਪਿੱਛੇ ਬੰਨ੍ਹ ਕੇ ਪੂਰੇ ਪਿੰਡ ‘ਚ ਘੜੀਸਿਆ, ਦਿੱਤੀ ਦਰਦਨਾਕ ਮੌਤ

lalit-sharma
Updated On: 

10 Aug 2023 22:04 PM

Father Kills daughter: ਪਿਤਾ ਨੇ ਧੀ ਨੂੰ ਬਾਈਕ ਦੇ ਪਿੱਛੇ ਬੰਨ੍ਹ ਕੇ ਪੂਰੇ ਪਿੰਡ ਵਿੱਚ ਘੁਮਾਇਆ। ਉਸਦੀ ਇਸ ਹਰਕਤ ਦਾ ਪੂਰਾ ਪਿੰਡ ਗਵਾਹ ਹੈ ਨਾਲ ਹੀ ਸਾਰੀ ਵਾਰਦਾਤ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ।

2 ਦਿਨਾਂ ਤੋਂ ਘਰ ਨਹੀਂ ਪਰਤੀ ਧੀ ਤਾਂ ਗੁੱਸੇ ਚ ਆਏ ਪਿਤਾ ਨੇ ਬਾਈਕ ਪਿੱਛੇ ਬੰਨ੍ਹ ਕੇ ਪੂਰੇ ਪਿੰਡ ਚ ਘੜੀਸਿਆ, ਦਿੱਤੀ ਦਰਦਨਾਕ ਮੌਤ
Follow Us On

ਅੰਮ੍ਰਿਤਸਰ ‘ਚ ਇਕ ਪਿਤਾ ਨੇ ਆਪਣੀ 16 ਸਾਲਾ ਧੀ ਦੇ ਚਰਿੱਤਰ ‘ਤੇ ਸ਼ੱਕ ਕਰਦੇ ਹੋਏ ਬਿਨਾਂ ਕਿਸੇ ਗੱਲਬਾਤ ਦੇ ਉਸ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਕਤਲ ਤੋਂ ਬਾਅਦ ਉਸਨੇ ਧੀ ਦੀ ਲਾਸ਼ ਨੂੰ ਆਪਣੇ ਮੋਟਰਸਾਈਕਲ ਨਾਲ ਬੰਨ੍ਹ ਕੇ ਪੂਰੇ ਪਿੰਡ ਵਿੱਚ ਘੁੰਮਾਇਆ। ਇਸ ਤੋਂ ਬਾਅਦ ਲਾਸ਼ ਨੂੰ ਰੇਲਵੇ ਲਾਈਨ ‘ਤੇ ਸੁੱਟ ਦਿੱਤਾ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਧਰ ਮੁਲਜ਼ਮ ਪਿਤਾ ਫਰਾਰ ਦੱਸਿਆ ਜਾ ਰਿਹਾ ਹੈ।

ਘਟਨਾ ਅੰਮ੍ਰਿਤਸਰ ਦੇ ਟਾਂਗਰਾ ਦੇ ਪਿੰਡ ਮੁੱਛਲ ਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੇਟੀ 2 ਦਿਨਾਂ ਤੋਂ ਘਰੋਂ ਲਾਪਤਾ ਸੀ। ਕਾਫੀ ਭਾਲ ਕਰਨ ‘ਤੇ ਵੀ ਉਹ ਕਿਤੇ ਨਹੀਂ ਮਿਲੀ ਪਰ ਵੀਰਵਾਰ ਦੁਪਹਿਰ ਬਾਅਦ ਅਚਾਨਕ ਉਹ ਘਰ ਪਰਤ ਆਈ। ਇਸ ਤੋਂ ਬਾਅਦ ਗੁੱਸੇ ‘ਚ ਆਏ ਪਿਤਾ ਨੇ ਧੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਇਸ ਘਟਨਾ ਨੂੰ ਪਿੰਡ ਦੇ ਲੋਕਾਂ ਨੇ ਆਪਣੀਆਂ ਅੱਖਾਂ ਨਾਲ ਦੇਖਿਆ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਪਿੰਡ ਵਾਸੀਆਂ ਨੇ ਹੀ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਵਾਲਾਂ ਤੋਂ ਘੜੀਸਦਾ ਰਿਹਾ ਪਿਤਾ

ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਬੇਟੀ ਦੋ ਦਿਨਾਂ ਤੋਂ ਲਾਪਤਾ ਸੀ। ਜਿਵੇਂ ਹੀ ਉਹ ਘਰ ਆਈ ਤਾਂ ਪਿਤਾ ਨੇ ਉਸ ਨੂੰ ਵਾਲਾਂ ਤੋਂ ਫੜ ਕੇ ਬਾਹਰ ਖਿੱਚ ਲਿਆ। ਇਸ ਤੋਂ ਬਾਅਦ ਉਸ ਨੇ ਨਾ ਤਾਂ ਕਿਸੇ ਨੂੰ ਪੁੱਛਿਆ ਅਤੇ ਨਾ ਹੀ ਪਿੱਛੇ ਮੁੜ ਕੇ ਦੇਖਿਆ। ਮਾਂ ਨੂੰ ਵੀ ਨਹੀਂ ਪਤਾ ਕਿ ਪਿਤਾ ਉਸਦੀ ਧੀ ਨੂੰ ਕਿੱਥੇ ਲੈ ਗਿਆ ਅਤੇ ਉਸ ਨਾਲ ਕੀ ਕੀਤਾ।

ਰੇਲਵੇ ਲਾਈਨਾਂ ‘ਤੇ ਮਿਲੀ ਲਾਸ਼

ਪਿਤਾ ਲਾਸ਼ ਨੂੰ ਮੋਟਰਸਾਈਕਲ ਦੇ ਪਿਛਲੇ ਹਿੱਸੇ ਨਾਲ ਬੰਨ੍ਹ ਕੇ ਰੇਲਵੇ ਲਾਈਨਾਂ ਕੋਲ ਲੈ ਗਿਆ ਪਰ ਇਸ ਬਾਰੇ ਪੁਲਿਸ ਨੂੰ ਪਹਿਲਾਂ ਹੀ ਸੂਚਨਾ ਮਿਲ ਗਈ। ਪਿਤਾ ਦੀ ਕੋਸ਼ਿਸ਼ ਸੀ ਕਿ ਟਰੇਨ ਲਾਸ਼ ਦੇ ਉਪਰੋਂ ਲੰਘ ਜਾਵੇ ਅਤੇ ਸਾਰੀ ਘਟਨਾ ਨੂੰ ਹਾਦਸੇ ਦਾ ਰੂਪ ਦੇ ਦਿੱਤਾ ਜਾਵੇ। ਪਰ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