ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ‘ਚ ਦੋ ਧਿਰਾਂ ਵਿਚਾਲੇ ਗੈਂਗਵਾਰ, ਇੱਕ ਬਦਮਾਸ਼ ਦੀ ਮੌਤ

ਕੰਨੂ ਗੁਰਜਰ ਅਤੇ ਫਤਿਹ ਗੈਂਗ ਵਿਚਕਾਰ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਸ਼ਨੀਵਾਰ ਨੂੰ ਇਸ ਦੁਸ਼ਮਣੀ ਨੇ ਹਿੰਸਕ ਰੂਪ ਲੈ ਲਿਆ। ਕਨੂੰ ਗੁਰਜਰ ਦੇ ਦੋਸਤ ਆਕਾਸ਼ ਨੇ ਟੀਨੂੰ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀ ਚਲਾ ਦਿੱਤੀ। ਹਮਲੇ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਸੀਪੀ ਮਨਪ੍ਰੀਤ ਸਿੰਘ ਢਿੱਲੋਂ ਅਤੇ ਏਸੀਪੀ ਪਰਮਜੀਤ ਸਿੰਘ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਜਲੰਧਰ ‘ਚ ਦੋ ਧਿਰਾਂ ਵਿਚਾਲੇ ਗੈਂਗਵਾਰ, ਇੱਕ ਬਦਮਾਸ਼ ਦੀ ਮੌਤ
Follow Us
davinder-kumar-jalandhar
| Updated On: 11 May 2025 23:31 PM

Jalandhar Gang War: ਜਲੰਧਰ ਦੇ ਗੁਲਾਬ ਦੇਵੀ ਰੋਡ ‘ਤੇ ਕੰਨੂ ਗੁਰਜਰ ਗੈਂਗ ਦੇ ਮੈਂਬਰਾਂ ਨੇ ਫਤਿਹ ਗੈਂਗ ਨਾਲ ਜੁੜੇ ਇੱਕ ਨੌਜਵਾਨ ਹੀਰਾਜ ਕੁਮਾਰ ਉਰਫ ਟੀਨੂੰ ‘ਤੇ ਖੁੱਲ੍ਹੇਆਮ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ, ਟੀਨੂੰ ਦੇ ਪੇਟ ਵਿੱਚ ਗੋਲੀ ਲੱਗੀ ਸੀ, ਅਤੇ ਉਸ ਨੂੰ ਗੰਭੀਰ ਹਾਲਤ ਵਿੱਚ ਟੈਗੋਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੂਰੀ ਘਟਨਾ ਦਾ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਇਆ ਹੈ ਅਤੇ ਇਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਦੋਸ਼ੀ ਲਗਾਤਾਰ ਗੋਲੀਆਂ ਚਲਾਉਂਦੇ ਰਹੇ।

ਪੁਲਿਸ ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਉਹ ਫਰਾਰ ਹੈ। ਜਾਣਕਾਰੀ ਅਨੁਸਾਰ ਕੰਨੂ ਗੁਰਜਰ ਅਤੇ ਫਤਿਹ ਗੈਂਗ ਵਿਚਕਾਰ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਸ਼ਨੀਵਾਰ ਨੂੰ ਇਸ ਦੁਸ਼ਮਣੀ ਨੇ ਹਿੰਸਕ ਰੂਪ ਲੈ ਲਿਆ। ਕਨੂੰ ਗੁਰਜਰ ਦੇ ਦੋਸਤ ਆਕਾਸ਼ ਨੇ ਟੀਨੂੰ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀ ਚਲਾ ਦਿੱਤੀ। ਹਮਲੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਸੀਪੀ ਮਨਪ੍ਰੀਤ ਸਿੰਘ ਢਿੱਲੋਂ ਅਤੇ ਏਸੀਪੀ ਪਰਮਜੀਤ ਸਿੰਘ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਤੁਰੰਤ ਇਲਾਕੇ ਦੀ ਘੇਰਾਬੰਦੀ ਕਰ ਲਈ ਅਤੇ ਨੇੜੇ ਲੱਗੇ CCTV ਦੀ ਜਾਂਚ ਸ਼ੁਰੂ ਕਰ ਦਿੱਤੀ।

ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪਿਤਾ ਰੂਪ ਲਾਲ ਨੇ ਦੱਸਿਆ ਕਿ ਉਹ ਘਰ ਬੈਠਾ ਟੀਵੀ ‘ਤੇ ਖ਼ਬਰਾਂ ਦੇਖ ਰਿਹਾ ਸੀ। ਇਸ ਦੌਰਾਨ ਘਰ ਦੇ ਬਾਹਰ ਬਾਈਕ ਸਵਾਰ ਨੌਜਵਾਨਾਂ ਨੇ ਪੁੱਤਰ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਪੁੱਤਰ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਨੌਜਵਾਨ ਨੇ ਦੱਸਿਆ ਕਿ ਆਕਾਸ਼ ਅਤੇ ਗੌਰਵ ਪਾਟਿਲਾ ਸਮੇਤ 6 ਨੌਜਵਾਨਾਂ ਨੇ ਗੋਲੀਆਂ ਚਲਾਈਆਂ ਸਨ।

ਪਿਤਾ ਨੇ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਪੁੱਤਰ ਦਾ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ ਸੀ। ਪੁਰਾਣੀ ਰੰਜਿਸ਼ ਕਾਰਨ ਅੱਜ ਕੁਝ ਬਾਈਕ ਸਵਾਰ ਨੌਜਵਾਨਾਂ ਨੇ ਮੇਰੇ ਪੁੱਤਰ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ।

ਮੌਕੇ ‘ਤੇ ਪਹੁੰਚੇ ਡੀਸੀਪੀ ਮਨਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਕੰਨੂ ਗੁੱਜਰ ਦੇ ਗੁੰਡਿਆਂ ਨੇ ਗੋਲੀਬਾਰੀ ਕੀਤੀ। ਇਸ ਘਟਨਾ ਵਿੱਚ ਨੌਜਵਾਨ ਨੂੰ ਤਿੰਨ ਗੋਲੀਆਂ ਲੱਗੀਆਂ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਲਏ ਗਏ ਹਨ। ਮੁਲਜ਼ਮ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।