ਫਿਰੋਜ਼ਪੁਰ ਦੇ ਬਗਦਾਦੀ ਗੇਟ ਕੋਲ ਚੱਲੀ ਗੋਲੀ, ਇੱਕ ਨੌਜਵਾਨ ਜਖ਼ਮੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

Updated On: 

16 Nov 2025 16:52 PM IST

Baghdadi Gate Firing: ਓਧਰ ਸ਼ਨੀਵਾਰ ਰਾਤ ਨੂੰ ਦੋ ਹਮਲਾਵਰਾਂ ਨੇ ਆਰਐਸਐਸ ਨੇਤਾ ਬਲਦੇਵ ਰਾਜ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਐਤਵਾਰ ਨੂੰ ਫਿਰੋਜ਼ਪੁਰ ਵਿੱਚ ਗੋਲੀਬਾਰੀ ਦੀ ਇੱਕ ਹੋਰ ਘਟਨਾ ਵਾਪਰੀ। ਇਹ ਇੱਕ ਹਫ਼ਤੇ ਵਿੱਚ ਵਾਪਰੀ ਤੀਜੀ ਘਟਨਾ ਦੱਸੀ ਜਾ ਰਹੀ ਹੈ।

ਫਿਰੋਜ਼ਪੁਰ ਦੇ ਬਗਦਾਦੀ ਗੇਟ ਕੋਲ ਚੱਲੀ ਗੋਲੀ, ਇੱਕ ਨੌਜਵਾਨ ਜਖ਼ਮੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
Follow Us On

ਫਿਰੋਜ਼ਪੁਰ ਵਿੱਚ, ਐਤਵਾਰ ਸਵੇਰੇ ਸ਼ਹਿਰ ਦੇ ਬਗਦਾਦੀ ਗੇਟ ਨੇੜੇ ਦੋ ਬਾਈਕ ਸਵਾਰ ਹਮਲਾਵਰਾਂ ਨੇ ਇੱਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਗੋਲੀ ਉਸਦੇ ਪੱਟ (ਲੱਤ) ਵਿੱਚ ਲੱਗ ਗਈ। ਜ਼ਖਮੀ ਵਿਅਕਤੀ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕਪਿਲ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਬਾਈਕ ਦੀ ਸਰਵਿਸ ਕਰਵਾਉਣ ਲਈ ਬਾਜ਼ਾਰ ਜਾ ਰਿਹਾ ਸੀ।

ਜਿਵੇਂ ਹੀ ਉਹ ਸ਼ਹਿਰ ਦੇ ਬਗਦਾਦੀ ਗੇਟ ਨੇੜੇ ਪਹੁੰਚਿਆ, ਦੋ ਬਾਈਕ ਸਵਾਰ ਹਮਲਾਵਰਾਂ ਨੇ ਉਸਨੂੰ ਰੋਕਿਆ, ਝਗੜਾ ਕੀਤਾ, ਅਤੇ ਫਿਰ ਉਸਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਸਦੇ ਪੱਟ ਵਿੱਚ ਸੱਟ ਲੱਗ ਗਈ।

ਪੀੜਤ ਨੇ ਇੱਕ ਮੁਲਜ਼ਮ ਵਿਨੈ ਦੀ ਪਛਾਣ ਕੀਤੀ, ਜਿਸਨੇ ਪਹਿਲਾਂ ਉਸ ਨਾਲ ਝਗੜਾ ਕੀਤਾ ਸੀ, ਹਾਲਾਂਕਿ ਕਪਿਲ ਨੇ ਦਾਅਵਾ ਕੀਤਾ ਕਿ ਉਸਦੀ ਉਨ੍ਹਾਂ ਨਾਲ ਕੋਈ ਦੁਸ਼ਮਣੀ ਨਹੀਂ ਹੈ। ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ ਅਤੇ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਇੱਕ ਹਫ਼ਤੇ ਵਿੱਚ ਵਾਪਰੀ ਤੀਜੀ ਘਟਨਾ ਦੱਸੀ ਜਾ ਰਹੀ ਹੈ।

ਹਿੰਦੂ ਲੀਡਰ ਦੇ ਪੋਤੇ ਦਾ ਕਤਲ

ਫਿਰੋਜ਼ਪੁਰ ਵਿੱਚ ਸ਼ਨੀਵਾਰ ਰਾਤ ਨੂੰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਜਿਸ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਗੋਲੀਬਾਰੀ ਵਿੱਚ ਆਰਐਸਐਸ ਆਗੂ ਦੀਨਾਨਾਥ ਦੇ ਪੋਤੇ ਦਾ ਕਤਲ ਕਰ ਦਿੱਤਾ ਗਿਆ। ਗੋਲੀ ਨਵੀਨ ਕੁਮਾਰ ਦੇ ਸਿਰ ਵਿੱਚ ਲੱਗੀ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਸ ਘਟਨਾ ਬਾਰੇ ਚਸ਼ਮਦੀਦਾਂ ਨੇ ਦੱਸਿਆ ਕਿ ਆਰ.ਐਸ.ਐਸ. ਦੇ ਸੀਨੀਅਰ ਆਗੂ ਬਲਦੇਵ ਰਾਜ ਅਰੋੜਾ ਦਾ ਪੁੱਤਰ ਨਵੀਨ ਅਰੋੜਾ ਸ਼ਹਿਰ ਦੇ ਮੇਨ ਬਾਜ਼ਾਰ ਵਿੱਚ ਇੱਕ ਦੁਕਾਨ ਚਲਾਉਂਦਾ ਸੀ। ਸ਼ਨੀਵਾਰ ਰਾਤ ਨੂੰ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਜਾ ਰਿਹਾ ਸੀ ਜਦੋਂ ਦੋ ਹਮਲਾਵਰਾਂ ਨੇ ਆ ਕੇ ਉਸ ਨੂੰ ਗੋਲੀ ਮਾਰ ਦਿੱਤੀ। ਨਵੀਨ ਦੇ ਸਿਰ ਵਿੱਚ ਗੋਲੀ ਲੱਗੀ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਫਿਰੋਜ਼ਪੁਰ ਵਿੱਚ ਹੋਏ ਨਵੀਨ ਕੁਮਾਰ ਕਤਲਕਾਂਡ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਇਸ ਦੌਰਾਨ ਉਨ੍ਹਾਂ ਨੇ ਮੁਰਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ।