ਅੰਮ੍ਰਿਤਸਰ ਦੇ ਗੁਰੂ ਤੇਗ ਬਹਾਦਰ ਫਲੈਟਾਂ ‘ਚ ਰਜਿੰਸ਼ ਦੇ ਚਲਦੇ ਚੱਲੀ ਗੋਲੀ, ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਜਾਰੀ

Published: 

29 Jul 2023 12:50 PM

ਅੰਮ੍ਰਿਤਸਰ ਦੇ ਗੁਰੂ ਤੇਗ ਬਹਾਦੁਰ ਫਲੈਟਾਂ ਵਿੱਚ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਦੇ ਗੁਰੂ ਤੇਗ ਬਹਾਦਰ ਫਲੈਟਾਂ ਚ ਰਜਿੰਸ਼ ਦੇ ਚਲਦੇ ਚੱਲੀ ਗੋਲੀ, ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਜਾਰੀ
Follow Us On

ਅੰਮ੍ਰਿਤਸਰ ਨਿਊਜ਼: ਅੰਮ੍ਰਿਤਸਰ ਦੇ ਫਲੈਟਾਂ ਦੇ ਵਿੱਚ ਪਿਛਲੇ ਦਿਨੀਂ ਕੁਝ ਨੌਜਵਾਨਾਂ ਵੱਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਗਈ। ਇਸ ਪੂਰੀ ਘਟਨਾ ਦੀ ਸੀਸੀਟੀਵੀ ਸਾਹਮਣੇ ਆਈ ਹੈ। ਜਿਸ ਵਿੱਚ ਸਭ ਸਾਫ ਦਿਖਾਈ ਦੇ ਰਹਾ ਹੈ ਕਿ ਵੱਡੀ ਗਿਣਤੀ ਵਿੱਚ ਮੋਟਰਸਾਈਕਲਾਂ (Motor Cycle) ‘ਤੇ ਸਵਾਰ ਨੌਜਵਾਨ ਹਥਿਆਰਾਂ ਨਾਲ ਲੈਸ ਦਿਖਾਈ ਦੇ ਰਹੇ ਹਨ। ਜਿਨ੍ਹਾਂ ਵੱਲੋਂ ਫਲੈਟਾਂ ਵਿੱਚ ਗੋਲੀਬਾਰੀ ਕੀਤੀ ਗਈ।

ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ

ਇਹ ਪੂਰਾ ਮਾਮਲਾ ਅੰਮ੍ਰਿਤਸਰ ਦੇ ਗੁਰੂ ਤੇਗ ਬਹਾਦੁਰ ਫਲੈਟਾਂ ਦਾ ਹੈ। ਜਿਥੋਂ ਦੇ ਰਹਿਣ ਵਾਲੇ ਸਾਜਨ ਨਾਮ ਦੇ ਨੌਜਵਾਨ ਵੱਲੋਂ ਆਪਣੇ ਹੀ ਇਲਾਕੇ ਦੇ ਸੁਖ ਨਾਮ ਦੇ ਵਿਅਕਤੀ ‘ਤੇ ਦੋਸ਼ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸੁਖ ਨਾਮ ਦਾ ਵਿਅਕਤੀ ਜੋ ਕਿ ਮੈਨੂੰ ਨਸ਼ਾ ਵੇਚਣ ਲਈ ਕਹਿੰਦਾ ਸੀ ਪਰ ਜਦੋਂ ਮੈਂ ਨਹੀਂ ਮਣਿਆ ਤਾਂ ਉਸ ਨੇ ਪਹਿਲਾਂ ਮੈਨੂੰ ਫੋਨ ‘ਤੇ ਧਮਕਾਇਆ ਅਤੇ ਬਾਅਦ ਵਿੱਚ ਸਾਡੇ ਇਲਾਕੇ ਵਿੱਚ ਕੁਝ ਅਣਪਛਾਤੇ ਵਿਅਕਤੀ ਨਾਲ ਆ ਕੇ ਗੋਲਿਆਂ ਚਲਾਇਆ।

ਇਹ ਪੂਰੀ ਘਟਨਾ ਸੀਸੀਟੀਵੀ (CCTV) ਵਿੱਚ ਕੈਦ ਹੋਈ। ਉਸ ਨੇ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸ਼ਨ ਤੋਂ ਇਨਸ਼ਾਫ ਦੀ ਮੰਗ ਕਰਦੇ ਹਾਂ।

ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ

ਇਸ ਸੰਬਧੀ ਥਾਣਾ ਮਕਬੂਲ ਪੁਰਾ ਦੇ ਐਸਐਚਓ ਅਮੋਲਕ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਗੁਰੂ ਤੇਗ ਬਹਾਦਰ ਫਲੈਟਾਂ ਵਿੱਚ ਦੇਰ ਸ਼ਾਮ ਗੋਲ਼ੀ ਚੱਲੀ ਹੈ। ਉਨ੍ਹਾਂ ਵੱਲੋਂ ਮਨੋਜ ਕੁਮਾਰ ਦੇ ਬਿਆਨਾਂ ‘ਤੇ ਮੁਕਦਮਾ ਦਰਜ ਕੀਤਾ ਗਿਆ ਸੀ। ਪੁਲਿਸ (Police) ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਸੁੱਖ ਜੋਕੀ ਸ਼ਾਮ ਨਗਰ ਇਲਾਕ਼ੇ ਦਾ ਰਿਹਣ ਵਾਲਾ ਹੈ ਅਤੇ ਕਿਸੇ ਕੰਮ ਨੂੰ ਲੈਕੇ ਉਹ ਉਥੇ ਆਈਆ ਹੋਈ ਸੀ।

ਜਦੋਂ ਉਹ ਵਾਪਿਸ ਜਾ ਰਿਹਾ ਸੀ ਤਾਂ ਇਸ ਦਾ ਮਨੋਜ ਅਤੇ ਉਸ ਦੀ ਪਤਨੀ ਨਾਲ ਤਕਰਾਰ ਹੋ ਗਈ। ਜਿਸ ਦੇ ਚੱਲਦੇ ਉਸ ਨੇ ਅਗਲੇ ਦਿਨ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਹਵਾਈ ਫਾਇਰ ਕੀਤਾ। ਐਸਐਓ ਨੇ ਕਿਹਾ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਜਲਦ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Related Stories