Ferozpur Firing Update: ਆਪਸੀ ਰੰਜਿਸ਼ ਨੇ ਬੁਝਾਏ ਦੋ ਘਰਾਂ ਦੇ ਚਿਰਾਗ, ਖੁਸ਼ੀਆਂ ਦੀ ਥਾਂ ਛਾਇਆ ਮਾਤਮ

Updated On: 

03 Sep 2024 19:03 PM

Firozpur Tripple Murder Update: ਫਿਰੋਜ਼ਪੁਰ ਘਟਨਾ ਦੀ ਸੂਚਨਾ ਤੋਂ ਬਾਅਦ ਡੀ.ਆਈ.ਜੀ ਅਜੇ ਮਲੂਜਾ ਅਤੇ ਐਸਪੀ ਫਿਰੋਜ਼ਪੁਰ ਸੌਮਿਆ ਮਿਸ਼ਰਾ ਮੌਕੇ 'ਤੇ ਪਹੁੰਚੇ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਆਈਜੀ ਅਜੈ ਮਲੂਜਾ ਨੇ ਕਿਹਾ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਲੱਗ ਰਿਹਾ ਹੈ ਅਤੇ ਗੋਲੀਬਾਰੀ ਵਿੱਚ ਦੋ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ferozpur Firing Update: ਆਪਸੀ ਰੰਜਿਸ਼ ਨੇ ਬੁਝਾਏ ਦੋ ਘਰਾਂ ਦੇ ਚਿਰਾਗ, ਖੁਸ਼ੀਆਂ ਦੀ ਥਾਂ ਛਾਇਆ ਮਾਤਮ
Follow Us On

ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਅੱਜ ਦਿਨ ਦਿਹਾੜੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਸ਼ਹਿਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਦੇ ਬਾਹਰ ਇੱਕ ਚਿੱਟੇ ਰੰਗ ਦੀ ਗੱਡੀ, ਜਿਸ ਵਿੱਚ ਚਾਰ ਨੌਜਵਾਨ ਅਤੇ ਇੱਕ ਲੜਕੀ ਸਵਾਰ ਸਨ, ਜੋ ਕਿ ਆਪਣੇ ਘਰ ਤੋਂ ਕੰਮ ਲਈ ਜਾ ਰਹੇ ਸਨ, ਉੱਤੇ ਹਮਲਾਵਰਾਂ ਨੇ ਗੋਲੀਆਂ ਚਲਾਇਆ।

ਇਸ ਗੋਲੀਬਾਰੀ ਵਿੱਚ ਜਸਪ੍ਰੀਤ ਨਾਮ ਦੀ ਇੱਕ ਕੁੜੀ, ਅਕਾਸ਼ਦੀਪ ਅਤੇ ਦਿਲਪ੍ਰੀਤ ਦੀ ਮੌਤ ਹੋ ਗਈ। ਇਸ ਗੋਲੀਬਾਰੀ ਵਿੱਚ ਦੋ ਨੌਜਵਾਨ ਅਨਮੋਲ ਅਤੇ ਜੈਂਤੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਪੁਲਿਸ ਵੱਲੋਂ ਕੀਤੀ ਜਾ ਰਹੀ ਭਾਲ

ਸੂਚਨਾ ਮਿਲਦਿਆਂ ਹੀ ਡੀ.ਆਈ.ਜੀ ਅਜੇ ਮਲੂਜਾ ਅਤੇ ਐਸਪੀ ਫਿਰੋਜ਼ਪੁਰ ਸੌਮਿਆ ਮਿਸ਼ਰਾ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਆਈਜੀ ਅਜੈ ਮਲੂਜਾ ਨੇ ਕਿਹਾ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਲੱਗ ਰਿਹਾ ਹੈ ਅਤੇ ਗੋਲੀਬਾਰੀ ਵਿੱਚ ਦੋ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਵੱਡੀ ਗਿਣਤੀ ‘ਚ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਨਾਕਾਬੰਦੀ ਕਰ ਕੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਲਈ ਰਸਤੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇੱਕ ਮਹੀਨੇ ਬਾਅਦ ਹੋਣਾ ਸੀ ਜਸਪ੍ਰੀਤ ਦਾ ਵਿਆਹ

ਮ੍ਰਿਤਕ ਦੇ ਪਰਿਵਾਰਾਕ ਮੈਂਬਰਾਂ ਨੇ ਦੱਸਿਆ ਕਿ ਜਸਪ੍ਰੀਤ ਕੌਰ ਦਾ ਇੱਕ ਮਹੀਨੇ ਬਾਅਦ ਵਿਆਹ ਹੋਣਾ ਸੀ। ਮ੍ਰਿਤਕ ਅਕਾਸ਼ ਦੇ ਪਿਤਾ ਹਰਮੇਸ਼ ਸਿੰਘ ਨੇ ਦੱਸਿਆ ਕਿ ਉਹ ਘਰੋਂ ਕੰਮ ਲਈ ਗਏ ਹੋਏ ਸਨ ਤਾਂ ਹਮਲਾਵਰਾਂ ਨੇ ਉਨ੍ਹਾਂ ਤੇ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਹੈ।

ਇਹ ਵੀ ਪੜ੍ਹੋ: ਫ਼ਿਰੋਜ਼ਪੁਰ ਚ ਟ੍ਰਿਪੱਲ ਮਰਡਰ ਨੇ ਮਚਾਈ ਦਹਿਸ਼ਤ, ਅੰਨ੍ਹੇਵਾਹ ਗੋਲੀਆਂ ਚਲਾ ਕੇ ਤਿੰਨ ਭੈਣ-ਭਰਾਵਾਂ ਦਾ ਕਤਲ, ਅਗਲੇ ਮਹੀਨੇ ਸੀ ਕੁੜੀ ਦਾ ਵਿਆਹ

Exit mobile version