ਫਿਰੋਜ਼ਪੁਰ ਪੁਲਿਸ ਨੇ ਹੈਰੋਇਨ ਸਮੇਤ 2 ਲੋਕਾਂ ਨੂੰ ਕੀਤਾ ਕਾਬੂ, ਪਿਛਲੇ ਸਾਲ 63 Kg ਹੋਈ ਸੀ ਬਰਾਮਦਗੀ

Published: 

05 Jan 2025 09:27 AM

SSP ਫ਼ਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ 2024 ਵਿੱਚ ਕੁੱਲ 63 ਕਿਲੋ 777 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ 1 ਕਰੋੜ 11 ਲੱਖ 16 ਹਜ਼ਾਰ 320 ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਐਸ.ਐਸ.ਪੀ. ਨੇ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਦੀ ਕਾਰਵਾਈ ਇਸ ਤਰ੍ਹਾਂ ਵੀ ਅੱਗੇ ਵੀ ਜਾਣਕਾਰੀ ਰਹੇਗੀ।

ਫਿਰੋਜ਼ਪੁਰ ਪੁਲਿਸ ਨੇ ਹੈਰੋਇਨ ਸਮੇਤ 2 ਲੋਕਾਂ ਨੂੰ ਕੀਤਾ ਕਾਬੂ, ਪਿਛਲੇ ਸਾਲ 63 Kg ਹੋਈ ਸੀ ਬਰਾਮਦਗੀ

ਫਿਰੋਜ਼ਪੁਰ ਪੁਲਿਸ ਨੇ ਹੈਰੋਇਨ ਸਮੇਤ 2 ਲੋਕਾਂ ਨੂੰ ਕੀਤਾ ਕਾਬੂ, ਪਿਛਲੇ ਸਾਲ 63 Kg ਹੋਈ ਸੀ ਬਰਾਮਦਗੀ

Follow Us On

ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਨੂੰ ਲੈ ਕੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿੱਚ ਵੱਖ-ਵੱਖ ਮਾਮਲਿਆਂ ਵਿੱਚ 3 ਕਿਲੋ 885 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਫਿਰੋਜ਼ਪੁਰ ਦੀ ਐਸ.ਐਸ.ਪੀ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਫ਼ਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ 358 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ, ਜੋ ਕਿ ਵੱਖ-ਵੱਖ ਥਾਵਾਂ ‘ਤੇ ਜਾ ਕੇ ਹੈਰੋਇਨ ਵੇਚਦੇ ਸਨ।

ਸੌਮਿਆ ਮਿਸ਼ਰਾ ਨੇ ਦੱਸਿਆ ਕਿ ਫ਼ਿਰੋਜ਼ਪੁਰ ਸ਼ਹਿਰ ਵਿੱਚ ਪਹਿਲਾਂ ਵੀ ਇਨ੍ਹਾਂ ਖ਼ਿਲਾਫ਼ ਐਨਡੀਪੀਐਸ ਤਹਿਤ ਕੇਸ ਦਰਜ ਹਨ। ਫਿਰੋਜ਼ਪੁਰ ਪੁਲਿਸ ਨੇ ਵੱਖ-ਵੱਖ ਮਾਮਲਿਆਂ ‘ਚ 3 ਕਿਲੋ 885 ਗ੍ਰਾਮ ਹੈਰੋਇਨ ਬਰਾਮਦ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

2024 ਵਿੱਚ 63 ਕਿਲੋ ਹੈਰੋਇਨ ਕੀਤੀ ਜ਼ਬਤ

ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ SSP ਫ਼ਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ 2024 ਵਿੱਚ ਕੁੱਲ 63 ਕਿਲੋ 777 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ 1 ਕਰੋੜ 11 ਲੱਖ 16 ਹਜ਼ਾਰ 320 ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਐਸ.ਐਸ.ਪੀ. ਨੇ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਦੀ ਕਾਰਵਾਈ ਇਸ ਤਰ੍ਹਾਂ ਵੀ ਅੱਗੇ ਵੀ ਜਾਣਕਾਰੀ ਰਹੇਗੀ।

ਨਵੇਂ ਸਾਲ ਦੇ ਪਹਿਲੇ 3 ਦਿਨ ਬਰਾਮਦ ਹੋਇਆ ਨਸ਼ਾ

ਐਸ.ਐਸ.ਪੀ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਨਵੇਂ ਸਾਲ ਦੇ ਪਹਿਲੇ ਦਿਨ ਫਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਹੈ। ਦਿਹਾਤੀ ਫਿਰੋਜ਼ਪੁਰ ਅਧੀਨ ਪੈਂਦੇ ਥਾਣਿਆਂ ਦੀ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।

ਛੋਟੀ ਉਮਰ ਦੇ ਨੌਜਵਾਨ ਵੇਚ ਰਹੇ ਨੇ ਨਸ਼ਾ

ਐਸ.ਐਸ.ਪੀ ਨੇ ਚਿੰਤਾ ਜਾਹਿਰ ਕਰਦਿਆਂ ਦੱਸਿਆਂ ਕਿ ਜੋ ਨਸ਼ੇ ਸਮੇਤ ਮੁਲਜ਼ਮ ਕਾਬੂ ਕੀਤੇ ਗਏ ਹਨ। ਉਹਨਾਂ ਵਿੱਚੋ ਇੱਕ ਦੀ ਉਮਰ 21 ਸਾਲ ਅਤੇ ਦੂਜੇ ਦੀ ਮੁਲਜ਼ਮ ਦੀ ਉਮਰ 23 ਸਾਲ ਹੈ। ਇਹ ਨੌਜਵਾਨ ਬਹੁਤ ਘੱਟ ਉਮਰ ਵਿੱਚ ਗੈਰ ਕਾਨੂੰਨੀ ਕੰਮ ਕਰ ਰਹੇ ਹਨ।