ਮੋਗਾ ‘ਚ ਕਬੱਡੀ ਖਿਡਾਰੀ ਨੂੰ ਮਾਰੀ ਗੋਲੀ, ਬਾਈਕ ਸਵਾਰ ਬਦਮਾਸ਼ ਕਬੂਤਰ ਦੇਖਣ ਦੇ ਬਹਾਨੇ ਘਰ ‘ਚ ਵੜੇ
ਮੋਗਾ ਵਿੱਚ ਇੱਕ ਕਬੱਡੀ ਖਿਡਾਰੀ ਦਾ ਘਰ ਵਿੱਚ ਵੜ ਕੇ ਗੋਲੀਆਂ ਚੱਲਾ ਦਿੱਤੀਆਂ। ਇਹ ਘਟਨਾ ਨਿਹਾਲ ਸਿੰਘ ਵਾਲਾ ਦੀ ਹੈ। ਜਿੱਥੇ ਬਾਈਕ 'ਤੇ ਆਏ ਦੋ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਹਰਵਿੰਦਰ ਸਿੰਘ ਬਿੰਦਰੀ ਪਿੰਡ ਧੂੜਕੋਟ ਰਣ ਸਿੰਘ ਦਾ ਵਸਨੀਕ ਸੀ। ਫਿਲਹਾਲ ਪਰਿਵਾਰਕ ਮੈਂਬਰ ਵੀ ਇਸ ਬਾਰੇ ਕੋਈ ਗੱਲ ਨਹੀਂ ਕਰ ਰਹੇ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਨਿਊਜ਼। ਪੰਜਾਬ ਵਿੱਚ ਲਗਾਤਾਰ ਵਧ ਰਹਿਆਂ ਅਪਰਾਧਿਕ ਵਾਰਦਾਤਾਂ ਵਿਚਾਲੇ ਇੱਕ ਅਜਿਹੀ ਵਾਰਦਾਤ ਸਾਹਮਣੇ ਆਈ ਹੈ। ਜਿਸ ਨੂੰ ਸੁਣ ਕੇ ਤੁਸੀਂ ਹੈਰਨ ਹੋ ਜਾਓਗੇ। ਮੋਗਾ ਵਿੱਚ ਇੱਕ ਕਬੱਡੀ ਖਿਡਾਰੀ ਦਾ ਘਰ ਵਿੱਚ ਵੜ ਕੇ ਗੋਲੀਆਂ ਚੱਲਾ ਦਿੱਤੀਆਂ। ਇਹ ਘਟਨਾ ਨਿਹਾਲ ਸਿੰਘ ਵਾਲਾ ਦੀ ਹੈ। ਜਿੱਥੇ ਬਾਈਕ ‘ਤੇ ਆਏ ਦੋ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
ਹਮਲੇ ਵਿੱਚ ਜ਼ਖ਼ਮੀ ਹੋਏ ਕਬੱਡੀ ਖਿਡਾਰੀ ਦੀ ਪਛਾਣ ਹਰਵਿੰਦਰ ਸਿੰਘ ਬਿੰਦਰੀ ਵਜੋਂ ਹੋਈ ਹੈ। ਦੱਸ ਦਈਏ ਕਿ ਹਰਵਿੰਦਰ ਸਿੰਘ ਬਿੰਦਰੀ ਪਿੰਡ ਧੂੜਕੋਟ ਰਣ ਸਿੰਘ ਦਾ ਵਸਨੀਕ ਸੀ। ਉਸ ਨੂੰ ਪਿੰਡ ਤੋਂ ਆਮ ਆਦਮੀ ਪਾਰਟੀ ਵੱਲੋਂ ਸਰਪੰਚ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਗਿਆ ਸੀ।


