ਗੈਂਗਸਟਰ ਕਰਨਜੀਤ ਸਿੰਘ ਉਰਫ ਜੱਸਾ ਹੈਪੋਵਾਲ ਗ੍ਰਿਫਤਾਰ: ਜਲੰਧਰ ਦੇਹਾਤ ਦੋਹਰੇ ਕਤਲ ਮਾਮਲਾ ਦਾ ਹੈ ਮੁੱਖ ਦੋਸ਼ੀ

Updated On: 

30 Nov 2023 13:22 PM

ਕਾਊਂਟਰ ਇੰਟੈਲੀਜੈਂਸ-ਜਲੰਧਰ ਦੇਹਾਤ ਦੇ ਪਤਾਰਾ ਥਾਣੇ ਅਧੀਨ ਪੈਂਦੇ ਪਿੰਡ ਭੋਜੋਵਾਲ 'ਚ ਹੋਏ ਦੋਹਰੇ ਕਤਲ ਦੇ ਮਾਮਲੇ 'ਚ ਮਸ਼ਹੂਰ ਗੈਂਗਸਟਰ ਕਰਨਜੀਤ ਸਿੰਘ ਉਰਫ ਜੱਸਾ ਹੈਪੋਵਾਲ ਨੂੰ ਜਲੰਧਰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੇ ਕਬਜ਼ੇ 'ਚੋਂ ਦੋ ਪਿਸਤੌਲ ਵੀ ਬਰਾਮਦ ਹੋਏ ਹਨ। ਜੱਸਾ ਹੈਪੋਵਾਲ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਗੁਰਗਾ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਗੈਂਗਸਟਰ ਕਰਨਜੀਤ ਸਿੰਘ ਉਰਫ ਜੱਸਾ ਹੈਪੋਵਾਲ ਗ੍ਰਿਫਤਾਰ: ਜਲੰਧਰ ਦੇਹਾਤ ਦੋਹਰੇ ਕਤਲ ਮਾਮਲਾ ਦਾ ਹੈ ਮੁੱਖ ਦੋਸ਼ੀ

(Photo Credit: @DGPPunjabPolice)

Follow Us On

ਜਲੰਧਰ ਨਿਊਜ਼। ਪੰਜਾਬ ਦੀ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਜਲੰਧਰ ਵਿੱਚ ਪਿਛਲੇ ਮਹੀਨੇ ਵਾਪਰੇ ਮਾਂ-ਧੀ ਦੇ ਕਤਲ ਕਾਂਡ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਗੈਂਗਸਟਰ ਦਾ ਨਾਂ ਕਰਨਜੀਤ ਸਿੰਘ ਜੱਸਾ ਹੈਪੋਵਾਲ ਹੈ, ਜੋ ਵਿਦੇਸ਼ਾਂ ‘ਚ ਬੈਠੇ ਗੈਂਗਸਟਰ ਸੋਨੂੰ ਖੱਤਰੀ ਦੀਆਂ ਹਦਾਇਤਾਂ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਜੱਸਾ ਖ਼ਿਲਾਫ਼ ਇਸ ਵੇਲੇ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 6 ਕੇਸ ਦਰਜ ਹਨ।

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਜਲੰਧਰ ਪੁਲਿਸ ਨੇ ਜੱਸਾ ਕੋਲੋਂ ਦੋ ਪਿਸਤੌਲ ਅਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਲੰਧਰ ਦੇ ਅਮਰ ਨਗਰ ‘ਚ ਰਣਜੀਤ ਕੌਰ (ਮਾਂ) ਅਤੇ ਪ੍ਰੀਤੀ (ਧੀ) ਨੂੰ ਗੈਂਗਸਟਰ ਜੱਸਾ ਅਤੇ ਉਸ ਦੇ ਸਾਥੀ ਨੇ ਗੋਲੀ ਮਾਰ ਦਿੱਤੀ ਸੀ। ਇੰਨਾ ਹੀ ਨਹੀਂ ਸਬੂਤ ਨਸ਼ਟ ਕਰਨ ਲਈ ਲਾਸ਼ਾਂ ਨੂੰ ਪੈਟਰੋਲ ਛਿੜਕ ਕੇ ਸਾੜ ਦਿੱਤਾ ਗਿਆ।

ਗੈਂਗਸਟਰ ਜੱਸਾ ਨੇ ਕਤਲ ਵਾਰਦਾਤ ਨੂੰ ਦਿੱਤਾ ਸੀ ਅੰਜਾਮ

ਇਸ ਵਾਰਦਾਤ ਨੂੰ ਅਮਰੀਕਾ ਰਹਿੰਦੇ ਉਸ ਦੇ ਜਵਾਈ ਜੱਸਾ ਨੇ ਅੰਜਾਮ ਦਿੱਤਾ ਸੀ ਅਤੇ ਇਸ ਦੇ ਲਈ ਕਾਊਂਟਰ ਇੰਟੈਲੀਜੈਂਸ ਵਲੋਂ ਫੜੇ ਗਏ ਗੈਂਗਸਟਰ ਜੱਸਾ ਨੂੰ ਹਾਇਰ ਕੀਤਾ ਗਿਆ ਸੀ। ਦਰਅਸਲ, ਜਵਾਈ ਜੱਸਾ ਪਤਨੀ ਪ੍ਰੀਤੀ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ। ਇਸੇ ਲਈ ਉਸ ਨੇ ਪ੍ਰੀਤੀ ਨੂੰ ਮਾਰਨ ਦਾ ਠੇਕਾ ਗੈਂਗਸਟਰ ਜੱਸਾ ਨੂੰ ਦਿੱਤਾ ਸੀ।

CCTV ਵਿੱਚ ਕੈਦ ਹੋਈ ਪੂਰੀ ਵਾਰਦਾਤ

ਮਾਂ-ਧੀ ਦਾ ਕਤਲ ਕਰਨ ਵਾਲਾ ਗੈਂਗਸਟਰ ਜੱਸਾ ਆਪਣੇ ਸਾਥੀ ਸਮੇਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ। ਜਿਸ ‘ਚ ਦੋਵੇਂ ਸਪਲੈਂਡਰ ਬਾਈਕ ‘ਤੇ ਜਾਂਦੇ ਨਜ਼ਰ ਆ ਰਹੇ ਸਨ। ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕਬਜ਼ੇ ਵਿੱਚ ਲੈ ਕੇ ਜੱਸਾ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

Exit mobile version