Ferozpur News: 1 ਕਿਲੋ ਹੈਰੋਇਨ ਸਮੇਤ ਸਗੇ ਭਰਾ ਕਾਬੂ, ਪਾਕਿਸਤਾਨ ਤੋਂ ਮੰਗਵਾਉਂਦੇ ਸਨ ਨਸ਼ਾ | ferozpur 2 brothers arrest with heroine know full in punjabi Punjabi news - TV9 Punjabi

Ferozpur News: 1 ਕਿਲੋ ਹੈਰੋਇਨ ਸਮੇਤ ਸੱਕੇ ਭਰਾ ਕਾਬੂ, ਪਾਕਿਸਤਾਨ ਤੋਂ ਮੰਗਵਾਉਂਦੇ ਸਨ ਨਸ਼ਾ

Updated On: 

19 Sep 2024 11:02 AM

Ferozpur News: ਐਂਟੀ ਨਾਰਕੋਟਿਕ ਟਾਸਕ ਫੋਰਸ ਦੇ ਏਆਈਜੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਭਰਾਵਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਭਰਾ ਸਰਹੱਦ 'ਤੇ ਰਹਿੰਦੇ ਹਨ ਅਤੇ ਪਾਕਿਸਤਾਨ ਤੋਂ ਭਾਰਤੀ ਸਰਹੱਦ ਰਾਹੀਂ ਹੈਰੋਇਨ ਮੰਗਵਾਉਂਦੇ ਸਨ। ਡਰੋਨ ਅਤੇ ਇਕ ਵਾਰ ਫਿਰ ਉਸ ਨੇ ਹੈਰੋਇਨ ਮੰਗਵਾਈ ਜਿਸ ਨਾਲ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

Ferozpur News: 1 ਕਿਲੋ ਹੈਰੋਇਨ ਸਮੇਤ ਸੱਕੇ ਭਰਾ ਕਾਬੂ, ਪਾਕਿਸਤਾਨ ਤੋਂ ਮੰਗਵਾਉਂਦੇ ਸਨ ਨਸ਼ਾ

1 ਕਿਲੋ ਹੈਰੋਇਨ ਸਮੇਤ ਸਗੇ ਭਰਾ ਕਾਬੂ, ਪਾਕਿਸਤਾਨ ਤੋਂ ਮੰਗਵਾਉਂਦੇ ਸਨ ਨਸ਼ਾ

Follow Us On

Ferozpur News: ਐਂਟੀ ਨਾਰਕੋਟਿਕ ਟਾਸਕ ਫੋਰਸ ਨੇ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਹਬੀਬ ਵਾਲਾ ਦੇ ਰਹਿਣ ਵਾਲੇ ਦੋ ਸਗੇ ਭਰਾਵਾਂ ਨੂੰ 1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਹ ਡਰੋਨਾਂ ਰਾਹੀਂ ਸਰਹੱਦ ਪਾਰ ਤੋਂ ਨਸ਼ਾ ਮੰਗਵਾ ਕੇ ਵੱਖ-ਵੱਖ ਥਾਵਾਂ ‘ਤੇ ਭੇਜਦੇ ਸਨ, ਜਿਸ ਦੀ ਸੂਚਨਾ ਮਿਲਣ ‘ਤੇ ਐਂਟੀ ਨਾਰਕੋਟਿਕ ਟਾਸਕ ਫੋਰਸ ਨੇ ਇਨ੍ਹਾਂ ਦੋਵਾਂ ਭਰਾਵਾਂ ਨੂੰ ਇਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ ਅਤੇ ਇਨ੍ਹਾਂ ਦੋਵਾਂ ਭਰਾਵਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਉਹ ਇਹ ਹੈਰੋਇਨ ਕਿੱਥੇ ਵੇਚਣ ਜਾ ਰਹੇ ਸਨ ਅਤੇ ਉਨ੍ਹਾਂ ਕੋਲੋਂ ਪਹਿਲਾਂ ਹੀ ਮੰਗਵਾਈ ਗਈ ਹੈਰੋਇਨ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਐਂਟੀ ਨਾਰਕੋਟਿਕ ਟਾਸਕ ਫੋਰਸ ਦੇ ਏਆਈਜੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਭਰਾਵਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਭਰਾ ਸਰਹੱਦ ‘ਤੇ ਰਹਿੰਦੇ ਹਨ ਅਤੇ ਪਾਕਿਸਤਾਨ ਤੋਂ ਭਾਰਤੀ ਸਰਹੱਦ ਰਾਹੀਂ ਹੈਰੋਇਨ ਮੰਗਵਾਉਂਦੇ ਸਨ। ਡਰੋਨ ਅਤੇ ਇਕ ਵਾਰ ਫਿਰ ਉਸ ਨੇ ਹੈਰੋਇਨ ਮੰਗਵਾਈ ਜਿਸ ਨਾਲ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਸਰਹੱਦੀ ਇਲਾਕਿਆਂ ਵਿੱਚ ਵਧ ਰਹੇ ਮਾਮਲੇ

