ਮੋਗਾ ‘ਚ ਕਬੱਡੀ ਖਿਡਾਰੀ ਨੂੰ ਮਾਰੀ ਗੋਲੀ, ਬਾਈਕ ਸਵਾਰ ਬਦਮਾਸ਼ ਕਬੂਤਰ ਦੇਖਣ ਦੇ ਬਹਾਨੇ ਘਰ ‘ਚ ਵੜੇ
ਮੋਗਾ ਵਿੱਚ ਇੱਕ ਕਬੱਡੀ ਖਿਡਾਰੀ ਦਾ ਘਰ ਵਿੱਚ ਵੜ ਕੇ ਗੋਲੀਆਂ ਚੱਲਾ ਦਿੱਤੀਆਂ। ਇਹ ਘਟਨਾ ਨਿਹਾਲ ਸਿੰਘ ਵਾਲਾ ਦੀ ਹੈ। ਜਿੱਥੇ ਬਾਈਕ 'ਤੇ ਆਏ ਦੋ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਹਰਵਿੰਦਰ ਸਿੰਘ ਬਿੰਦਰੀ ਪਿੰਡ ਧੂੜਕੋਟ ਰਣ ਸਿੰਘ ਦਾ ਵਸਨੀਕ ਸੀ। ਫਿਲਹਾਲ ਪਰਿਵਾਰਕ ਮੈਂਬਰ ਵੀ ਇਸ ਬਾਰੇ ਕੋਈ ਗੱਲ ਨਹੀਂ ਕਰ ਰਹੇ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਘਰ ਅੰਦਰ ਦਾਖਲ ਹੋ ਚਲਾਈਆਂ ਗੋਲਿਆਂ
ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ ਸਾਢੇ 6 ਵਜੇ ਦੇ ਕਰੀਬ ਵਾਪਰੀ। ਜਦੋਂ ਬਾਈਕ ‘ਤੇ ਸਵਾਰ ਦੋ ਬਦਮਾਸ਼ ਕਬੂਤਰ ਦੇਖਣ ਦੇ ਬਹਾਨੇ ਇੱਕ ਕਬੱਡੀ ਖਿਡਾਰੀ ਦੇ ਘਰ ਅੰਦਰ ਦਾਖਲ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਮੌਕਾ ਦੇਖ ਕੇ ਬਿੰਦਰੀ ‘ਤੇ ਗੋਲੀਆਂ ਚੱਲਾ ਦਿੱਤੀਆਂ। ਜਿਸ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।ਪੂਰੇ ਪਿੰਡ ‘ਚ ਮਚਿਆ ਹੜਕੰਪ
ਇਸ ਦਾ ਪਤਾ ਲੱਗਦਿਆਂ ਹੀ ਪਿੰਡ ‘ਚ ਹੜਕੰਪ ਮੱਚ ਗਿਆ। ਬਿੰਦਰੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆ ਜ਼ਖਮੀ ਹਰਵਿੰਦਰ ਸਿੰਘ ਦੀ ਮਾਤਾ ਕੁਲਵਿੰਦਰ ਕੌਰ ਨੇ ਦੱਸਿਆ ਕਿ ਸਵੇਰੇ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ ‘ਤੇ ਉਸ ਦੇ ਘਰ ਪਹੁੰਚੇ ਅਤੇ ਆਪਣੇ ਆਪ ਨੂੰ ਕਬੂਤਰ ਵੇਚਣ ਵਾਲਾ ਦੱਸਦੇ ਹੋਏ ਉਨ੍ਹਾਂ ਦੇ ਲੜਕੇ ਨੂੰ ਮਿਲਣ ਲਈ ਕਿਹਾ। ਜਿਸ ਤੋਂ ਬਾਅਦ ਜਿਵੇਂ ਹੀ ਉਸ ਨੇ ਆਪਣੇ ਪੁੱਤਰ ਨੂੰ ਬੁਲਾਇਆ ਤਾਂ ਉਨ੍ਹਾਂ ਨੇ ਉਸ ‘ਤੇ ਗੋਲੀਆਂ ਚੱਲਾ ਦਿੱਤੀਆਂ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਕੁਲਵਿੰਦਰ ਕੌਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਸ ਨੂੰ ਆਪਣੇ ਲੜਕੇ ਵੱਲੋਂ ਕਿਸੇ ਕਿਸਮ ਦੀ ਧਮਕੀ ਜਾਂ ਕਿਸੇ ਨਾਲ ਕਿਸੇ ਕਿਸਮ ਦੀ ਦੁਸ਼ਮਣੀ ਹੋਣ ਬਾਰੇ ਕੋਈ ਜਾਣਕਾਰੀ ਨਹੀਂ ਸੀ। ਜ਼ਖਮੀ ਦੀ ਹਰਵਿੰਦਰ ਸਿੰਘ ਦੀ ਮਾਂ ਨੇ ਇਨਸਾਫ ਦੀ ਅਪੀਲ ਕੀਤੀ ਹੈ। ਜਾਣਕਾਰੀ ਦਿੰਦਿਆ ਡੀਐਸਪੀ ਮਨਜੀਤ ਸਿੰਘ ਨੇ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਲਹਾਲ ਪੁਲਿਸ ਮਾਮਲੇ ਦੀ ਕਈ ਪਹਿਲੂਆਂ ਤੋਂ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। 2 ਨਕਾਬਪੋਸ਼ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ। ਜਿਨ੍ਹਾਂ ਦੀ ਸੀਸੀਵੀਟੀ ਪੁਲਿਸ ਦੇ ਹੱਥ ਲੱਗ ਗਈ ਹੈ।
Follow Us
