ਬੰਡਾਲਾ ਬੇਅਦਬੀ ਦੇ ਮੁਲਜ਼ਮ 'ਤੇ ਤਲਵਾਰ ਨਾਲ ਹਮਲਾ, ਹੋਈ ਮੌਤ | Ferozpur bandala sacrilege of guru granth sahib ji accused killed by mob video know full detail punjabi Punjabi news - TV9 Punjabi

ਬੰਡਾਲਾ ਬੇਅਦਬੀ ਦੇ ਮੁਲਜ਼ਮ ‘ਤੇ ਤਲਵਾਰਾਂ ਨਾਲ ਹਮਲਾ, ਹੋਈ ਮੌਤ

Updated On: 

06 May 2024 14:00 PM

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਬੀਰ ਸਿੰਘ ਪਿੰਡ ਬੰਡਾਲਾ ਵਿੱਚ ਕੱਲ੍ਹ ਬਾਅਦ ਦੁਪਹਿਰ ਇੱਕ ਨੌਜਵਾਨ ਬਖਸ਼ੀਸ਼ ਉਰਫ਼ ਗੋਲਾ ਨੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਕਰ ਦਿੱਤੀ। ਆਲੇ-ਦੁਆਲੇ ਦੇ ਲੋਕਾਂ ਨੇ ਉਸ ਨੂੰ ਮੌਕੇ 'ਤੇ ਹੀ ਫੜ ਲਿਆ ਅਤੇ ਇਕੱਠੀ ਹੋਈ ਭੀੜ ਨੇ ਮੁਲਜ਼ਮ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ।

ਬੰਡਾਲਾ ਬੇਅਦਬੀ ਦੇ ਮੁਲਜ਼ਮ ਤੇ ਤਲਵਾਰਾਂ ਨਾਲ ਹਮਲਾ, ਹੋਈ ਮੌਤ

ਬੇਅਦਬੀ ਦੇ ਮੁਲਜ਼ਮ ਦੀ cctv ਕੈਮਰਿਆਂ ਵਿੱਚ ਕੈਦ ਹੋਈ ਤਸਵੀਰ

Follow Us On

ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ਵਿੱਚ ਇੱਕ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਇਕੱਠੀ ਹੋਈ ਭੜਕੀ ਭੀੜ ਨੇ ਦੋਸ਼ੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਰੋਂਦੇ ਹੋਏ ਦੱਸਿਆ ਕਿ ਉਸ ਦੇ ਲੜਕੇ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ ਅਤੇ ਉਹ 2 ਸਾਲਾਂ ਤੋਂ ਦਵਾਈ ‘ਤੇ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਬੀਰ ਸਿੰਘ ਪਿੰਡ ਬੰਡਾਲਾ ਵਿੱਚ ਕੱਲ੍ਹ ਬਾਅਦ ਦੁਪਹਿਰ ਇੱਕ ਨੌਜਵਾਨ ਬਖਸ਼ੀਸ਼ ਉਰਫ਼ ਗੋਲਾ ਨੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦਿੱਤੇ। ਆਲੇ-ਦੁਆਲੇ ਦੇ ਲੋਕਾਂ ਨੇ ਉਸ ਨੂੰ ਮੌਕੇ ‘ਤੇ ਹੀ ਫੜ ਲਿਆ ਅਤੇ ਇਕੱਠੀ ਭੀੜ ਨੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਪੁਲਿਸ ਨੌਜਵਾਨ ਨੂੰ ਨਿੱਜੀ ਹਸਪਤਾਲ ਲੈ ਗਈ ਜਿੱਥੇ ਉਸ ਦੀ ਮੌਤ ਹੋ ਗਈ। ਸੇਵਾਦਾਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਨੌਜਵਾਨ ਪਹਿਲਾਂ ਕਦੇ ਨਹੀਂ ਆਇਆ ਸੀ।

ਭੀੜ ਨੇ ਕੀਤਾ ਕਤਲ

ਥਾਣਾ ਸਿਟੀ ਦੇ ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਬੰਡਾਲਾ ਵਿੱਚ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ਵਿੱਚ ਇੱਕ ਨੌਜਵਾਨ ਨੇ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੀ, ਜਿਸ ਕਾਰਨ ਆਸ-ਪਾਸ ਦੀ ਸੰਗਤ ਨੇ ਉਸ ਨੂੰ ਮੌਕੇ ਤੇ ਹੀ ਫੜ ਲਿਆ ਅਤੇ ਉਕਤ ਨੌਜਵਾਨ ਦੀ ਕੁੱਟਮਾਰ ਕੀਤੀ।

Exit mobile version