ਜਲੰਧਰ ਦੀ ਨਿੱਜੀ ਯੂਨੀਵਰਸਿਟੀ ਦੇ ਗੇਟ ‘ਤੇ ਚੱਲੀਆਂ ਗੋਲੀਆਂ; ਇਕ ਦੀ ਮੌਤ, 2 ਜ਼ਖਮੀ
ਜਲੰਧਰ ਦੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ 'ਤੇ ਗੋਲੀਆਂ ਚੱਲੀਆਂ ਹਨ। ਦੱਸ ਦਈਏ ਕਿ ਇੱਕ ਨੌਜਵਾਨਾਂ 'ਤੇ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

ਕਪੂਰਥਲਾ ਨਿਊਜ਼। ਜਲੰਧਰ-ਫਗਵਾੜਾ ਰੋਡ ‘ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਕੋਲ ਖੜ੍ਹੇ ਨੌਜਵਾਨਾਂ ‘ਤੇ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ। ਉਨ੍ਹਾਂ ਉਥੇ ਗੋਲੀਆਂ ਵੀ ਚਲਾਈਆਂ। ਇਸ ਹਮਲੇ ਵਿੱਚ ਇੱਕ ਨੌਜਵਾਨ ਜਿਸ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਵਜੋਂ ਹੋਈ ਹੈ, ਉਸ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਇਸ ਹਮਲੇ ‘ਚ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।
ਹਮਲੇ ‘ਚ ਜ਼ਖਮੀ ਹੋਏ ਅਰਜਨ ਸਿੰਘ ਰਾਣਾ ਜੋ ਕਿ ਫਗਵਾੜਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਦੱਸਿਆ ਕਿ ਉਹ, ਉਸ ਦਾ ਭਰਾ ਹਰਪ੍ਰੀਤ ਅਤੇ ਦੋਸਤ ਸੌਰਭ ਆਪਣੇ ਦੋਸਤ ਮਨੀ ਨੂੰ ਛੱਡਣ ਲਈ ਕਿਸੇ ਹੋਰ ਪੀਜੀ ਜਾ ਰਹੇ ਸਨ। ਉਹ ਲਾਅ ਗੇਟ ਕੋਲ ਖੜ੍ਹਾ ਸੀ। ਇਸ ਦੌਰਾਨ ਕਰੀਬ 25 ਤੋਂ 30 ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਏ। ਸਾਰਿਆਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਨੇ ਉਸ ‘ਤੇ ਹਮਲਾ ਕਰ ਦਿੱਤਾ।