ਫ਼ਿਰੋਜ਼ਪੁਰ ‘ਚ ਟ੍ਰਿਪੱਲ ਮਰਡਰ ਨੇ ਮਚਾਈ ਦਹਿਸ਼ਤ, ਅੰਨ੍ਹੇਵਾਹ ਗੋਲੀਆਂ ਚਲਾ ਕੇ ਤਿੰਨ ਦਾ ਕਤਲ, ਅਗਲੇ ਮਹੀਨੇ ਸੀ ਕੁੜੀ ਦਾ ਵਿਆਹ
Ferozepur Firing : ਫ਼ਿਰੋਜ਼ਪੁਰ 'ਚ ਅੰਨ੍ਹੇਵਾਹ ਗੋਲੀਆਂ ਚਲਾ ਕੇ ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਹੈ। ਘਟਨਾ ਮੰਗਲਵਾਰ ਦੁਪਹਿਰ ਨੂੰ ਵਾਪਰੀ ਹੈ। ਹਮਲਾਵਰ ਬਾਈਕ 'ਤੇ ਆਏ ਅਤੇ ਉਨ੍ਹਾਂ ਨੇ ਕਰੀਬ ਵੀਹ ਰਾਉਂਡ ਫਾਇਰ ਕੀਤੇ। ਮਾਰੇ ਗਏ ਲੋਕਾਂ ਵਿੱਚ ਤਿੰਨੋਂ ਸੱਕੇ ਭਰ੍ਹਾ-ਭੈਣ ਹਨ। ਜਾਣਕਾਰੀ ਇਹ ਵੀ ਮਿਲੀ ਹੈ ਕਿ ਮਾਰੀ ਗਈ ਕੁੜੀ ਦਾ ਅਗਲੇ ਮਹੀਨੇ ਵਿਆਹ ਰੱਖਿਆ ਗਿਆ ਸੀ ਅਤੇ ਇਹ ਸਾਰੇ ਵਿਆਹ ਦੀ ਸ਼ੌਪਿੰਗ ਲਈ ਹੀ ਘਰੋਂ ਨਿਕਲੇ ਸਨ।
ਫ਼ਿਰੋਜ਼ਪੁਰ ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਦੇ ਸਾਹਮਣੇ ਮੰਗਲਵਾਰ ਦੁਪਹਿਰ ਕਰੀਬ 20 ਰਾਊਂਡ ਫਾਇਰਿੰਗ ਹੋਈ। ਇਸ ਗੋਲੀਬਾਰੀ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਫ਼ਿਰੋਜ਼ਪੁਰ ‘ਚ ਅੰਨ੍ਹੇਵਾਹ ਗੋਲੀਆਂ ਚਲਾ ਕੇ ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਹੈ। ਘਟਨਾ ਮੰਗਲਵਾਰ ਦੁਪਹਿਰ ਨੂੰ ਵਾਪਰੀ ਹੈ। ਹਮਲਾਵਰ ਬਾਈਕ ‘ਤੇ ਆਏ ਸਨ। ਕਰੀਬ ਵੀਹ ਰਾਉਂਡ ਫਾਇਰ ਕੀਤੇ ਗਏ। ਇਹ ਘਟਨਾ ਗੁਰਦੁਆਰਾ ਅਕਾਲਗੜ੍ਹ ਸਾਹਿਬ ਦੇ ਸਾਹਮਣੇ ਵਾਪਰੀ।
ਮਿਲੀ ਜਾਣਕਾਰੀ ਮੁਤਾਬਕ ਚਿੱਟੇ ਰੰਗ ਦੀ ਕਾਰ ਵਿੱਚ ਪੰਜ ਵਿਅਕਤੀ ਸਵਾਰ ਸਨ। ਇਸ ਘਟਨਾ ਵਿੱਚ ਇੱਕ ਲੜਕੀ ਦੀ ਵੀ ਮੌਤ ਹੋ ਗਈ ਹੈ। ਮ੍ਰਿਤਕ ਲੜਕੀ ਦੀ ਪਹਿਚਾਣ ਜਸਪ੍ਰੀਤ ਕੌਰ ਵਾਸੀ ਕੰਬੋਜ ਨਗਰ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ, ਜਦਕਿ ਲੜਕੀ ਦੇ ਚਾਚੇ ਦਾ ਮੁੰਡਾ ਦਿਲਦੀਪ ਅਤੇ ਉਸਦਾ ਦੋਸਤ ਅਕਾਸ਼ਦੀਪ ਵੱਜੋ ਹੋਈ ਹੈ। ਜਦਕਿ ਕੁੜੀ ਦਾ ਸੱਕਾ ਭਰ੍ਹਾ ਅਨਮੋਲ ਸਿੰਘ ਅਤੇ ਇੱਕ ਹੋਰ ਜੰਟੀ ਨਾਂ ਦਾ ਮੁੰਡਾ ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।
ਬਾਈਕ ‘ਤੇ ਆਏ ਸਨ ਹਮਲਾਵਰ, ਤਸਵੀਰਾਂ ਆਈਆਂ ਸਾਹਮਣੇ
