ਜਲੰਧਰ ਦੀ ਨਿੱਜੀ ਯੂਨੀਵਰਸਿਟੀ ਦੇ ਗੇਟ ‘ਤੇ ਚੱਲੀਆਂ ਗੋਲੀਆਂ; ਇਕ ਦੀ ਮੌਤ, 2 ਜ਼ਖਮੀ

Updated On: 

09 Sep 2023 14:58 PM

ਜਲੰਧਰ ਦੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ 'ਤੇ ਗੋਲੀਆਂ ਚੱਲੀਆਂ ਹਨ। ਦੱਸ ਦਈਏ ਕਿ ਇੱਕ ਨੌਜਵਾਨਾਂ 'ਤੇ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

ਜਲੰਧਰ ਦੀ ਨਿੱਜੀ ਯੂਨੀਵਰਸਿਟੀ ਦੇ ਗੇਟ ਤੇ ਚੱਲੀਆਂ ਗੋਲੀਆਂ; ਇਕ ਦੀ ਮੌਤ, 2 ਜ਼ਖਮੀ
Follow Us On

ਕਪੂਰਥਲਾ ਨਿਊਜ਼। ਜਲੰਧਰ-ਫਗਵਾੜਾ ਰੋਡ ‘ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਕੋਲ ਖੜ੍ਹੇ ਨੌਜਵਾਨਾਂ ‘ਤੇ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ। ਉਨ੍ਹਾਂ ਉਥੇ ਗੋਲੀਆਂ ਵੀ ਚਲਾਈਆਂ। ਇਸ ਹਮਲੇ ਵਿੱਚ ਇੱਕ ਨੌਜਵਾਨ ਜਿਸ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਵਜੋਂ ਹੋਈ ਹੈ, ਉਸ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਇਸ ਹਮਲੇ ‘ਚ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

ਹਮਲੇ ‘ਚ ਜ਼ਖਮੀ ਹੋਏ ਅਰਜਨ ਸਿੰਘ ਰਾਣਾ ਜੋ ਕਿ ਫਗਵਾੜਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਦੱਸਿਆ ਕਿ ਉਹ, ਉਸ ਦਾ ਭਰਾ ਹਰਪ੍ਰੀਤ ਅਤੇ ਦੋਸਤ ਸੌਰਭ ਆਪਣੇ ਦੋਸਤ ਮਨੀ ਨੂੰ ਛੱਡਣ ਲਈ ਕਿਸੇ ਹੋਰ ਪੀਜੀ ਜਾ ਰਹੇ ਸਨ। ਉਹ ਲਾਅ ਗੇਟ ਕੋਲ ਖੜ੍ਹਾ ਸੀ। ਇਸ ਦੌਰਾਨ ਕਰੀਬ 25 ਤੋਂ 30 ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਏ। ਸਾਰਿਆਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਨੇ ਉਸ ‘ਤੇ ਹਮਲਾ ਕਰ ਦਿੱਤਾ।

ਨਿੱਜੀ ਹਸਪਤਾਲ ਲੈ ਕੇ ਪਹੁੰਚੇ

ਅਰਜੁਨ ਨੇ ਦੱਸਿਆ ਕਿ ਕੁਝ ਹਮਲਾਵਰਾਂ ਕੋਲ ਪਿਸਤੌਲ ਵੀ ਸਨ। ਉਨ੍ਹਾਂ ਨੇ ਆਉਂਦੇ ਹੀ ਉਸ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਜ਼ਖਮੀ ਹਰਪ੍ਰੀਤ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਅਰਜੁਨ ਨੇ ਦੱਸਿਆ ਕਿ ਉਸ ਦੇ ਭਰਾ ਹਰਪ੍ਰੀਤ ਦੇ ਸਿਰ ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਉਹ ਇੱਥੇ ਇੱਕ ਜੂਸ ਬਾਰ ਵਿੱਚ ਕੰਮ ਕਰਦਾ ਸੀ।

