AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

ਪਟਿਆਲਾ ਪੁਲਿਸ ਦੇ ਅੜਿੱਕੇ ਚੜ੍ਹੇ ਗੈਂਗਸਟਰ ਅਰਸ਼ ਡਾਲਾ ਦੇ 3 ਸਾਥੀ ਗ੍ਰਿਫਤਾਰ, 2 ਪਿਸਤੌਲ ਤੇ 6 ਕਾਰਤੂਸ ਬਰਾਮਦ

ਪਟਿਆਲਾ ਪੁਲਿਸ ਨੇ ਗੈਂਗਸਟਰ ਅਰਸ਼ ਡਾਲਾ ਗਰੁੱਪ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐੱਸ.ਐੱਸ.ਪੀ. ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਕੀਤੀ। ਵਰੁਣ ਸ਼ਰਮਾ ਨੇ ਕਿਹਾ ਕਿ ਘਟਨਾ ਤੋਂ ਬਾਅਦ ਤੋਂ ਹੀ ਪੁਲਿਸ ਨੇ ਐਕਟਿਵ ਹੋਕੇ ਇਸ ਮਾਮਲੇ ਤੇ ਕੰਮ ਕੀਤਾ ਹੈ ਅਤੇ ਇਸ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਮਾਨਸਾ ਜ਼ਿਲ੍ਹੇ ਚੋਂ ਅਤੇ ਇੱਕ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਹੈ ਫਿਲਹਾਲ ਪੁਲਿਸ ਨੂੰ 2 ਹੋਰ ਮੁਲਜ਼ਮਾਂ ਦੀ ਭਾਲ ਅਜੇ ਜਾਰੀ ਹੈ।

ਪਟਿਆਲਾ ਪੁਲਿਸ ਦੇ ਅੜਿੱਕੇ ਚੜ੍ਹੇ ਗੈਂਗਸਟਰ ਅਰਸ਼ ਡਾਲਾ ਦੇ 3 ਸਾਥੀ ਗ੍ਰਿਫਤਾਰ, 2 ਪਿਸਤੌਲ ਤੇ 6 ਕਾਰਤੂਸ ਬਰਾਮਦ
inderpal-singh
| Published: 11 Jan 2024 18:12 PM IST
Share
ਪਟਿਆਲਾ ਪੁਲਿਸ ਨੇ ਗੈਂਗਸਟਰ ਅਰਸ਼ ਡਾਲਾ ਗਰੁੱਪ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜ੍ਹੇ ਗਏ ਵਿਅਕਤੀਆਂ ਤੇ ਇਲਜ਼ਾਮ ਹੈ ਕਿ ਉਹਨਾਂ ਨੇ ਬੱਸ ਸਟੈਂਡ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਇਸ ਘਟਨਾ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਏ । ਇਸ ਮਾਮਲੇ ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ ਐੱਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਬਲਜਿੰਦਰ ਸਿੰਘ ਉਰਫ਼ ਬੱਲੀ ਜੋਕਿ ਪਿੰਡ ਅਲੀ ਸ਼ੇਰ ਕਲਾਂ ਜ਼ਿਲ੍ਹਾ ਮਾਨਸਾ, ਜਗਜੀਤ ਸਿੰਘ ਉਰਫ਼ ਵਿੱਕੀ ਵਾਸੀ ਪਿੰਡ ਭਰੂਰ ਸੁਨਾਮ ਜ਼ਿਲ੍ਹਾ ਸੰਗਰੂਰ ਅਤੇ ਸਰਬਜੀਤ ਸਿੰਘ ਉਰਫ਼ ਸਰਬੀ ਵਾਸੀ ਭੀਖੀ ਜ਼ਿਲ੍ਹਾ ਮਾਨਸਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਬਲਜਿੰਦਰ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਨੇੜਿਓਂ ਜਦੋਂਕਿ ਸਰਬਜੀਤ ਅਤੇ ਜਗਜੀਤ ਸਿੰਘ ਨਾਮ ਦੇ ਵਿਅਕਤੀ ਨੂੰ ਭੀਖੀ ਮੇਨ ਰੋਡ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਝਗੜੇ ਤੋਂ ਬਾਅਦ ਗੋਲੀਬਾਰੀ ਹੋਈ

ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਇਹ ਮੁਲਜ਼ਮ ਬਠਿੰਡਾ ਦੇ ਰਹਿਣ ਵਾਲੇ ਗੈਂਗਸਟਰ ਅਰਸ਼ ਡਾਲਾ ਅਤੇ ਪਰਮਜੀਤ ਸਿੰਘ ਪੰਮਾ ਦੇ ਸੰਪਰਕ ਵਿੱਚ ਸਨ। ਇਹ ਸਾਰੇ ਮੁਲਜ਼ਮ 9 ਜਨਵਰੀ ਨੂੰ ਬੱਸ ਸਟੈਂਡ ਤੇ ਆਪਣੇ ਦੋਸਤਾਂ ਨੂੰ ਛੱਡਣ ਗਏ ਸਨ। ਜਿੱਥੇ ਇਨ੍ਹਾਂ ਮੁਲਜ਼ਮਾਂ ਦੀ ਬੱਸ ਸਟੈਂਡ ‘ਤੇ ਖੜ੍ਹੇ ਕੁਝ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਹੱਥੋਪਾਈ ਹੋ ਗਈ, ਇਸ ਹੱਥੋਪਾਈ ਤੋਂ ਬਾਅਦ ਹੀ ਮੁਲਜ਼ਮਾਂ ਨੇ ਫਾਇਰਿੰਗ ਕਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਏ |

ਅਜੇ ਵੀ ਫ਼ਰਾਰ ਹਨ 2 ਮੁਲਜ਼ਮ

ਐਸਐਸਪੀ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਪਟਿਆਲਾ ਪੁਲਿਸ ਨੇ ਸੀਨੀਅਰ ਅਫ਼ਸਰਾਂ ਦੀ ਇੱਕ ਟੀਮ ਬਣਾਈ ਜਿਸ ਨੂੰ ਇਸ ਕੇਸ ਵਿੱਚ ਲਗਾਇਆ ਗਿਆ ਇਸ ਟੀਮ ਨੇ ਬੇਹਤਰ ਕੰਮ ਕਰਦਿਆਂ ਮੁਲਜ਼ਮ ਬਲਜਿੰਦਰ ਸਿੰਘ ਨੇ 24 ਘੰਟਿਆਂ ਦੇ ਅੰਦਰ ਹੀ ਗ੍ਰਿਫਤਾਰ ਕਰ ਲਿਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ 5 ਮੁਲਜ਼ਮਾਂ ਦੀ ਪਛਾਣ ਕੀਤੀ ਸੀ, ਜਿਨ੍ਹਾਂ ਵਿੱਚੋਂ 3 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ 2 ਮੁਲਜ਼ਮਾਂ ਦੀ ਭਾਲ ਅਜੇ ਵੀ ਜਾਰੀ ਹਨ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...