ਧੀ ਨਾਲ ਜਬਰ-ਜਨਾਹ ਅਤੇ ਕਤਲ ਦੇ ਮਾਮਲੇ ਵਿੱਚ ਪਿਓ ਨੂੰ ਉਮਰ ਕੈਦ, ਫਾਂਸੀ ਦੀ ਸਜ਼ਾ ਨੂੰ ਕੀਤਾ ਤਬਦੀਲ

Published: 

04 Apr 2025 13:37 PM

ਕੋਰਟ ਨੇ ਕਿਹਾ ਕਿ ਇਸ ਦੇ ਬਾਵਜੂਦ, ਮੁਲਜ਼ਮ ਕੋਈ ਅਪਰਾਧਿਕ ਇਤਿਹਾਸ ਨਹੀਂ ਹੈ, ਉਹ ਇੱਕ ਮਾੜੀ ਸਮਾਜਿਕ-ਆਰਥਿਕ ਪਿਛੋਕੜ ਤੋਂ ਹੈ ਅਤੇ ਜੇਲ੍ਹ ਦੇ ਅੰਦਰ ਉਸਦਾ ਆਚਰਣ ਤਸੱਲੀਬਖਸ਼ ਰਿਹਾ ਹੈ। ਇਸ ਤੋਂ ਇਲਾਵਾ, ਅਪਰਾਧ ਦੇ ਸਮੇਂ ਉਸਦੀ ਉਮਰ 35 ਸਾਲ ਸੀ। ਇਸ ਮਾਮਲੇ ਨੂੰ ਦੁਰਲੱਭ ਤੋਂ ਦੁਰਲੱਭ ਮਾਮਲਿਆਂ ਦੀ ਸ਼੍ਰੇਣੀ ਵਿੱਚ ਨਹੀਂ ਰੱਖਿਆ ਜਾ ਸਕਦਾ ਜਿਸ ਵਿੱਚ ਮੌਤ ਦੀ ਸਜ਼ਾ ਤੋਂ ਇਲਾਵਾ ਕੋਈ ਹੋਰ ਵਿਕਲਪ ਨਹੀਂ ਹੈ।

ਧੀ ਨਾਲ ਜਬਰ-ਜਨਾਹ ਅਤੇ ਕਤਲ ਦੇ ਮਾਮਲੇ ਵਿੱਚ ਪਿਓ ਨੂੰ ਉਮਰ ਕੈਦ, ਫਾਂਸੀ ਦੀ ਸਜ਼ਾ ਨੂੰ ਕੀਤਾ ਤਬਦੀਲ

ਪੰਜਾਬ-ਹਰਿਆਣਾ ਹਾਈਕੋਰਟ

Follow Us On

ਜਨਵਰੀ 2020 ਵਿੱਚ, ਦੋਸ਼ੀ ਨੇ ਆਪਣੀ ਪਤਨੀ ਸਾਹਮਣੇ ਕਬੂਲ ਕੀਤਾ ਸੀ ਕਿ ਉਸਨੇ ਉਸਦੀ ਧੀ ਦਾ ਕਤਲ ਕੀਤਾ ਹੈ। ਬੱਚੀ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀਸੀ। ਹੁਣ ਹਾਈ ਕੋਰਟ ਨੇ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ। ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਆਪਣੀ 6 ਸਾਲ ਦੀ ਧੀ ਨਾਲ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਪਿਤਾ ਨੂੰ ਹੁਣ ਆਖਰੀ ਸਾਹ ਤੱਕ ਜੇਲ੍ਹ ਵਿੱਚ ਰਹਿਣਾ ਪਵੇਗਾ।

ਪੰਜਾਬ-ਹਰਿਆਣਾ ਹਾਈ ਕੋਰਟ ਨੇ ਉਸਦੇ ਇਸ ਜ਼ੁਰਮ ਨੂੰ ਦੁਰਲੱਭ ਤੋਂ ਦੁਰਲੱਭ ਮਾਮਲਾ (Rarest of The Rare Case) ਮੰਨਣ ਤੋਂ ਇਨਕਾਰ ਕਰ ਦਿੱਤਾ ਅਤੇ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਹੁਕਮ ਦਿੱਤਾ।

