ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਕੀਤਾ ਕਾਬੂ | ferozpur Vigilance Bureau arrest ASI in bribe case know full in punjabi Punjabi news - TV9 Punjabi

ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਕੀਤਾ ਕਾਬੂ

Updated On: 

17 Aug 2024 19:21 PM

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਜਾ ਕੇ ਦੱਸਿਆ ਕਿ ਉਸ ਦੇ ਛੋਟੇ ਭਰਾ ਖਿਲਾਫ ਥਾਣਾ ਗੁਰੂਹਰਸਹਾਏ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿਚ ਰਾਜ਼ੀਨਾਮਾ ਹੋ ਗਿਆ ਸੀ। ਪਰ ਫਿਰ ਵੀ ਉਕਤ ਮਾਮਲੇ ਸਬੰਧੀ ਸ਼ਿਕਾਇਤਕਰਤਾ ਨੇ ਮੁੜ ਥਾਣੇ ਵਿੱਚ ਦਰਖਾਸਤ ਦਿੱਤੀ। ਜਿਸ ਦੀ ਜਾਂਚ ਦੌਰਾਨ ਉਕਤ ਏ.ਐਸ.ਆਈ. ਗੁਰਦੀਪ ਸਿੰਘ ਨੇ ਭਰਾ ਨੂੰ ਥਾਣੇ ਬੁਲਾਇਆ ਅਤੇ ਉਸ ਦੀ ਰਿਹਾਈ ਦੇ ਬਦਲੇ 1,50,000 ਰੁਪਏ ਦੀ ਮੰਗ ਕੀਤੀ।

ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਕੀਤਾ ਕਾਬੂ

Follow Us On

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਥਾਣਾ ਗੁਰੂਹਰਸਹਾਏ, ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਤਾਇਨਾਤ ਏ.ਐਸ.ਆਈ. ਗੁਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਅੱਜ ਇੱਥੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਖੁੰਦੜ ਉਤਾੜ, ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸ਼ਿਕਾਇਤ ਅਤੇ ਰਿਕਾਰਡਿੰਗ ਦੇ ਆਧਾਰ ‘ਤੇ ਗਿ੍ਫ਼ਤਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੀ

ਪੁਲਿਸ ਮਾਮਲੇ ਦੇ ਸਬੰਧ ਵਿੱਚ ਮੰਗੀ ਸੀ ਰਿਸ਼ਵਤ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਜਾ ਕੇ ਦੱਸਿਆ ਕਿ ਉਸ ਦੇ ਛੋਟੇ ਭਰਾ ਖਿਲਾਫ ਥਾਣਾ ਗੁਰੂਹਰਸਹਾਏ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿਚ ਰਾਜ਼ੀਨਾਮਾ ਹੋ ਗਿਆ ਸੀ। ਪਰ ਫਿਰ ਵੀ ਉਕਤ ਮਾਮਲੇ ਸਬੰਧੀ ਸ਼ਿਕਾਇਤਕਰਤਾ ਨੇ ਮੁੜ ਥਾਣੇ ਵਿੱਚ ਦਰਖਾਸਤ ਦਿੱਤੀ। ਜਿਸ ਦੀ ਜਾਂਚ ਦੌਰਾਨ ਉਕਤ ਏ.ਐਸ.ਆਈ. ਗੁਰਦੀਪ ਸਿੰਘ ਨੇ ਭਰਾ ਨੂੰ ਥਾਣੇ ਬੁਲਾਇਆ ਅਤੇ ਉਸ ਦੀ ਰਿਹਾਈ ਦੇ ਬਦਲੇ 1,50,000 ਰੁਪਏ ਦੀ ਮੰਗ ਕੀਤੀ

ਜ਼ਮਾਨਤ ਨਾ ਮਿਲਣ ਦਾ ਦਿਖਾਇਆ ਡਰ

ਜਦੋਂ ਸ਼ਿਕਾਇਤਕਰਤਾ ਧਿਰ ਨੇ ਰਿਸ਼ਵਤ ਨਾ ਦਿੱਤੀ ਤਾਂ ਉਸ ਦੇ ਭਰਾ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਬਾਅਦ 7 ਦਿਨ ਦਾ ਰਿਮਾਂਡ ਮਿਲਣ ਅਤੇ ਜ਼ਮਾਨਤ ਨਾ ਹੋਣ ਦਾ ਡਰ ਦਿਖਾ ਕੇ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈ ਲਏ। ਸ਼ਿਕਾਇਤਕਰਤਾ ਨੇ ਇਹ ਵੀ ਇਲਜ਼ਾਮ ਲਾਇਆ ਕਿ ਉਕਤ ਏ.ਐਸ.ਆਈ. ਗੁਰਮੀਤ ਸਿੰਘ ਨੇ ਆਪਣੇ ਭਰਾ ਦਾ ਫੋਨ ਅਤੇ ਪਰਸ ਮਾਮਲੇ ਵਿੱਚ ਸ਼ਾਮਲ ਨਾ ਕਰਨ ਦੇ ਬਦਲੇ 10 ਹਜ਼ਾਰ ਰੁਪਏ ਹੋਰ ਮੰਗੇ, ਜੋ ਕਿ ਦਰਜ ਹੋ ਗਿਆ।

ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਨੇ ਕੀਤੀ ਕਾਰਵਾਈ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਫਿਜੋਪੁਰ ਰੇਂਜ ਪੁਲਿਸ ਸਟੇਸ਼ਨ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਏ.ਐਸ.ਆਈ. ਗੁਰਮੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Exit mobile version