ਪੁਲਿਸ ਮੁਲਾਜ਼ਮਾਂ ਨਾਲ ਘੁੰਮਦਾ ਇੱਕ ਮੁਲਜ਼ਮ

ਅਰਜਨ ਸਿੰਘ ਰਾਣਾ ਨੇ ਦੱਸਿਆ ਕਿ ਉਨ੍ਹਾਂ ‘ਤੇ ਹਮਲਾ ਕਰਨ ਵਾਲੇ ਵਿਅਕਤੀਆਂ ‘ਚ ਮਨੋਹਰ, ਰੋਸ਼ਨ, ਸਾਬਾ, ਅਭਿਸ਼ੇਕ ਅਤੇ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਸਨ। ਇਨ੍ਹਾਂ ‘ਚੋਂ ਰੌਸ਼ਨ ਹਮੇਸ਼ਾ ਪੁਲਿਸ ਵਾਲਿਆਂ ਨਾਲ ਘੁੰਮਦਾ ਰਹਿੰਦਾ ਹੈ। ਰਾਤ ਨੂੰ ਵੀ ਹਮਲੇ ਤੋਂ ਬਾਅਦ ਉਹ ਪੁਲਿਸ ਦੀ ਕਾਰ ਵਿੱਚ ਹੀ ਚਲਾ ਗਿਆ ਸੀ। ਉਨ੍ਹਾਂ ਉਸ ਨੂੰ ਪੁਲਿਸ ਦੀ ਗੱਡੀ ਵਿੱਚ ਬਿਠਾ ਕੇ ਭਜਾ ਕੇ ਲਿਜਾਣ ਦੀ ਕੋਸ਼ਿਸ਼ ਵੀ ਕੀਤੀ।

ਪੁਰਾਣੇ ਝਗੜੇ ਨੂੰ ਸੁਲਝਾਉਣ ਲਈ ਇਕੱਠੇ ਹੋਏ ਸੀ

ਫਗਵਾੜਾ ਥਾਣਾ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਮਰਨ ਵਾਲਾ ਹਰਪ੍ਰੀਤ ਸਿੰਘ ਲਾਅ ਗੇਟ ਨੇੜੇ ਜੂਸ ਵੇਚਣ ਦਾ ਕੰਮ ਕਰਦਾ ਸੀ। ਕੁਝ ਦਿਨ ਪਹਿਲਾਂ ਉਸ ਦਾ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ ਸੀ। ਰਾਤ ਨੂੰ ਦੋਵਾਂ ਗੁੱਟਾਂ ਵਿੱਚ ਸਮਝੌਤਾ ਹੋ ਗਿਆ। ਹਰਪ੍ਰੀਤ, ਉਸ ਦਾ ਭਰਾ ਅਤੇ 15-20 ਨੌਜਵਾਨ ਉਥੇ ਆਏ ਪਰ ਨੌਜਵਾਨਾਂ ਦਾ ਦੂਜਾ ਗਰੁੱਪ ਉਥੇ ਨਹੀਂ ਆਇਆ। ਜਦੋਂ ਪਤਾ ਲੱਗਾ ਤਾਂ ਉਹ ਬਾਈਕ ‘ਤੇ ਉਥੇ ਪਹੁੰਚ ਗਏ। ਦੋਵਾਂ ਵਿਚਾਲੇ ਫਿਰ ਲੜਾਈ ਸ਼ੁਰੂ ਹੋ ਗਈ।

ਇਸ ਲੜਾਈ ਵਿੱਚ ਅਰਜੁਨ ਰਾਣਾ ਅਤੇ ਹਰਪ੍ਰੀਤ ਜ਼ਖ਼ਮੀ ਹੋ ਗਏ। ਹਰਪ੍ਰੀਤ ਨੂੰ ਸਿਵਲ ਹਸਪਤਾਲ ਫਗਵਾੜਾ ਤੋਂ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਸਵੇਰੇ ਪਤਾ ਲੱਗਾ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਪੁਲਿਸ ਨੇ ਇਰਾਦਾ-ਏ- ਕਤਲ ਕਰਨ ਦੇ ਦੋਸ਼ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 307, 160, 147 ਅਤੇ 149 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

Related Stories
Exit mobile version