ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਐਨਕਾਊਂਟਰ ਵਿੱਚ ਮਾਰਿਆ ਗਿਆ ਗੈਂਗਸਟਰ ਕਾਲਾ ਧਨੌਲਾ, ਕਈ ਮਾਮਲਿਆਂ ‘ਚ ਸੀ ਲੋੜੀਂਦਾ

ਏ.ਜੀ.ਟੀ.ਐਫ ਦੀ ਟੀਮ ਕਾਲਾ ਧਨੌਲਾ ਨੂੰ ਫੜਨ ਲਈ ਕਈ ਦਿਨਾਂ ਤੋਂ ਜਾਲ ਵਿਛਾ ਰਹੀ ਸੀ। ਪਰ ਹਰ ਵਾਰ ਉਹ ਚਕਮਾ ਦੇ ਕੇ ਭੱਜ ਜਾਂਦਾ ਸੀ। ਟੀਮ ਨੂੰ ਐਤਵਾਰ ਸਵੇਰੇ ਸੂਚਨਾ ਮਿਲੀ ਕਿ ਗੈਂਗਸਟਰ ਕਾਲਾ ਬਰਨਾਲਾ ਦੇ ਦਿਹਾਤੀ ਖੇਤਰ 'ਚ ਹੈ। ਸੂਚਨਾ ਦੇ ਆਧਾਰ 'ਤੇ ਸਿਵਲ ਵਰਦੀ 'ਚ ਅਧਿਕਾਰੀ ਪਹਿਲਾਂ ਹੀ ਤਾਇਨਾਤ ਸਨ। ਟੀਮ ਨੇ ਜਦੋਂ ਗੈਂਗਸਟਰ ਨੂੰ ਦੇਖਿਆ ਤਾਂ ਉਸ ਨੂੰ ਰੁਕਣ ਲਈ ਕਿਹਾ। ਪਰ ਧਨੌਲਾ ਨੇ ਸਾਹਮਣੇ ਤੋਂ ਗੋਲੀ ਚਲਾਈ। ਇਸ ਤੋਂ ਬਾਅਦ ਟੀਮ ਨੇ ਜਵਾਬੀ ਕਾਰਵਾਈ ਕੀਤੀ। ਇਸ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਐਨਕਾਊਂਟਰ ਵਿੱਚ ਮਾਰਿਆ ਗਿਆ ਗੈਂਗਸਟਰ ਕਾਲਾ ਧਨੌਲਾ, ਕਈ ਮਾਮਲਿਆਂ 'ਚ ਸੀ ਲੋੜੀਂਦਾ
ਗੈਂਗਸਟਰ ਕਾਲਾ ਧਨੌਲਾ ਦੀ ਪੁਰਾਣੀ ਤਸੀਵਰ
Follow Us
davinder-kumar-jalandhar
| Updated On: 18 Feb 2024 19:59 PM IST

ਬਰਨਾਲਾ ‘ਚ ਗੈਂਗਸਟਰ ਕਾਲਾ ਧਨੌਲਾ ਪੁਲਿਸ ਨੇ ਐਨਕਾਊਂਟਰ ਵਿੱਚ ਮਾਰਿਆ ਗਿਆ ਹੈ। ਇਹ ਮੁਕਾਬਲਾ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਕੀਤਾ ਗਿਆ ਸੀ। ਗੁਰਮੀਤ ਸਿੰਘ ਮਾਨ ਉਰਫ਼ ਕਾਲਾ ਧਨੌਲਾ ਇੱਕ ਹਿਸਟਰੀਸ਼ੀਟਰ ਸੀ, ਜੋ ਇੱਕ ਕਾਂਗਰਸੀ ਆਗੂ ‘ਤੇ ਹਮਲੇ ਤੋਂ ਇਲਾਵਾ 50 ਤੋਂ ਵੱਧ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਸੀ। ਪੰਜਾਬ ਪੁਲਿਸ ਦੀ ਗੈਂਗਸਟਰ ਟਾਸਕ ਫੋਰਸ ਨੇ ਉਸ ਵੇਲੇ ਉਸ ਦਾ ਸਾਹਮਣਾ ਕੀਤਾ ਜਦੋਂ ਉਹ ਬਰਨਾਲਾ ਤੋਂ ਸੰਗਰੂਰ ਵੱਲ ਜਾ ਰਿਹਾ ਸੀ।