ਹਾਈ ਕੋਰਟ ਨੇ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਉਂਦੇ ਹੋਏ ਸਪੱਸ਼ਟ ਕੀਤਾ ਕਿ ਉਸਨੂੰ ਸਮੇਂ ਤੋਂ ਪਹਿਲਾਂ ਰਿਹਾਈ ਦੇ ਉਪਬੰਧਾਂ ਦਾ ਲਾਭ ਨਹੀਂ ਮਿਲੇਗਾ। ਜਸਟਿਸ ਗੁਰਵਿੰਦਰ ਸਿੰਘ ਗਿੱਲ ਅਤੇ ਜਸਜੀਤ ਸਿੰਘ ਬੇਦੀ ਦੇ ਡਿਵੀਜ਼ਨ ਬੈਂਚ ਨੇ ਕਿਹਾ ਕਿ ਹਾਲਾਂਕਿ ਇਸ ਵਿਅਕਤੀ ਦੁਆਰਾ ਕੀਤੇ ਗਏ ਅਪਰਾਧ ਦੀ ਬੇਰਹਿਮੀ ਅਤੇ ਘਿਨਾਉਣੀ ਪ੍ਰਕਿਰਤੀ ਬਾਰੇ ਕੋਈ ਸ਼ੱਕ ਨਹੀਂ ਹੈ, ਜੋ ਕਿ ਮ੍ਰਿਤਕ ਦਾ ਪਿਤਾ ਹੈ।

ਇਸ ਕਰਕੇ ਨਹੀਂ ਮੰਨਿਆ ਗਿਆ ਦੁਰਲੱਭ ਮਾਮਲਾ

ਕੋਰਟ ਨੇ ਕਿਹਾ ਕਿ ਇਸ ਦੇ ਬਾਵਜੂਦ, ਮੁਲਜ਼ਮ ਕੋਈ ਅਪਰਾਧਿਕ ਇਤਿਹਾਸ ਨਹੀਂ ਹੈ, ਉਹ ਇੱਕ ਮਾੜੀ ਸਮਾਜਿਕ-ਆਰਥਿਕ ਪਿਛੋਕੜ ਤੋਂ ਹੈ ਅਤੇ ਜੇਲ੍ਹ ਦੇ ਅੰਦਰ ਉਸਦਾ ਆਚਰਣ ਤਸੱਲੀਬਖਸ਼ ਰਿਹਾ ਹੈ। ਇਸ ਤੋਂ ਇਲਾਵਾ, ਅਪਰਾਧ ਦੇ ਸਮੇਂ ਉਸਦੀ ਉਮਰ 35 ਸਾਲ ਸੀ। ਇਸ ਮਾਮਲੇ ਨੂੰ ਦੁਰਲੱਭ ਤੋਂ ਦੁਰਲੱਭ ਮਾਮਲਿਆਂ (Rarest of The Rare Case) ਦੀ ਸ਼੍ਰੇਣੀ ਵਿੱਚ ਨਹੀਂ ਰੱਖਿਆ ਜਾ ਸਕਦਾ ਜਿਸ ਵਿੱਚ ਮੌਤ ਦੀ ਸਜ਼ਾ ਤੋਂ ਇਲਾਵਾ ਕੋਈ ਹੋਰ ਵਿਕਲਪ ਨਹੀਂ ਹੈ।

Prosecution ਪੱਖ ਦੇ ਅਨੁਸਾਰ, ਜਨਵਰੀ 2020 ਵਿੱਚ, ਪ੍ਰਤਾਪ ਸਿੰਘ ਨੇ ਆਪਣੀ ਪਤਨੀ ਨੂੰ ਕਬੂਲ ਕੀਤਾ ਕਿ ਉਸਨੇ ਆਪਣੀ ਧੀ ਦਾ ਕਤਲ ਕੀਤਾ ਹੈ ਅਤੇ ਬਾਅਦ ਵਿੱਚ ਉਸੇ ਦਿਨ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ। ਮੈਡੀਕਲ ਰਿਪੋਰਟ ਵਿੱਚ ਪਾਇਆ ਗਿਆ ਕਿ ਮ੍ਰਿਤਕ ਨਾਬਾਲਗ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ ਅਤੇ ਉਸਦੀ ਮੌਤ ਦਾ ਕਾਰਨ ਗਰਦਨ ਵਿੱਚ ਲੱਗੀ ਹੋਈ ਸੱਟ ਕਾਰਨ ਸਾਹ ਦਾ ਘੁੱਟਣਾ ਸੀ।