Firing on Shopkeeper: ਗੁਰਦਾਸਪੁਰ ‘ਚ ਅਣਪਛਾਤੇ ਵਿਅਕਤੀ ਨੇ ਚਲਾਈਆਂ ਗੋਲੀਆਂ, ਇੱਕ ਜਖਮੀ

tv9-punjabi
Updated On: 

25 Apr 2023 16:27 PM

Crime News: ਪੁਲਿਸ ਮੁਤਾਬਕ, ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਸਦੀ ਦੁਕਾਨਦਾਰ ਨਾਲ ਕੀ ਦੁਸ਼ਮਣੀ ਸੀ। ਉਸਨੇ ਅਚਾਨਕ ਕਿਉਂ ਇਸ ਵਾਰਦਾਨ ਨੂੰ ਅੰਜਾਮ ਦਿੱਤਾ ਹੈ। ਗੁਰਦਾਸਪੁਰ ਤੋਂ ਬਿਸ਼ਬਰ ਬਿੱਟੂ ਦੀ ਰਿਪੋਰਟ

Loading video
Follow Us On

ਗੁਰਦਾਸਪੁਰ ਨਿਊਜ। ਇਥੋਂ ਦੇ ਕਸਬਾ ਧਾਰੀਵਾਲ ਚ ਦੇਰ ਸ਼ਾਮ ਇੱਕ ਸੁਨਿਆਰੇ ਦੀ ਦੁਕਾਨ ਤੇ ਅਣਪਛਾਤੇ ਵਿਅਕਤੀ ਵਲੋਂ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ। ਅਚਾਨਕ ਵਾਪਰੀ ਇਸ ਘਟਨਾ ਵਿੱਚ ਦੁਕਾਨ ਦਾ ਮਾਲਕ ਗੰਭੀਰ ਰੂਪ ਨਾਲ ਜਖਮੀ ਹੋ ਗਿਆ। ਜਿਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ, ਅਮਿਤ ਧੁਨਾਂ ਆਪਣੀ ਸੁਨੀਆਰੇ ਦੀ ਦੁਕਾਨ ਤੇ ਬੈਠਾ ਹੋਇਆ ਸੀ ਕਿ ਅਚਾਨਕ ਉੱਥੇ ਪਹੁੰਚੇ ਇਕ ਅਣਪਛਾਤੇ ਸ਼ਖਸ ਨੇ ਉਸ ਉੱਤੇ ਗੋਲੀਆਂ ਚਲਾ ਦਿੱਤੀਆਂ। ਉਸਨੇ ਪੀੜਤ ਤੇ ਤਿੰਨ ਰਾਉਂਡ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਅਮਿਤ ਗੰਭੀਰ ਰੂਪ ਵਿੱਚ ਜਖਮੀ ਹੋ ਗਏ। ਨੇੜਲੇ ਲੋਕਾਂ ਨੂੰ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਜਖਮੀ ਨੌਜਵਾਨ ਦੀ ਹਾਲਤ ਗੰਭੀਰ

ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀ ਦੁਕਾਨਦਾਰ ਨੂੰ ਇਲਾਜ ਲਈ ਗੁਰਦਾਸਪੁਰ ਹਸਪਤਾਲ ਚ ਦਾਖਿਲ ਕਰਵਾਇਆ। ਪਰ ਉਸਦੀ ਗੰਭੀਰ ਹਾਲਤ ਦੇਖਦੇ ਹੋਏ ਡਾਕਟਰਾਂ ਨੂੰ ਉਸ ਨੂੰ ਅੰਮ੍ਰਿਤਸਰ ਹਸਪਤਾਲ ਚ ਰੈਫਰ ਕਰ ਦਿੱਤਾ। ਪੁਲਿਸ ਨੇ ਮੌਕੇ ਤੋਂ ਗੋਲੀਆਂ ਤੇ ਤਿੰਨ ਖੋਲ ਬਰਾਮਦ ਕੀਤੇ ਹਨ।

ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਜਿਸ ਦੇ ਆਧਾਰ ਤੇ ਛੇਤੀ ਹੀ ਮੁਲਜਮ ਨੂੰ ਕਾਬੂ ਕਰ ਲਿਆ ਜਾਵੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