Firing in Adampur: ਜਲੰਧਰ ਦੇ ਆਦਮਪੁਰ ‘ਚ ਬਦਮਾਸ਼ਾ ਵੱਲੋਂ ਅੰਨ੍ਹੇਵਾਹ ਫਾਇਰਿੰਗ, ਗੋਲੀ ਲੱਗਣ ਨਾਲ ਜ਼ਖਮੀ ਹੋਇਆ ਨੌਜਵਾਨ
ਜਲੰਧਰ ਦੇ ਆਦਮਪੁਰ 'ਚ ਪਿੰਡ ਭਡਿਆਣਾ ਪਿੰਡ ਵਿੱਚ ਤਿੰਨ ਹਮਲਾਵਰਾਂ ਨੇ ਨੌਜਵਾਨ 'ਤੇ ਗੋਲੀਬਾਰੀ ਕਰ ਦਿੱਤੀ। ਡਾਕਟਰਾਂ ਵੱਲੋਂ ਨੌਜਵਾਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਜਲੰਧਰ ਨਿਊਜ਼। ਜਲੰਧਰ ਦੇ ਹਲਕਾ ਆਦਮਪੁਰ ‘ਚ ਪਿੰਡ ਭਡਿਆਣਾ ਪਿੰਡ ਵਿੱਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ 3 ਹਮਲਾਵਰਾਂ ਨੇ ਦਾਮੁਦਾ ਪਿੰਡ ਦੇ ਰਹਿਣ ਵਾਲੇ ਇੱਕ ਨੌਜਵਾਨ ‘ਤੇ ਗੋਲੀਆਂ (Firing) ਚਲਾ ਦਿੱਤੀਆਂ। ਘਟਨਾ ਦੌਰਾਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ।
ਨੌਜਵਾਨ ਦੀ ਪਛਾਣ ਮਹਾਵੀਰ ਵਜੋਂ ਹੋਈ ਹੈ, ਜਿਸ ਨੂੰ ਸਿਵਲ ਹਸਪਤਾਲ (Civil Hospital) ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਨੌਜਵਾਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।