ਭੀਖ ਮੰਗਣ ‘ਤੇ ਅੰਮ੍ਰਿਤਸਰ ‘ਚ FIR ਦਰਜ, ਔਰਤ ਬੱਚਿਆਂ ਦਾ ਕਰਦੀ ਸੀ ਇਸਤੇਮਾਲ

lalit-sharma
Updated On: 

14 Jul 2025 19:22 PM

ਥਾਣਾ ਮੁਖੀ ਰੋਬਿਨ ਹੰਸ ਨੇ ਦੱਸਿਆ ਕਿ ਇਹ ਐਕਸ਼ਨ ਡੀਸੀ ਦਫ਼ਤਰ ਤੋਂ ਮਿਲੀ ਲਿਖਤੀ ਸ਼ਿਕਾਇਤ 'ਤੇ ਲਿਆ ਗਿਆ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿੱਚ ਇਹ ਵੀ ਜਾਂਚ ਕੀਤੀ ਜਾਵੇਗੀ ਕਿ ਇਹ ਭੀਖ ਮੰਗਣ ਵਾਲੇ ਲੋਕ ਕਿਸ ਇਲਾਕੇ ਤੋਂ ਹਨ, ਅਤੇ ਕੀ ਬੱਚੇ ਉਨ੍ਹਾਂ ਦੇ ਹੀ ਹਨ ਜਾਂ ਨਹੀਂ।

ਭੀਖ ਮੰਗਣ ਤੇ ਅੰਮ੍ਰਿਤਸਰ ਚ FIR ਦਰਜ, ਔਰਤ ਬੱਚਿਆਂ ਦਾ ਕਰਦੀ ਸੀ ਇਸਤੇਮਾਲ
Follow Us On

ਪੰਜਾਬ ਸਰਕਾਰ ਵੱਲੋਂ ਸੜਕਾਂ ਤੇ ਚੌਕਾਂ ‘ਤੇ ਭੀਖ ਮੰਗਣ ਦੀ ਪ੍ਰਥਾ ਖ਼ਿਲਾਫ ਅਭਿਆਨ ਸ਼ੁਰੂ ਕੀਤਾ ਹੈ। ਇਸ ਦੇ ਤਹਿਤ ਅੰਮ੍ਰਿਤਸਰ ‘ਚ ਪਹਿਲੀ ਵੱਡੀ ਕਾਰਵਾਈ ਹੋਈ ਹੈ। ਡੀਸੀ ਦਫ਼ਤਰ ਤੋਂ ਮਿਲੇ ਹੁਕਮਾਂ ਦੇ ਆਧਾਰ ‘ਤੇ ਰਣਜੀਤ ਐਵਨਿਊ ਪੁਲਿਸ ਨੇ ਇੱਕ ਔਰਤ ਨਿਰਮਲਾ ਦੇ ਖ਼ਿਲਾਫ ਐਫਆਈਆਰ ਦਰਜ ਕੀਤੀ ਹੈ, ਜੋ ਬੱਚਿਆਂ ਨੂੰ ਅੱਗੇ ਕਰਕੇ ਗੱਡੀਆਂ ਤੇ ਜਾ ਰਹੇ ਮੁਸਾਫ਼ਰਾਂ ਕੋਲੋਂ ਭੀਖ ਮੰਗ ਰਹੀ ਸੀ।

ਥਾਣਾ ਮੁਖੀ ਰੋਬਿਨ ਹੰਸ ਨੇ ਪੁਸ਼ਟੀ ਕੀਤੀ ਕਿ ਇਹ ਕਾਰਵਾਈ ਡੀਸੀ ਦਫ਼ਤਰ ਦੀ ਸ਼ਿਕਾਇਤ ‘ਤੇ ਹੋਈ ਹੈ। ਸਰਕਾਰ ਹੁਣ ਇਹ ਵੀ ਜਾਂਚੇ ਕਰੇਗੀ ਕਿ ਇਹ ਲੋਕ ਕਿੱਥੋਂ ਦੇ ਰਹਿਣ ਵਾਲੇ ਹਨ ਅਤੇ ਬੱਚੇ ਕਿਨ੍ਹਾਂ ਦੇ ਹਨ।

ਭੀਖ ਮੰਗਣ ਲਈ ਬੱਚਿਆ ਦਾ ਇਸਤੇਮਾਲ

ਅੰਮ੍ਰਿਤਸਰ ਵਿੱਚ ਸੜਕਾਂ ਤੇ ਚੌਕਾਂ ‘ਤੇ ਭੀਖ ਮੰਗਣ ਵਾਲਿਆਂ ਦੀ ਗਿਣਤੀ ‘ਚ ਆ ਰਹੇ ਲਗਾਤਾਰ ਵਾਧ ਰਹੀ ਹੈ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਖ਼ਤ ਰਵੈਇਆ ਅਪਣਾਇਆ ਹੈ। ਪੁਲਿਸ ਨੇ ਨਿਰਮਲਾ ਨਾਮ ਦੀ ਔਰਤ ਦੇ ਖ਼ਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਅਨੁਸਾਰ ਨਿਰਮਲਾ ਨਾਮ ਦੀ ਇੱਕ ਔਰਤ ਸੜਕ ‘ਤੇ ਗੱਡੀਆਂ ਕੋਲ ਜਾ ਕੇ ਬੱਚਿਆਂ ਨੂੰ ਅੱਗੇ ਕਰਕੇ ਭੀਖ ਮੰਗ ਰਹੀ ਸੀ।

ਥਾਣਾ ਮੁਖੀ ਰੋਬਿਨ ਹੰਸ ਨੇ ਦੱਸਿਆ ਕਿ ਇਹ ਐਕਸ਼ਨ ਡੀਸੀ ਦਫ਼ਤਰ ਤੋਂ ਮਿਲੀ ਲਿਖਤੀ ਸ਼ਿਕਾਇਤ ‘ਤੇ ਲਿਆ ਗਿਆ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿੱਚ ਇਹ ਵੀ ਜਾਂਚ ਕੀਤੀ ਜਾਵੇਗੀ ਕਿ ਇਹ ਭੀਖ ਮੰਗਣ ਵਾਲੇ ਲੋਕ ਕਿਸ ਇਲਾਕੇ ਤੋਂ ਹਨ, ਅਤੇ ਕੀ ਬੱਚੇ ਉਨ੍ਹਾਂ ਦੇ ਹੀ ਹਨ ਜਾਂ ਨਹੀਂ।

ਭੀਖ ਮਾਫ਼ੀਆ ਖਿਲਾਫ਼ ਕਾਰਵਾਈ

ਜ਼ਿਕਰਯੋਗ ਹੈ ਕਿ ਇਹ ਅੰਮ੍ਰਿਤਸਰ ਦੀ ਪਹਿਲੀ ਕਾਰਵਾਈ ਹੈ। ਇਸ ਨਾਲ ਸੰਦੇਸ਼ ਸਾਫ਼ ਹੈ ਕਿ ਭੀਖ ਮੰਗਣ ਦੀ ਵਿਵਸਥਾ ਪਿੱਛੇ ਲੁਕੇ ਮਾਫੀਆ ਤੇ ਢਾਂਚਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਦਾ ਇਹ ਕਦਮ ਸਿਰਫ ਕਾਨੂੰਨੀ ਨਹੀਂ, ਸਮਾਜਕ ਸੁਧਾਰ ਵੱਲ ਵੀ ਇੱਕ ਅਹਿਮ ਕਦਮ ਸਾਬਤ ਹੋ ਰਿਹਾ ਹੈ।