ਬਡਬਰ ਨੇੜੇ ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਗੋਲੀਆਂ ਚਲਾ ਦਿੱਤੀਆਂ। ਦੱਸ ਦਈਏ ਕਿ ਕਾਲਾ ਧਨੌਲਾ ਏ-ਕੈਟਾਗਰੀ ਦਾ ਗੈਂਗਸਟਰ ਸੀ। ਇਸ ਦੌਰਾਨ ਇੰਸਪੈਕਟਰ ਪੁਸ਼ਪਿੰਦਰ ਸਿੰਘ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਇੱਕ ਸਬ-ਇੰਸਪੈਕਟਰ ਜਸਪ੍ਰੀਤ ਸਿੰਘ ਵੀ ਜ਼ਖ਼ਮੀ ਹੋ ਗਿਆ। ਦੋਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

AGTF ਨੇ ਵਿਛਾਇਆ ਸੀ ਜਾਲ

ਏ.ਜੀ.ਟੀ.ਐਫ ਦੀ ਟੀਮ ਕਾਲਾ ਧਨੌਲਾ ਨੂੰ ਫੜਨ ਲਈ ਕਈ ਦਿਨਾਂ ਤੋਂ ਜਾਲ ਵਿਛਾ ਰਹੀ ਸੀ। ਪਰ ਹਰ ਵਾਰ ਉਹ ਚਕਮਾ ਦੇ ਕੇ ਭੱਜ ਜਾਂਦਾ ਸੀ। ਟੀਮ ਨੂੰ ਐਤਵਾਰ ਸਵੇਰੇ ਸੂਚਨਾ ਮਿਲੀ ਕਿ ਗੈਂਗਸਟਰ ਕਾਲਾ ਬਰਨਾਲਾ ਦੇ ਦਿਹਾਤੀ ਖੇਤਰ ‘ਚ ਹੈ। ਸੂਚਨਾ ਦੇ ਆਧਾਰ ‘ਤੇ ਸਿਵਲ ਵਰਦੀ ‘ਚ ਅਧਿਕਾਰੀ ਪਹਿਲਾਂ ਹੀ ਤਾਇਨਾਤ ਸਨ।

ਟੀਮ ਨੇ ਜਦੋਂ ਗੈਂਗਸਟਰ ਨੂੰ ਦੇਖਿਆ ਤਾਂ ਉਸ ਨੂੰ ਰੁਕਣ ਲਈ ਕਿਹਾ। ਪਰ ਧਨੌਲਾ ਨੇ ਸਾਹਮਣੇ ਤੋਂ ਗੋਲੀ ਚਲਾਈ। ਇਸ ਤੋਂ ਬਾਅਦ ਟੀਮ ਨੇ ਜਵਾਬੀ ਕਾਰਵਾਈ ਕੀਤੀ। ਇਸ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਮੁਲਜ਼ਮਾਂ ਦਾ ਹਥਿਆਰ ਬਰਾਮਦ ਕਰ ਲਿਆ ਹੈ। ਸਾਰੀ ਘਟਨਾ ਬਾਰੇ ਜ਼ਿਲ੍ਹਾ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਿਹਾ ਸੀ ਧਨੌਲਾ