ਜੇਕਰ ਗੱਲ ਨਸ਼ਿਆਂ ਦੀ ਕੀਤੀ ਜਾਵੇ ਤਾਂ ਸੂਬੇ ਸਰਹੱਦੀ ਇਲਾਕਿਆਂ ਵਿੱਚ ਨਸ਼ੇ ਦੇ ਮਾਮਲਿਆਂ ਵਿੱਚ ਇਜ਼ਾਫਾ ਦੇਖਣ ਨੂੰ ਮਿਲਿਆ ਹੈ। ਜਿੱਥੇ ਹਰ ਦਿਨ ਪੰਜਾਬ ਪੁਲਿਸ ਜਾਂ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾਂਦਾ ਹੈ। ਪੰਜਾਬ ਦੇ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਨਸ਼ੇ ਨੂੰ ਲੈਕੇ ਸਵਾਲ ਚੁੱਕੇ ਹਨ। ਉਹਨਾਂ ਨੇ ਸਰਹੱਦੀ ਇਲਾਕਿਆਂ ਦਾ ਦੌਰਾ ਵੀ ਕੀਤਾ ਸੀ। ਜਿਸ ਨੂੰ ਲੈਕੇ ਸਿਆਸਤ ਵੀ ਭਖੀ ਸੀ।

ਪਾਕਿਸਤਾਨ ਕਰ ਰਿਹਾ ਹਰਕਤ

ਪਾਕਿਸਤਾਨ ਆਏ ਦਿਨ ਆਪਣੀ ਨਾਪਾਕਿ ਹਰਕਤ ਕਰਦਾ ਹੈ। ਉਹ ਡਰੋਨ ਰਾਹੀਂ ਜਾਂ ਕਿਸੇ ਹੋਰ ਤਰੀਕੇ ਨਾਲ ਨਸ਼ੇ ਭਾਰਤ ਵਾਲੇ ਪਾਸੇ ਪੰਜਾਬ ਵਿੱਚ ਭੇਜ ਦਾ ਹੈ। ਜਿਸ ਤੋਂ ਬਾਅਦ ਤਸਕਰ ਬੀਐੱਸਐਫ ਤੋਂ ਨਜ਼ਰ ਲੁਕੋਕੇ ਇਸ ਨਸ਼ੇ ਨੂੰ ਅੱਗੇ ਮਾਰਕਿਟ ਵਿੱਚ ਲੈਕੇ ਜਾਂਦੇ ਹਨ। ਬੇਸ਼ੱਕ ਭਾਰਤ ਸਰਕਾਰ ਨੇ ਸਰਹੱਦ ਉੱਪਰ ਐਂਟੀ ਡਰੋਨ ਸਿਸਟਮ ਸਥਾਪਿਤ ਕੀਤਾ ਹੈ ਪਰ ਨਸ਼ੇ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।

Exit mobile version