ਫਿਰੋਜ਼ਪੁਰ ‘ਚ ਜਮੀਨੀ ਵਿਵਾਦ ‘ਚ ਚੱਲੀਆਂ ਗੋਲੀਆਂ, 25 ਸਾਲਾ ਨੌਜਵਾਨ ਦੀ ਮੌਤ
ਫਿਰੋਜ਼ਪੁਰ ਐਸਪੀਡੀ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਗੁਰਵਿੰਦਰ ਸਿੰਘ ਦੇ ਨਾਲ ਮੌਕੇ ਤੇ ਪਹੁੰਚੇ ਲਖਵਿੰਦਰ ਸਿੰਘ ਦੇ ਬਿਆਨਾਂ 'ਤੇ 6 ਮੁਲਜ਼ਮਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਜਾਂਚ ਕੀਤੀ ਜਾ ਰਹੀ ਹੈ ਕਿ ਆਖਰਕਾਰ ਇਹ ਗੋਲੀ ਚੱਲਣ ਦਾ ਕੀ ਕਾਰਨ ਰਿਹਾ ਤੇ ਕਿੰਨਾ ਕਾਰਨਾਂ ਕਰਕੇ ਉਥੇ ਇਹ ਘਟਨਾ ਘਟੀ ਹੈ।

Ferozepur Firing: ਫਿਰੋਜ਼ਪੁਰ ਦੇ ਨਾਲ ਲੱਗਦੇ ਪਿੰਡ ਅਲਫੂਕੇ ਦੇ ਵਿੱਚ ਜਮੀਨੀ ਵਿਵਾਦ ਨੂੰ ਲੈ ਕੇ ਸ਼ੁਕਰਵਾਰ ਦੇਰ ਸ਼ਾਮ ਇੱਕ ਧਿਰ ਨੇ ਦੂਜੀ ਧਿਰ ‘ਤੇ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ਵਿੱਚ 25 ਸਾਲਾ ਗੁਰਵਿੰਦਰ ਸਿੰਘ ਨੂੰ ਗੋਲੀ ਲੱਗੀ ਸੀ ਅਤੇ ਉਹ ਜਖਮੀ ਹੋ ਗਿਆ ਸੀ। ਇਸ ਨੂੰ ਫਿਰੋਜ਼ਪੁਰ ਦੇ ਅਨਿਲ ਬਾਗੀ ਹਸਪਤਾਲ ‘ਚ ਇਲਾਜ ਦੇ ਲਈ ਦਾਖਲ ਕਰਾਇਆ ਗਿਆ।
ਇੱਥੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਲੁਧਿਆਣਾ ਦੇ ਕਿਸੇ ਪ੍ਰਾਈਵੇਟ ਹਸਪਤਾਲ ਦੇ ਵਿੱਚ ਇਲਾਜ ਦੇ ਲਈ ਰੈਫਰ ਕੀਤਾ ਗਿਆ ਸੀ। ਸ਼ਨੀਵਾਰ ਸਵੇਰੇ ਉਸ ਦੀ ਇਲਾਜ ਦੌਰਾਨ ਲੁਧਿਆਣਾ ਦੇ ਨਿਜੀ ਹਸਪਤਾਲ ਵਿੱਚ ਮੌਤ ਹੋ ਗਈ। ਇਸ ਮਾਮਲੇ ਨੂੰ ਲੈ ਕੇ ਫਿਰੋਜ਼ਪੁਰ ਪੁਲਿਸ ਨੇ 6 ਲੋਕਾਂ ‘ਤੇ ਹੱਤਿਆ ਦਾ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਫਿਰੋਜ਼ਪੁਰ ਐਸਪੀਡੀ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਗੁਰਵਿੰਦਰ ਸਿੰਘ ਦੇ ਨਾਲ ਮੌਕੇ ਤੇ ਪਹੁੰਚੇ ਲਖਵਿੰਦਰ ਸਿੰਘ ਦੇ ਬਿਆਨਾਂ ‘ਤੇ 6 ਮੁਲਜ਼ਮਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਜਾਂਚ ਕੀਤੀ ਜਾ ਰਹੀ ਹੈ ਕਿ ਆਖਰਕਾਰ ਇਹ ਗੋਲੀ ਚੱਲਣ ਦਾ ਕੀ ਕਾਰਨ ਰਿਹਾ ਤੇ ਕਿੰਨਾ ਕਾਰਨਾਂ ਕਰਕੇ ਉਥੇ ਇਹ ਘਟਨਾ ਘਟੀ ਹੈ।