ਬੰਡਾਲਾ ਬੇਅਦਬੀ ਦੇ ਮੁਲਜ਼ਮ ‘ਤੇ ਤਲਵਾਰਾਂ ਨਾਲ ਹਮਲਾ, ਹੋਈ ਮੌਤ
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਬੀਰ ਸਿੰਘ ਪਿੰਡ ਬੰਡਾਲਾ ਵਿੱਚ ਕੱਲ੍ਹ ਬਾਅਦ ਦੁਪਹਿਰ ਇੱਕ ਨੌਜਵਾਨ ਬਖਸ਼ੀਸ਼ ਉਰਫ਼ ਗੋਲਾ ਨੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਕਰ ਦਿੱਤੀ। ਆਲੇ-ਦੁਆਲੇ ਦੇ ਲੋਕਾਂ ਨੇ ਉਸ ਨੂੰ ਮੌਕੇ 'ਤੇ ਹੀ ਫੜ ਲਿਆ ਅਤੇ ਇਕੱਠੀ ਹੋਈ ਭੀੜ ਨੇ ਮੁਲਜ਼ਮ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ।
ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ਵਿੱਚ ਇੱਕ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਇਕੱਠੀ ਹੋਈ ਭੜਕੀ ਭੀੜ ਨੇ ਦੋਸ਼ੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਰੋਂਦੇ ਹੋਏ ਦੱਸਿਆ ਕਿ ਉਸ ਦੇ ਲੜਕੇ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ ਅਤੇ ਉਹ 2 ਸਾਲਾਂ ਤੋਂ ਦਵਾਈ ‘ਤੇ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਬੀਰ ਸਿੰਘ ਪਿੰਡ ਬੰਡਾਲਾ ਵਿੱਚ ਕੱਲ੍ਹ ਬਾਅਦ ਦੁਪਹਿਰ ਇੱਕ ਨੌਜਵਾਨ ਬਖਸ਼ੀਸ਼ ਉਰਫ਼ ਗੋਲਾ ਨੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦਿੱਤੇ। ਆਲੇ-ਦੁਆਲੇ ਦੇ ਲੋਕਾਂ ਨੇ ਉਸ ਨੂੰ ਮੌਕੇ ‘ਤੇ ਹੀ ਫੜ ਲਿਆ ਅਤੇ ਇਕੱਠੀ ਭੀੜ ਨੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਪੁਲਿਸ ਨੌਜਵਾਨ ਨੂੰ ਨਿੱਜੀ ਹਸਪਤਾਲ ਲੈ ਗਈ ਜਿੱਥੇ ਉਸ ਦੀ ਮੌਤ ਹੋ ਗਈ। ਸੇਵਾਦਾਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਨੌਜਵਾਨ ਪਹਿਲਾਂ ਕਦੇ ਨਹੀਂ ਆਇਆ ਸੀ।
ਭੀੜ ਨੇ ਕੀਤਾ ਕਤਲ
ਥਾਣਾ ਸਿਟੀ ਦੇ ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਬੰਡਾਲਾ ਵਿੱਚ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ਵਿੱਚ ਇੱਕ ਨੌਜਵਾਨ ਨੇ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੀ, ਜਿਸ ਕਾਰਨ ਆਸ-ਪਾਸ ਦੀ ਸੰਗਤ ਨੇ ਉਸ ਨੂੰ ਮੌਕੇ ਤੇ ਹੀ ਫੜ ਲਿਆ ਅਤੇ ਉਕਤ ਨੌਜਵਾਨ ਦੀ ਕੁੱਟਮਾਰ ਕੀਤੀ।