ਜਲੰਧਰ ‘ਚ ਛਿੰਝ ਮੇਲੇ ਦੌਰਾਨ ਚੱਲੀਆਂ ਗੋਲੀਆਂ: ਮੇਲੇ ‘ਚ ਹਿੱਸਾ ਲੈ ਰਹੀ ਜਥੇਬੰਦੀ ਨੇ ਕੀਤੀ ਫਾਇਰਿੰਗ;
Firing in Chhinj Mela: ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਜਾਂਚ ਲਈ ਡੀਐਸਪੀ ਆਦਮਪੁਰ ਅਤੇ ਪਤਾਰਾ ਥਾਣੇ ਦੀ ਪੁਲਿਸ ਮੌਕੇ ਤੇ ਪਹੁੰਚ ਗਈ ਸੀ। ਘਟਨਾ ਵਾਲੀ ਥਾਂ 'ਤੇ ਜਦੋਂ ਗੋਲੀਬਾਰੀ ਹੋਈ ਤਾਂ ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਫੈਲ ਗਈ। ਪੁਲਿਸ ਨੇ ਇਸ ਮਾਮਲੇ 'ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਜਲੰਧਰ ਵਿੱਚ ਆਦਮਪੁਰ ਨੇੜੇ ਪਤਾਰਾ ਪਿੰਡ ਵਿੱਚ ਵੀਰਵਾਰ ਦੇਰ ਸ਼ਾਮ ਛਿੰਝ ਮੇਲੇ ਦੇ ਪ੍ਰਬੰਧਕਾਂ ਦਾ ਇੱਕ ਸੰਸਥਾ ਨਾਲ ਝਗੜਾ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਕਿ ਸੰਗਠਨ ਦੇ ਨਾਲ ਆਏ ਕੁਝ ਬਦਮਾਸ਼ਾਂ ਨੇ ਆਪਣੀਆਂ ਰਾਈਫਲਾਂ ਨਾਲ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਇਸ ਮਾਮਲੇ ‘ਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਇਨ੍ਹਾਂ ਦੀ ਪਛਾਣ ਸੁਦਾਗਰ ਸਿੰਘ ਅਤੇ ਹਰਜੋਤ ਸਿੰਘ ਵਾਸੀ ਪਿੰਡ ਕਪੂਰ, ਪਤਾਰਾ ਵਜੋਂ ਹੋਈ ਹੈ। ਇਸ ਤੋਂ ਇਲਾਵਾ ਮਾਮਲੇ ਵਿਚ 4 ਸ਼ੱਕੀਆਂ ਅਮਨਦੀਪ ਸਿੰਘ ਉਰਫ਼ ਅਮਨਾ, ਅਮਨਦੀਪ ਸਿੰਘ, ਹਰਜੋਤ ਸਿੰਘ, ਅਕਾਲਜੋਤ ਸਿੰਘ ਅਤੇ ਰਾਜਵੀਰ ਸਿੰਘ ਵਾਸੀ ਜਲੰਧਰ ਨੂੰ ਨਾਮਜ਼ਦ ਕੀਤਾ ਗਿਆ ਹੈ।
ਮੁਲਜ਼ਮਾਂ ਕੋਲੋਂ ਆਧੁਨਿਕ ਹਥਿਆਰ ਬਰਾਮਦ – ਐਸਐਸਪੀ
ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਦੋ ਨਿਹੰਗਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ ਪੁਲਿਸ ਨੇ ਇੱਕ .315 ਬੋਰ ਦੀ ਰਾਈਫਲ, ਇੱਕ .32 ਬੋਰ ਰਿਵਾਲਵਰ ਅਤੇ ਇੱਕ ਏਅਰ ਗਨ ਸਮੇਤ ਕਈ ਲਾਇਸੰਸੀ ਹਥਿਆਰ ਬਰਾਮਦ ਕੀਤੇ ਹਨ। ਮੁਲਜ਼ਮਾਂ ਕੋਲੋਂ ਕੁਝ ਤੇਜ਼ਧਾਰ ਹਥਿਆਰ ਅਤੇ ਇੱਕ ਕਾਰ ਵੀ ਬਰਾਮਦ ਹੋਈ ਹੈ।
ਮੁਲਜ਼ਮਾਂ ਖ਼ਿਲਾਫ਼ ਬੀਐਨਐਸ 2023 ਦੀਆਂ ਧਾਰਾਵਾਂ 109, 125, 190 ਅਤੇ 191 (3) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 27 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈਣ ਦੀ ਤਿਆਰੀ ਕਰ ਰਹੀ ਹੈ ਤਾਂ ਜੋਂ ਇਨ੍ਹਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕੇ।
ਪਤਾਰਾ ਦੇ ਪਿੰਡ ਕੰਗਣੀਵਾਲ ਵਿੱਚ ਹੋਏ ਇਸ ਛਿੰਝ ਮੇਲੇ ਦੀ ਪ੍ਰਬੰਧਕ ਉਕਤ ਪਿੰਡ ਦੀ ਸਾਬਕਾ ਸਰਪੰਚ ਹਰਜੀਤ ਕੌਰ ਸੀ। ਮੇਲੇ ਵਿੱਚ ਵੱਖ-ਵੱਖ ਜਥੇਬੰਦੀਆਂ ਭਾਗ ਲੈਣ ਲਈ ਪਹੁੰਚੀਆਂ ਹੋਈਆਂ ਸਨ। ਇਨ੍ਹਾਂ ਵਿੱਚੋਂ ਇੱਕ ਸੰਸਥਾ ਦਾ ਮੇਲੇ ਦੇ ਪ੍ਰਬੰਧਕਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿੱਚ ਜ਼ਬਰਦਸਤ ਬਹਿਸ ਹੋ ਗਈ। ਜਿਸ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਜਥੇਬੰਦੀ ਦੇ ਨਾਲ ਆਏ ਇੱਕ ਵਿਅਕਤੀ ਨੇ ਆਪਣੀ ਰਾਈਫਲ ਤੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਇਹ ਵੀ ਪੜ੍ਹੋ
In a swift response to the public display and discharge of firearms, Jalandhar Rural Police has arrested two individuals who allegedly brandished weapons and fired shots in the air during a traditional Chinj Mela within the jurisdiction of Police Station Patara. pic.twitter.com/Ss5E8svz1r
— Jalandhar Range Police (@JalandharRange) November 8, 2024
ਗੋਲੀਆਂ ਚਲਾਉਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਮਾਮਲੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਡੀਐਸਪੀ ਆਦਮਪੁਰ ਕੁਲਵੰਤ ਸਿੰਘ ਅਤੇ ਪਤਾਰਾ ਥਾਣੇ ਦੇ ਐਸਐਚਓ ਹਰਦੇਵ ਪ੍ਰੀਤ ਸਿੰਘ ਆਪਣੀਆਂ ਟੀਮਾਂ ਨਾਲ ਜਾਂਚ ਲਈ ਮੌਕੇ ਤੇ ਪੁੱਜੇ। ਉਨ੍ਹਾਂ ਕਿਹਾ ਕਿ ਘਟਨਾ ਵਾਲੀ ਥਾਂ ਦੀ ਜਾਂਚ ਕਰ ਲਈ ਗਈ ਹੈ ਅਤੇ ਜਲਦੀ ਹੀ ਮਾਮਲੇ ਦੀ ਐਫਆਈਆਰ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।