ਫਿਰੋਜ਼ਪੁਰ ‘ਚ 9 ਕਿਲੋ ਹੈਰੋਇਨ ਬਰਾਮਦ, 2 ਲੱਖ ਡਰੱਗ ਮਨੀ ਤੇ ਮੋਟਰਸਾਈਕਲ ਜਬਤ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਤਸਕਰ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਆਯਾਤ ਕਰਦਾ ਸੀ ਅਤੇ ਫਿਰੋਜ਼ਪੁਰ ਅਤੇ ਨੇੜਲੇ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰਾਂ ਨੂੰ ਸਪਲਾਈ ਕਰਦਾ ਸੀ। ਗੁਪਤ ਜਾਣਕਾਰੀ ਦੇ ਆਧਾਰ 'ਤੇ, ਉਸਨੂੰ ਹੁਣ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ।

Ferozepur CIA Staff: ਜ਼ਿਲ੍ਹਾ ਫਿਰੋਜ਼ਪੁਰ ‘ਚ ਪੁਲਿਸ ਦੇ ਵੱਡੀ ਸਫ਼ਲਤਾ ਹੱਥ ਲੱਗੀ ਹੈ। CIA ਜੀਰਾ ਨੇ ਇੱਕ ਨੌਜਵਾਨ ਨੂੰ ਨਸ਼ੀਲੇ ਪਦਾਰਥਾਂ ਦੇ ਤਸਕਰੀ ਦੇ ਇਲਜ਼ਾਮਾਂ ਹੋਠ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ 9 ਕਿਲੋ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਉਸ ਕੋਲੋਂ 2 ਲੱਖ 10 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਪੁਲਿਸ ਉਮੀਦ ਕਰ ਰਹੀ ਹੈ ਕਿ ਇਸ ਨਾਲ ਹੋਰ ਵੀ ਮੁਲਜ਼ਮ ਕਾਬੂ ਹੋਣਗੇ।
ਡੀਆਈਜੀ ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵੱਡਾ ਨਸ਼ਾ ਤਸਕਰ ਹੈਰੋਇਨ ਦੀ ਖੇਪ ਸਪਲਾਈ ਕਰਨ ਲਈ ਜ਼ੀਰਾ ਸ਼ਹਿਰ ਆਇਆ ਹੈ। ਇਸ ‘ਤੇ ਪੁਲਿਸ ਨੇ ਵੱਖ-ਵੱਖ ਟੀਮਾਂ ਬਣਾ ਕੇ ਨਾਕਾਬੰਦੀ ਕੀਤੀ। ਇਸ ਦੌਰਾਨ ਇੱਕ ਨਸ਼ਾ ਤਸਕਰ ਆਪਣੇ ਸਾਥੀ ਨਾਲ ਮੋਟਰਸਾਈਕਲ ‘ਤੇ ਆ ਰਿਹਾ ਸੀ। ਜਦੋਂ ਉਸਨੂੰ ਰੋਕਿਆ ਗਿਆ ਤਾਂ ਉਸ ਕੋਲੋਂ 9 ਕਿਲੋ 400 ਗ੍ਰਾਮ ਹੈਰੋਇਨ ਅਤੇ 2,10,000 ਰੁਪਏ ਨਕਦ ਡਰੱਗ ਮਨੀ ਬਰਾਮਦ ਹੋਈ। ਉਸਦਾ ਇੱਕ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ, ਉਸਦੀ ਭਾਲ ਜਾਰੀ ਹੈ।
ਪੁਲਿਸ ਕਰ ਰਹੀ ਹੈ ਸਬੰਧਾਂ ਦੀ ਜਾਂਚ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਤਸਕਰ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਆਯਾਤ ਕਰਦਾ ਸੀ ਅਤੇ ਫਿਰੋਜ਼ਪੁਰ ਅਤੇ ਨੇੜਲੇ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰਾਂ ਨੂੰ ਸਪਲਾਈ ਕਰਦਾ ਸੀ। ਗੁਪਤ ਜਾਣਕਾਰੀ ਦੇ ਆਧਾਰ ‘ਤੇ, ਉਸਨੂੰ ਹੁਣ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ।
ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹੈਰੋਇਨ ਕਿੱਥੋਂ ਪ੍ਰਾਪਤ ਕੀਤੀ ਗਈ ਸੀ ਅਤੇ ਇਸਨੂੰ ਅੱਗੇ ਕਿਸਨੂੰ ਸਪਲਾਈ ਕੀਤਾ ਗਿਆ ਸੀ, ਤਾਂ ਜੋ ਨਸ਼ੇ ਦੀ ਇਸ ਲੜੀ ਨੂੰ ਤੋੜਿਆ ਜਾ ਸਕੇ। ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਦਾਅਵਾ ਕੀਤਾ ਹੈ ਕਿ ਜਲਦੀ ਹੀ ਇਸ ਮਾਮਲੇ ਵਿੱਚ ਵੱਡੀਆਂ ਮੱਛੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।