ਅੰਮ੍ਰਿਤਸਰ ਵਿੱਚ ਲੋਹੜੀ 'ਤੇ ਫਾਈਰਿੰਗ
ਅੰਮ੍ਰਿਤਸਰ ਵਿੱਚ ਲੋਹੜੀ ਦੇ ਤਿਉਹਾਰ ਦੌਰਾਨ ਕਾਨੂੰਨ ਵਿਵਸਥਾ ਨੂੰ ਚੁਣੌਤੀ ਦੇਣ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ। ਮਜੀਠਾ ਰੋਡ ਇਲਾਕੇ ਵਿੱਚ ਕੁਝ ਨੌਜਵਾਨਾਂ ਨੇ ਪਤੰਗ ਉਡਾਉਂਦੇ ਹੋਏ ਸਰੇਆਮ ਗੋਲੀਆਂ ਚਲਾਈਆਂ। ਗੋਲੀਬਾਰੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਵਾਇਰਲ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਨੌਜਵਾਨ ਲੋਹੜੀ ਮਨਾਉਂਦੇ ਸਮੇਂ ਹਵਾ ਵਿੱਚ ਗੋਲੀਆਂ ਚਲਾ ਰਹੇ ਹਨ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ, ਹਾਲਾਂਕਿ ਖੁਸ਼ਕਿਸਮਤੀ ਨਾਲ ਕੋਈ ਜ਼ਖਮੀ ਨਹੀਂ ਹੋਇਆ।
ਮੁਲਜ਼ਮਾਂ ਦੀ ਹੋਈ ਪਛਾਣ, ਛੇਤੀ ਹੋਵੇਗੀ ਗ੍ਰਿਫਤਾਰੀ – ਪੁਲਿਸ
ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਹਰਕਤ ਵਿੱਚ ਆ ਗਈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਵਾਇਰਲ ਵੀਡੀਓ ਦੇ ਆਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤਿਉਹਾਰਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾਉਣ ਅਤੇ ਅਜਿਹੀਆਂ ਗੈਰ-ਕਾਨੂੰਨੀ ਅਤੇ ਖਤਰਨਾਕ ਗਤੀਵਿਧੀਆਂ ਤੋਂ ਦੂਰ ਰਹਿਣ।