ਚਸ਼ਮਦੀਦਾਂ ਮੁਤਾਬਕ ਤਿੰਨ ਨਕਾਬਪੋਸ਼ ਵਿਅਕਤੀ ਬਾਈਕ ‘ਤੇ ਆਏ ਅਤੇ ਕਾਰ ਨੂੰ ਰੋਕ ਲਿਆ। ਕਾਰ ਰੁਕਦੇ ਹੀ ਫਾਇਰਿੰਗ ਸ਼ੁਰੂ ਹੋ ਗਈ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਡੀਆਈਜੀ ਅਜੈ ਮਲੂਜਾ ਨੇ ਕਿਹਾ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਜਾਪਦਾ ਹੈ ਅਤੇ ਗੋਲੀਬਾਰੀ ਵਿੱਚ ਦੋ ਜ਼ਖਮੀ ਹੋਏ ਹਨ। ਜਾਣਕਾਰੀ ਸਾਹਮਣੇ ਆਈ ਹੈ ਕਿ ਮ੍ਰਿਤਕ ਦਿਲਪ੍ਰੀਤ ਦਾ ਪਹਿਲਾਂ ਤੋਂ ਅਪਰਾਧਿਕ ਬੈਕਗ੍ਰਾਉਂਡ ਹੈ। ਜਿਸਦੇ ਆਧਾਰ ਤੇ ਪੁਲਿਸ ਦਾ ਮੰਨਣਾ ਹੈ ਕਿ ਇਹ ਆਪਸੀ ਰੰਜਿਸ਼ ਦਾ ਮਾਮਲਾ ਵੀ ਹੋ ਸਕਦਾ ਹੈ। ਹਾਲਾਂਕਿ, ਮਾਮਲੇ ਦੀ ਡੁੰਘਾਈ ਨਾਲ ਜਾਂਚ ਹੋਣ ਤੋਂ ਬਾਅਦ ਹੀ ਸਾਰਾ ਸੱਚ ਸਾਹਮਣੇ ਆ ਸਕੇਗਾ।
ਮ੍ਰਿਤਕ ਅਕਾਸ਼ਦੀਪ ਦੇ ਪਿਤਾ ਮੁਤਾਬਕ, ਆਕਾਸ਼ ਦੀ ਉਮਰ ਸਿਰਫ 23 ਸਾਲ ਹੈ। ਉਹ ਵਿਆਹਿਆ ਹੋਇਆ ਹੈ ਅਤੇ ਉਸਦੀ 4 ਸਾਲ ਦੀ ਇੱਕ ਕੁੜੀ ਵੀ ਹੈ। ਅਕਾਸ਼ਦੀਪ ਉਨ੍ਹਾਂ ਦੇ ਘਰ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਉਨ੍ਹਾਂ ਦੇ ਘਰ ਕੁੜੀ ਦਾ ਵਿਆਹ ਰੱਖਿਆ ਹੋਇਆ ਸੀ। ਸਾਡੇ ਘਰ ਦੇ ਹਾਲਾਤ ਵੀ ਸਹੀਂ ਨਹੀਂ ਸੀ ਜਿਸ ਕਾਰਨ ਦਿਲਦੀਪ ਜੋ ਅਕਾਸ਼ਦੀਪ ਦਾ ਦੋਸਤ ਵੀ ਸੀ ਉਸ ਨੇ ਮੇਰੇ ਬੇਟੇ ਨੂੰ ਨੋਕਰੀ ‘ਤੇ ਰੱਖਿਆ ਸੀ।
ਇਹ ਵੀ ਪੜ੍ਹੋ
ਉੱਧਰ, ਮ੍ਰਿਤਕ ਕੁੜੀ ਜਸਪ੍ਰੀਤ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਹਮਲੇ ਦੀ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਨੂੰ ਕਿਸੇ ਵੀ ਚੀਜ ਬਾਰੇ ਕੋਈ ਜਾਣਕਾਰੀ ਨਹੀਂ ਹੈ। ਪੁਲਿਸ ਹੀ ਮਾਮਲੇ ਦੀ ਜਾਂਚ ਕਰਕੇ ਸੱਚ ਸਾਹਮਣੇ ਆ ਸਕੇਗਾ।
ਇਕ ਮਹੀਨੇ ਬਾਅਦ ਲੜਕੀ ਦਾ ਵਿਆਹ ਹੋਣਾ ਸੀ
ਘਟਨਾ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਲੜਕੀ ਜਸਪ੍ਰੀਤ ਕੌਰ ਦਾ ਇੱਕ ਮਹੀਨੇ ਬਾਅਦ ਵਿਆਹ ਹੋਣਾ ਸੀ। ਉਕਤ ਪਰਿਵਾਰ ਵਿਆਹ ਦੀ ਖਰੀਦਦਾਰੀ ਲਈ ਬਾਹਰ ਗਿਆ ਹੋਇਆ ਸੀ। ਗੋਲੀ ਲੱਗਣ ਕਾਰਨ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਣ ‘ਤੇ ਵੱਡੀ ਗਿਣਤੀ ‘ਚ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਨਾਕਾਬੰਦੀ ਕਰ ਕੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਲਈ ਰਸਤੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਰਿਸਰਚ ਬਿੱਲ ਪੇਸ਼, ਸਿਹਤ ਵਿਭਾਗ ਵਿੱਚ 1946 ਅਸਾਮੀਆਂ ਨੂੰ ਮਨਜ਼ੂਰੀ