ਗੈਂਗਸਟਰ ਅਤੇ ਤਸਕਰ ਦੀਪਾ ਨੂੰ ਪੁਲਿਸ ਨੇ ਕੀਤਾ ਕਾਬੂ, ਹਥਿਆਰ ਅਤੇ ਨਸ਼ੀਲੇ ਪਦਾਰਥ ਕੀਤੇ ਗਏ ਬਰਾਮਦ

jarnail-singhtv9-com
Published: 

02 Mar 2025 10:48 AM

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ- ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਟੀਮ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਉਕਤ ਜਗ੍ਹਾ 'ਤੇ ਦੀਪਾ ਦੀ ਗਤੀਵਿਧੀ ਵੱਧ ਰਹੀ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਨੂੰ ਪਿੰਡ ਘੱਲ ਖੁਰਦ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਗੈਂਗਸਟਰ ਅਤੇ ਤਸਕਰ ਦੀਪਾ ਨੂੰ ਪੁਲਿਸ ਨੇ ਕੀਤਾ ਕਾਬੂ, ਹਥਿਆਰ ਅਤੇ ਨਸ਼ੀਲੇ ਪਦਾਰਥ ਕੀਤੇ ਗਏ ਬਰਾਮਦ
Follow Us On

ਪੰਜਾਬ ਪੁਲਿਸ ਦੀ ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਫਿਰੋਜ਼ਪੁਰ ਦੇ ਪਿੰਡ ਘੱਲਾ ਖੁਰਦ ਨੇੜੇ ਪਾਕਿਸਤਾਨ ਸਰਹੱਦ ‘ਤੇ ਸਰਗਰਮ ਤਸਕਰ ਹਰਦੀਪ ਸਿੰਘ ਦੀਪਾ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਫਿਰੋਜ਼ਪੁਰ ਦੇ ਪਿੰਡ ਘੱਲਾ ਖੁਰਦ ਦਾ ਰਹਿਣ ਵਾਲਾ ਹੈ ਅਤੇ ਉਸੇ ਇਲਾਕੇ ਵਿੱਚ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਨਸ਼ੀਲੇ ਪਦਾਰਥ ਵੇਚਦਾ ਸੀ। ਪੁਲਿਸ ਨੇ ਉਸ ਕੋਲੋਂ ਤਿੰਨ ਆਧੁਨਿਕ ਹਥਿਆਰ ਅਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ- ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਟੀਮ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਉਕਤ ਜਗ੍ਹਾ ‘ਤੇ ਦੀਪਾ ਦੀ ਗਤੀਵਿਧੀ ਵੱਧ ਰਹੀ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਨੂੰ ਪਿੰਡ ਘੱਲ ਖੁਰਦ ਤੋਂ ਗ੍ਰਿਫ਼ਤਾਰ ਕੀਤਾ ਗਿਆ। ਜਲਦੀ ਹੀ ਪੁਲਿਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਅਤੇ ਪੁੱਛਗਿੱਛ ਲਈ ਉਸਨੂੰ ਰਿਮਾਂਡ ‘ਤੇ ਲਵੇਗੀ।

ਮੁਲਜ਼ਮ ਖਿਲਾਫ ਹੈ ਮਾਮਲਾ ਦਰਜ

ਪੁਲਿਸ ਨੇ ਮੁਲਜ਼ਮਾਂ ਤੋਂ 3 ਪਿਸਤੌਲ (ਇੱਕ ਗਲੌਕ ਪਿਸਤੌਲ, ਇੱਕ ਬੇਰੇਟਾ .30 ਐਮਐਮ ਪਿਸਤੌਲ, ਇੱਕ ਪੰਪ ਐਕਸ਼ਨ ਗੰਨ), 141 ਵੱਖ-ਵੱਖ ਕਾਰਤੂਸ (9 ਐਮਐਮ, .30 ਕੈਲੀਬਰ, 12 ਬੋਰ), 45 ਗ੍ਰਾਮ ਹੈਰੋਇਨ ਅਤੇ ਇੱਕ ਸਵਿਫਟ ਕਾਰ ਬਰਾਮਦ ਕੀਤੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ ਸੂਬੇ ਵਿੱਚ ਅੱਤਵਾਦ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਰਹੱਦ ਪਾਰ ਤੋਂ ਪ੍ਰਾਪਤ ਕੀਤੇ ਗਏ ਸਨ। ਮੁਲਜ਼ਮ ਵਿਰੁੱਧ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਫਾਜ਼ਿਲਕਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।