AGTF ਟੀਮ ਨੂੰ ਸੂਚਨਾ ਮਿਲੀ ਸੀ ਕਿ ਕਾਲਾ ਧਨੌਲਾ ਆਪਣੇ ਵਿਰੋਧੀ ਗੈਂਗ ਦੇ ਕੁਝ ਲੋਕਾਂ ਨੂੰ ਨਿਸ਼ਾਨਾ ਬਣਾਉਣ ਜਾ ਰਿਹਾ ਹੈ। ਟੀਮ ਨੇ ਸੂਚਨਾ ਦੇ ਆਧਾਰ ‘ਤੇ ਕਾਲਾ ਦੀ ਭਾਲ ਕੀਤੀ ਜਾ ਰਹੀ ਸੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਾਲਾ ਨੂੰ ਪੁਲਿਸ ਨੇ ਦੋ ਵਾਰ ਐਨਕਾਊਂਟਰ ਵਿੱਚ ਫੜਿਆ ਸੀ ਪਰ ਦੋਵੇਂ ਵਾਰ ਉਸ ਦੀ ਜਾਨ ਬਚ ਗਈ।

ਪੰਜਾਬ ਪੁਲਿਸ ਦੇ ਰਿਕਾਰਡ ਮੁਤਾਬਕ ਗੈਂਗਸਟਰ ਕਾਲਾ ਧਨੌਲਾ ਖ਼ਿਲਾਫ਼ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਫਿਰੌਤੀ ਮੰਗਣ, ਅਗਵਾ, ਹਥਿਆਰਾਂ ਦੀ ਤਸਕਰੀ ਆਦਿ ਸਮੇਤ ਵੱਖ-ਵੱਖ ਧਾਰਾਵਾਂ ਤਹਿਤ 40 ਤੋਂ ਵੱਧ ਕੇਸ ਦਰਜ ਹਨ।

ਇਹ ਵੀ ਪੜ੍ਹੋ: CBI ਨੇ ਰਿਸ਼ਵਤ ਮਾਮਲੇ ਚ ਖੇਤਰੀ ਪਾਸਪੋਰਟ ਅਫਸਰ ਤੇ ਕੀਤੀ ਰੇਡ, ਦੋ ਸਹਾਇਕ ਪਾਸਪੋਰਟ ਅਫਸਰਾਂ ਨੂੰ ਕੀਤਾ ਗ੍ਰਿਫ਼ਤਾਰ

ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ...
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ...
ਪੰਜਾਬ ਹਰਿਆਣਾ ਹਿਮਾਚਲ ਦੀ ਕਮਾਨ ਸੰਭਾਲਣਗੇ ਪ੍ਰਿਯੰਕਾ ਗਾਂਧੀ! ਕੀ ਚੱਲ ਰਿਹਾ ਕਾਂਗਰਸ ਦੇ ਅੰਦਰਖਾਣੇ? ਜਾਣੋ...
ਪੰਜਾਬ ਹਰਿਆਣਾ ਹਿਮਾਚਲ ਦੀ ਕਮਾਨ ਸੰਭਾਲਣਗੇ ਪ੍ਰਿਯੰਕਾ ਗਾਂਧੀ! ਕੀ ਚੱਲ ਰਿਹਾ ਕਾਂਗਰਸ ਦੇ ਅੰਦਰਖਾਣੇ? ਜਾਣੋ......
ਮਨਾਲੀ ਬਰਫਬਾਰੀ: ਨਵੇਂ ਸਾਲ ਦੇ ਰੋਮਾਂਚ ਦੇ ਨਾਲ ਟ੍ਰੈਫਿਕ ਜਾਮ ਦਾ ਦਰਦ, ਵੋਖੋ VIDEO
ਮਨਾਲੀ ਬਰਫਬਾਰੀ: ਨਵੇਂ ਸਾਲ ਦੇ ਰੋਮਾਂਚ ਦੇ ਨਾਲ ਟ੍ਰੈਫਿਕ ਜਾਮ ਦਾ ਦਰਦ, ਵੋਖੋ VIDEO...