ਕਰੋੜਾਂ ਦੀ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫ਼ਤਾਰ, ਫਿਰੋਜ਼ਪੁਰ ਇਲਾਕੇ ‘ਚ ਕਰਦੇ ਸਨ ਨਸ਼ਾ ਤਸਕਰੀ

Published: 

08 Dec 2023 11:46 AM

ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਫਿਰੋਜ਼ਪੁਰ ਦੇ ਨੇੜਲੇ ਪਿੰਡ ਦੇ ਰਹਿਣ ਵਾਲੇ ਹਨ ਅਤੇ ਨਸ਼ੇ ਦੀ ਖੇਪ ਮੋਟਰਸਾਈਕਲ ਤੇ ਲੈ ਸਪਲਾਈ ਕਰਨ ਜਾ ਰਹੇ ਸਨ। ਫ਼ਾਜ਼ਿਲਕਾ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਨੇ ਇਨ੍ਹਾਂ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ।

ਕਰੋੜਾਂ ਦੀ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫ਼ਤਾਰ, ਫਿਰੋਜ਼ਪੁਰ ਇਲਾਕੇ ਚ ਕਰਦੇ ਸਨ ਨਸ਼ਾ ਤਸਕਰੀ
Follow Us On

ਫ਼ਿਰੋਜ਼ਪੁਰ (Ferozpur) ਨੇੜੇ ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫ਼ਾਜ਼ਿਲਕਾ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਨੇ ਇਨ੍ਹਾਂ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੋਵੇਂ ਮੁਲਜ਼ਮ ਫਿਰੋਜ਼ਪੁਰ ਦੇ ਨੇੜਲੇ ਪਿੰਡ ਦੇ ਰਹਿਣ ਵਾਲੇ ਹਨ ਅਤੇ ਨਸ਼ੇ ਦੀ ਖੇਪ ਮੋਟਰਸਾਈਕਲ ਤੇ ਲੈ ਸਪਲਾਈ ਕਰਨ ਜਾ ਰਹੇ ਸਨ, ਪਰ ਪੁਲਿਸ ਨੇ ਇਨ੍ਹਾਂ ਨੂੰ ਰਸਤੇ ਚ ਹੀ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਨੇ ਮਾਮਲੇ ਚ ਜਾਣਕਾਰੀ ਦਿੱਤੀ ਹੈ ਕਿ ਗ੍ਰਿਫ਼ਤਾਰ ਕੀਤੇ ਦੋਵੇਂ ਨੌਜਵਾਨ ਫ਼ਿਰੋਜ਼ਪੁਰ ਦੇ ਪਿੰਡ ਅਲੀ ਕੇ ਅਤੇ ਕਿਲਚੇ ਦੇ ਰਹਿਣ ਵਾਲੇ ਹਨ ਜੋ ਕਿ ਕੰਬਾਈਨ ਚਲਾਉਣ ਅਤੇ ਮਜ਼ਦੂਰੀ ਦਾ ਕੰਮ ਕਰਦੇ ਹਨ। ਇਸ ਦੌਰਾਨ ਇਨ੍ਹਾਂ ਦਾ ਸੰਪਰਕ ਕੁਝ ਅਜਿਹੇ ਲੋਕਾਂ ਨਾਲ ਹੋਇਆ ਜੋ ਨਸ਼ਾ ਤਸਕਰੀ ਦਾ ਕੰਮ ਕਰਦੇ ਹਨ। ਇਸ ਤੋਂ ਬਾਅਦ ਇਨ੍ਹਾਂ ਨੇ ਵੀ ਨਸ਼ਾ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ। ਇਹ ਨਸ਼ਾ ਸਪਲਾਈ ਕਰਨ ਜਾ ਰਹੇ ਸਨ।

ਤਲਾਸ਼ੀ ਦੌਰਾਨ ਮਿਲੀ ਹੈਰੋਇਨ

ਪੁਲਿਸ ਨੇ ਅੱਗ ਦੱਸਿਆ ਕਿ ਦੋਵੇਂ ਨੌਜਵਾਨ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਤੋਂ ਹੈਰੋਇਨ ਦੀ ਖੇਪ ਲੈ ਕੇ ਜਾ ਰਹੇ ਸਨ ਤਾਂ ਪੁਲਿਸ ਨੇ ਨਿਹਾਲਾ ਕਲਚਾ ਅਤੇ ਗੰਦੂ ਕਲਚਾ ਟੀ ਪੁਆਇੰਟ ਕੋਲ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਤੋਂ ਦੋ ਪੈਕਟ ਹੈਰੋਇਨ ਬਰਾਮਦ ਹੋਈ। ਇਸ ਦਾ ਵਜ਼ਨ ਕਰੀਬ 1 ਕਿੱਲੋਗ੍ਰਾਮ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।