ਫਿਰੋਜ਼ਪੁਰ ‘ਚ ਨਸ਼ਾ ਤਸਰਕ ਦੇ ਘਰ ਚੋਂ ਮਿਲਿਆ ਤਹਿਖਾਨਾ, ਅਫੀਮ ਕੀਤੀ ਬਰਾਮਦ
ਐਸਐਸਪੀ ਭੁਪਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਤਹਿਤ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਨਸ਼ਾ ਤਸਕਰਾਂ ਵੱਲੋਂ ਨਸ਼ੇ ਵੇਚਣ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਫਿਰੋਜ਼ਪੁਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।

Ferozepur Drug Smuggler: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਦੇ ਹਿੱਸੇ ਵਜੋਂ, ਫਿਰੋਜ਼ਪੁਰ ਪੁਲਿਸ ਨੇ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਗੁਰਪ੍ਰਤਾਪ ਸਿੰਘ ਅਤੇ ਰਸ਼ਪਾਲ ਸਿੰਘ ਉਰਫ਼ ਪਾਲਾ ਗ੍ਰਿਫ਼ਤਾਰ ਕੀਤਾ ਹੈ। ਇਹ ਮੱਲਾਂਵਾਲਾ ਪਿੰਡ ਦੇ ਵਸਨੀਕ ਹਨ ਅਤੇ ਇਨ੍ਹਾਂ ਨੂੰ ਅੱਧੇ ਕਿਲੋਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਜਦੋਂ ਪੁਲਿਸ ਨੇ ਗੁਲਾਮ ਵਾਲਾ ਪਿੰਡ ਵਿੱਚ ਸਥਿਤ ਤਸਕਰ ਗੁਰਪ੍ਰਤਾਪ ਸਿੰਘ ਦੇ ਘਰ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਤਾਂ ਪੁਲਿਸ ਬੇਸਮੈਂਟ ਦੇਖ ਕੇ ਹੈਰਾਨ ਰਹਿ ਗਈ। ਬੇਸਮੈਂਟ ਵੱਲ ਜਾਣ ਵਾਲਾ ਰਸਤਾ ਕੱਪੜਿਆਂ ਦੀ ਅਲਮਾਰੀ ਦੇ ਪਿੱਛੇ ਜਾਂਦਾ ਹੈ।
ਫਿਰੋਜ਼ਪੁਰ ਦੇ ਐਸਐਸਪੀ ਭੁਪਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਤਹਿਤ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਨਸ਼ਾ ਤਸਕਰਾਂ ਵੱਲੋਂ ਨਸ਼ੇ ਵੇਚਣ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਫਿਰੋਜ਼ਪੁਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।
ਫਿਰੋਜ਼ਪੁਰ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਅੱਧੇ ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਸੀ ਅਤੇ ਤਲਾਸ਼ੀ ਦੌਰਾਨ ਫਿਰੋਜ਼ਪੁਰ ਪੁਲਿਸ ਇਨ੍ਹਾਂ ਨਸ਼ਾ ਤਸਕਰਾਂ ਦੁਆਰਾ ਉਨ੍ਹਾਂ ਦੇ ਘਰਾਂ ਵਿੱਚ ਬਣਾਏ ਗਏ ਬੇਸਮੈਂਟਾਂ ਤੱਕ ਪਹੁੰਚੀ ਅਤੇ ਉੱਥੋਂ ਸਾਮਾਨ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਕੋਈ ਵੀ ਚਾਲ ਸਫਲ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀਆਂ ਕਾਰਵਾਈਆਂ ਜਾਰੀ ਰਹੀਆਂ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ਿਆਂ ਤੋਂ ਮੁਕਤ ਹੋ ਜਾਵੇਗਾ।